July 26, 2026, 2:25 am
----------- Advertisement -----------
HomeNewsBreaking Newsਪਟਿਆਲਾ ਚ ਬੱਸ ਡਰਾਈਵਰ ਨੇ ਮਹਿਲਾ ਟੋਲ ਮੁਲਾਜ਼ਮ ਦੇ ਥੱਪੜ ਮਾਰੇ, ਜਾਣੋ...

ਪਟਿਆਲਾ ਚ ਬੱਸ ਡਰਾਈਵਰ ਨੇ ਮਹਿਲਾ ਟੋਲ ਮੁਲਾਜ਼ਮ ਦੇ ਥੱਪੜ ਮਾਰੇ, ਜਾਣੋ ਪੂਰਾ ਮਾਮਲਾ

Published on

----------- Advertisement -----------

ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਹੁਣ ਸੀਸੀਟੀਵੀ ਪਟਿਆਲਾ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਬਨੂੜ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਟੋਲ ਪਲਾਜ਼ਾ ‘ਤੇ ਕਾਫੀ ਦੇਰ ਤੱਕ ਆਵਾਜਾਈ ਰਹੀ। ਇਸ ਦੌਰਾਨ ਉਕਤ ਬੱਸ ਦੇ ਕੰਡਕਟਰ ਨੇ ਟੋਲ ਪਲਾਜ਼ਾ ਦਾ ਬੈਰੀਕੇਡ ਹਟਾ ਦਿੱਤਾ ਅਤੇ ਇਸ ਦੌਰਾਨ ਤਿੰਨ ਤੋਂ ਚਾਰ ਵਾਹਨ ਟੋਲ ਪਲਾਜ਼ਾ ਤੋਂ ਲੰਘ ਗਏ।

ਜਿਸ ਤੋਂ ਬਾਅਦ ਜਦੋਂ ਉਕਤ ਬੱਸ ਟੋਲ ਕੱਟ ਕੇ ਰਵਾਨਾ ਹੋਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ। ਜਿਸ ਤੋਂ ਬਾਅਦ ਮੌਕੇ ‘ਤੇ ਝਗੜਾ ਵਧ ਗਿਆ ਤਾਂ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਹਾਲਾਂਕਿ ਟੋਲ ‘ਤੇ ਮੌਜੂਦ ਮੁਲਾਜ਼ਮਾਂ ਵੱਲੋਂ ਮੌਕੇ ‘ਤੇ ਪੱਥਰ ਵੀ ਸੁੱਟੇ ਗਏ। ਪਟਿਆਲਾ ਪੁਲਿਸ ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਪਟਿਆਲਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...