November 14, 2026, 1:38 pm
----------- Advertisement -----------
HomeNewsBreaking Newsਬੱਸ ਸਟੈਂਡ 'ਤੇ ਖੜ੍ਹੀਆਂ ਬੱਸਾਂ ਨੂੰ ਲੱਗੀ ਅੱਗ: ਬੱਸ ਅੰਦਰ ਸੁੱਤਾ ਕੰਡਕਟਰ...

ਬੱਸ ਸਟੈਂਡ ‘ਤੇ ਖੜ੍ਹੀਆਂ ਬੱਸਾਂ ਨੂੰ ਲੱਗੀ ਅੱਗ: ਬੱਸ ਅੰਦਰ ਸੁੱਤਾ ਕੰਡਕਟਰ ਜਿਉਂਦਾ ਸੜਿਆ

Published on

----------- Advertisement -----------

ਬਠਿੰਡਾ, 29 ਅਪ੍ਰੈਲ 2022 – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈਕਾ ਦੇ ਬੱਸ ਸਟੈਂਡ ‘ਤੇ ਅਚਾਨਕ ਅੱਗ ਲੱਗ ਗਈ। ਜਿਸ ਕਾਰਨ 4 ਬੱਸਾਂ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈਆਂ। ਇਕ ਬੱਸ ਦੇ ਅੰਦਰ ਸੁੱਤਾ ਪਿਆ ਕੰਡਕਟਰ ਵੀ ਜਿਉਂਦਾ ਹੀ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਲਾਕੇ ਦੇ ਲੋਕਾਂ ਮੁਤਾਬਕ ਪਹਿਲਾਂ ਇੱਕ ਬੱਸ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ 3 ਹੋਰ ਬੱਸਾਂ ਨੂੰ ਅੱਗ ਲੱਗ ਗਈ। ਇਨ੍ਹਾਂ ਵਿੱਚ ਕੰਡਕਟਰ ਗੁਰਦੇਵ ਸਿੰਘ ਨਿਊ ਮਾਲਵਾ ਬੱਸ ਦੇ ਅੰਦਰ ਹੀ ਸੁੱਤਾ ਪਿਆ ਸੀ। ਜਿਉਂਦਾ ਹੀ ਸੜ ਕੇ ਮਰ ਗਿਆ। ਅੱਗ ਨਾਲ ਸੜ ਗਈਆਂ ਬੱਸਾਂ ਵਿੱਚ ਨਿਊ ਮਾਲਵਾ ਟਰਾਂਸਪੋਰਟ ਭੁੱਚੋ ਮੰਡੀ ਦੀਆਂ 2 ਬੱਸਾਂ ਵੀ ਸ਼ਾਮਲ ਹਨ। ਮਾਲਕ ਅਨੁਸਾਰ ਉਹ ਕੱਲ੍ਹ ਹੀ ਇਨ੍ਹਾਂ ਨੂੰ ਲੈ ਕੇ ਆਇਆ ਸੀ ਅਤੇ ਰਾਤ ਨੂੰ ਅੱਗ ਲੱਗ ਗਈ। ਇਸ ਤੋਂ ਇਲਾਵਾ ਜੀਬੀਐਸ ਅਤੇ ਜਲਾਲ ਬੱਸ ਸਰਵਿਸ ਦੀਆਂ ਦੋ ਬੱਸਾਂ ਵੀ ਸੜ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...