August 7, 2026, 1:47 pm
----------- Advertisement -----------
HomePunjabbusinessਅਡਾਨੀ ਸਮੂਹ 10 ਸਾਲਾਂ 'ਚ ਬੁਨਿਆਦੀ ਢਾਂਚਾ ਪ੍ਰੋਜੈਕਟਾਂ 'ਤੇ ਖਰਚ ਕਰੇਗਾ 84...

ਅਡਾਨੀ ਸਮੂਹ 10 ਸਾਲਾਂ ‘ਚ ਬੁਨਿਆਦੀ ਢਾਂਚਾ ਪ੍ਰੋਜੈਕਟਾਂ ‘ਤੇ ਖਰਚ ਕਰੇਗਾ 84 ਬਿਲੀਅਨ ਡਾਲਰ

Published on

----------- Advertisement -----------

ਅਡਾਨੀ ਸਮੂਹ ਅਗਲੇ 10 ਸਾਲਾਂ ਵਿੱਚ ਬੁਨਿਆਦੀ ਢਾਂਚਾ ਪ੍ਰੋਜੈਕਟਾਂ ‘ਤੇ 84 ਬਿਲੀਅਨ ਡਾਲਰ ਭਾਵ ਲਗਭਗ 7 ਲੱਖ ਕਰੋੜ ਰੁਪਏ ਖਰਚ ਕਰੇਗਾ। ਗਰੁੱਪ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐੱਫ.ਓ.) ਜੁਗੇਸ਼ਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਸਿੰਘ ਨੇ ਕਿਹਾ, ‘ਸਾਡੇ ਕੋਲ 20 ਲੱਖ ਕਰੋੜ ਰੁਪਏ ਤੱਕ ਨਿਵੇਸ਼ ਕਰਨ ਦੀ ਸਮਰੱਥਾ ਹੈ, ਪਰ ਚੰਗੇ ਵਿਕਰੇਤਾਵਾਂ ਦੀ ਘਾਟ ਕਾਰਨ ਇੰਨਾ ਵੱਡਾ ਨਿਵੇਸ਼ ਕਰਨ ‘ਚ ਮੁਸ਼ਕਲ ਆ ਰਹੀ ਹੈ।’ ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਅਸੀਂ ਆਪਣੇ ਵਿਕਰੇਤਾਵਾਂ ਦੀ ਗਿਣਤੀ ਵਧਾਵਾਂਗੇ, ਸਾਡਾ ਪੂੰਜੀ ਖਰਚ ਵੀ ਵਧੇਗਾ। ਜੇਕਰ ਸਾਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵਧੀਆ ਪ੍ਰਦਰਸ਼ਨ ਕਰਦੇ ਹਨ, ਤਾਂ ਅਸੀਂ ਅਗਲੇ 25 ਸਾਲਾਂ ਵਿੱਚ 80 ਲੱਖ ਕਰੋੜ ਰੁਪਏ ਤੱਕ ਖਰਚ ਕਰ ਸਕਾਂਗੇ। 

ਅਡਾਨੀ ਗਰੁੱਪ ਦੀਆਂ ਛੇ ਕੰਪਨੀਆਂ, ਅਡਾਨੀ ਗ੍ਰੀਨ ਐਨਰਜੀ, ਅਡਾਨੀ ਪੋਰਟਸ ਅਤੇ SEZ, ਅਡਾਨੀ ਐਨਰਜੀ ਸਲਿਊਸ਼ਨਜ਼, ਅਡਾਨੀ ਪਾਵਰ ਅਤੇ ਦੋ ਗੈਰ-ਸੂਚੀਬੱਧ ਕੰਪਨੀਆਂ – ਅਡਾਨੀ ਏਅਰਪੋਰਟ ਅਤੇ ਅਡਾਨੀ ਰੋਡਜ਼ ਜਲਦੀ ਹੀ ਗਲੋਬਲ ਅਤੇ ਘਰੇਲੂ ਬਾਜ਼ਾਰਾਂ ਵਿੱਚ ਵੱਡੇ ਨਿਵੇਸ਼ ਦੀ ਯੋਜਨਾ ਬਣਾ ਰਹੀਆਂ ਹਨ। ਇਸ ਦੇ ਲਈ ਇਹ ਕੰਪਨੀਆਂ ਬਾਂਡ ਜਾਰੀ ਕਰਕੇ ਬਾਜ਼ਾਰ ਤੋਂ ਫੰਡ ਇਕੱਠਾ ਕਰਨਗੀਆਂ। ਕੰਪਨੀਆਂ ਕੁੱਲ ਫੰਡ ਦਾ 80% ਵਿਦੇਸ਼ੀ ਬਾਜ਼ਾਰ ਤੋਂ ਅਤੇ 20% ਘਰੇਲੂ ਬਾਜ਼ਾਰ ਤੋਂ ਇਕੱਠਾ ਕਰਨਗੀਆਂ।


ਇਸ ਸਾਲ 24 ਜਨਵਰੀ ਨੂੰ ਅਮਰੀਕੀ ਸ਼ਾਰਟ ਸੇਲਰ ਕੰਪਨੀ ਹਿੰਡਨਬਰਗ ਨੇ ਅਡਾਨੀ ਗਰੁੱਪ ‘ਤੇ ਮਨੀ ਲਾਂਡਰਿੰਗ ਅਤੇ ਸ਼ੇਅਰ ਹੇਰਾਫੇਰੀ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਕੰਪਨੀ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਆਈ ਸੀ। ਬਾਅਦ ਵਿੱਚ ਰਿਕਵਰੀ ਹੋ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਰਕੀਟ ਰੈਗੂਲੇਟਰੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਕੰਪਨੀ ਖਿਲਾਫ ਜਾਂਚ ਕਰਨ ਦਾ ਹੁਕਮ ਦਿੱਤਾ। ਕੰਪਨੀ ਲਗਾਤਾਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੀ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਨਵੀਂ ਦਿੱਲੀ 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ...

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...