November 19, 2026, 1:15 am
----------- Advertisement -----------
HomeNewsBreaking Newsਅੱਜ ਤੋਂ ਪੰਜਾਬ ਸਰਕਾਰ ਦਾ ਵਪਾਰਕ ਮਿਲਣੀ ਸਮਾਗਮ, ਸੀ ਐਮ ਮਾਨ ਦੀ...

ਅੱਜ ਤੋਂ ਪੰਜਾਬ ਸਰਕਾਰ ਦਾ ਵਪਾਰਕ ਮਿਲਣੀ ਸਮਾਗਮ, ਸੀ ਐਮ ਮਾਨ ਦੀ ਅਗਵਾਈ ‘ਚ ਹੋਣਗੇ ਪ੍ਰੋਗਰਾਮ

Published on

----------- Advertisement -----------
  • ਅਧਿਕਾਰੀ ਮੌਕੇ ’ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ

ਚੰਡੀਗੜ੍ਹ, 24 ਫਰਵਰੀ 2024 – ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰੀ ਵਪਾਰਕ ਮੀਟਿੰਗ ਕਰਵਾਉਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪ੍ਰੋਗਰਾਮ ਵੱਖ-ਵੱਖ ਪੜਾਵਾਂ ਵਿੱਚ ਹੋਵੇਗਾ। ਇਸ ਵਿੱਚ ਪੰਜਾਬ ਵਪਾਰ ਸੈੱਲ ਦੀ ਟੀਮ ਵੀ ਮੌਜੂਦ ਰਹੇਗੀ।

ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਦੋ ਦਿਨਾਂ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਮੁਕੇਰੀਆਂ ਤੋਂ ਸ਼ੁਰੂ ਹੋਵੇਗਾ। ਅੱਜ ਮੁਕੇਰੀਆਂ ਦੇ ਨਵਦੀਪ ਰਿਜ਼ੋਰਟ ਵਿਖੇ ਸਮਾਗਮ ਕਰਵਾਇਆ ਜਾਵੇਗਾ। ਜਦਕਿ ਐਤਵਾਰ ਨੂੰ ਪਠਾਨਕੋਟ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ਦੋ ਪ੍ਰੋਗਰਾਮ ਹੋਣਗੇ। ਪਹਿਲਾ ਸਮਾਗਮ ਉਤਸਵ ਰਿਜ਼ੋਰਟ ਵਿਖੇ ਅਤੇ ਦੂਜਾ ਆਨੰਦ ਪੈਲੇਸ, ਦੀਨਾਨਗਰ ਵਿਖੇ ਹੋਵੇਗਾ।

ਇਸ ਵਿੱਚ ਕਈ ਜ਼ਿਲ੍ਹਿਆਂ ਦੇ ਵਪਾਰੀ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਸ਼ਾਮਲ ਹੋਣਗੀਆਂ। ਇਸ ਸਬੰਧੀ ਸਰਕਾਰ ਵੱਲੋਂ ਸੱਦਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੁਕੇਰੀਆਂ ਦੇ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਗੁਰੂ ਰਵਿਦਾਸ ਯਾਦਗਾਰ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਗੁਰਦੁਆਰਾ ਤਪ ਅਸਥਾਨ ਵਿਖੇ ਵੀ ਮੌਜੂਦ ਰਹਿਣਗੇ। ਉਥੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ ਇੰਡਸਟਰੀ ਗਵਰਨਮੈਂਟ ਮੀਟ ਸਮਾਰੋਹ ਦਾ ਆਯੋਜਨ ਕੀਤਾ ਸੀ। ਇਸ ਸਬੰਧੀ ਪੂਰੇ ਸੂਬੇ ਵਿੱਚ ਚਾਰ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੌਕੇ ‘ਤੇ ਹੀ ਪਹਿਲ ਦੇ ਆਧਾਰ ‘ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਐਨਆਰਆਈ ਮੀਟਿੰਗ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਕਾਰਨ ਐਨ.ਆਰ.ਆਈ. ਮਿਲਣੀ ਸਮਾਗਮ ਦਾ ਸਮਾਂ ਬਦਲ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...