ਅਬੋਹਰ ਵਿੱਚ ਵੀਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਰਾਜਸਥਾਨ ਤੋਂ ਪੰਜਾਬ ਵੱਲ ਆ ਰਹੀ ਇੱਕ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਗਈ। ਜਿਸ ਕਾਰਨ ਬੱਸ ਵਿੱਚ ਸਵਾਰ ਚਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਕਾਲਰਖੇੜਾ ਨੇੜੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਧੁੰਦ ਕਾਰਨ ਇਕ ਟਰਾਲਾ ਉਸ ਓਵਰਬ੍ਰਿਜ ਉਪਰ ਚੜ ਗਿਆ ਪਰ ਜਿਵੇਂ ਹੀ ਉਸ ਨੂੰ ਪਤਾ ਲੱਗਾ ਕਿ ਅੱਗੇ ਦਾ ਰਸਤਾ ਬੰਦ ਹੈ ਤਾਂ ਉਸ ਨੇ ਟਰਾਲੇ ਨੂੰ ਪਿੱਛੇ ਲਿਆਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ ਲੁਧਿਆਣਾ ਨਿਵਾਸੀ ਸੰਤੋਸ਼, ਨਵਾਂਸ਼ਹਿਰ ਨਿਵਾਸੀ ਸੁਸ਼ੀਲਾ, ਖੂਈਆਂ ਸਰਵਰ ਨਿਵਾਸੀ ਵੀਨਾ ਅਤੇ ਮੰਜੂ ਰਾਣੀ ਜ਼ਖਮੀ ਹੋ ਗਏ, ਜਦਕਿ ਹੋਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਖੂਈਆਂ ਸਰਵਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਅਬੋਹਰ ‘ਚ ਧੁੰਦ ਕਾਰਨ ਵਾਪਰਿਆ ਹਾਦਸਾ: ਟਰਾਲੇ ਨਾਲ ਟਕਰਾਈ ਬੱਸ; 4 ਸਵਾਰੀਆਂ ਗੰਭੀਰ ਜ਼ਖ਼ਮੀ
Published on
----------- Advertisement -----------
----------- Advertisement -----------












