October 23, 2026, 2:26 pm
----------- Advertisement -----------
HomeNewsBreaking Newsਬੱਸ ਨੇ ਸਕੂਟਰ ਨੂੰ ਮਾਰੀ ਟੱਕਰ, 3 ਬੱਚਿਆਂ ਦੀ ਮਾਂ ਦੀ ਮੌਤ,...

ਬੱਸ ਨੇ ਸਕੂਟਰ ਨੂੰ ਮਾਰੀ ਟੱਕਰ, 3 ਬੱਚਿਆਂ ਦੀ ਮਾਂ ਦੀ ਮੌਤ, ਪਤੀ ਗੰਭੀਰ ਜ਼ਖ਼ਮੀ

Published on

----------- Advertisement -----------
  • ਡਰਾਈਵਰ ਤੇ ਕੰਡਕਟਰ ਫਰਾਰ

ਫਾਜ਼ਿਲਕਾ, 4 ਮਈ 2024 – ਫਾਜ਼ਿਲਕਾ-ਜਲਾਲਾਬਾਦ ਹਾਈਵੇਅ ‘ਤੇ ਪਿੰਡ ਲਮੋਛੜ ਕਲਾਂ ਨੇੜੇ ਵਾਪਰੇ ਸੜਕ ਹਾਦਸੇ ‘ਚ ਸਕੂਟਰ ਸਵਾਰ ਪਤੀ-ਪਤਨੀ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤਨੀ ਦੀ ਮੌਤ ਹੋ ਗਈ, ਜਦ ਕਿ ਪਤੀ ਦੀ ਲੱਤ ਟੁੱਟ ਗਈ ਹੈ ਅਤੇ ਉਹ ਗੰਭੀਰ ਜ਼ਖਮੀ ਹੈ। ਜਿਸ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਸੀਮਾ ਰਾਣੀ ਨਾਲ ਸਕੂਟਰ ‘ਤੇ ਪਿੰਡ ਲੱਖੂਸਾਹਿਬ ਤੋਂ ਜਲਾਲਾਬਾਦ ਵੱਲ ਜਾ ਰਿਹਾ ਸੀ ਤਾਂ ਪਿੰਡ ਲਮੋਛੜ ਕਲਾਂ ਨੇੜੇ ਫਾਜ਼ਿਲਕਾ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਉਕਤ ਵਿਅਕਤੀ ਦਾ ਕਹਿਣਾ ਹੈ ਕਿ ਬੱਸ ਤੇਜ਼ ਰਫਤਾਰ ‘ਚ ਸੀ, ਜਿਸ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਪਤਨੀ ਸੀਮਾ ਰਾਣੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ ਹਸਪਤਾਲ ਨੇ ਦੱਸਿਆ ਕਿ ਮ੍ਰਿਤਕ ਸੀਮਾ ਰਾਣੀ ਤਿੰਨ ਬੱਚਿਆਂ ਦੀ ਮਾਂ ਸੀ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਜਤਿੰਦਰ ਨੇ ਦੱਸਿਆ ਕਿ ਪਿੰਡ ਲਮੋਚੜ ਕਲਾਂ ਨੇੜੇ ਪਿੱਛਿਓਂ ਓਵਰ ਸਪੀਡ ‘ਤੇ ਆ ਰਹੀ ਅੰਮ੍ਰਿਤਸਰ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਸੀਮਾ ਰਾਣੀ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਜ਼ਖ਼ਮੀ ਹੋ ਗਿਆ | ਜੋ ਕਿ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਜ਼ੇਰੇ ਇਲਾਜ ਹੈ ਜਦਕਿ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...