April 23, 2026, 1:18 pm
----------- Advertisement -----------
HomePunjabbusinessਏਅਰ ਇੰਡੀਆ ਨੂੰ ਲੱਗਾ 11 ਕਰੋੜ ਜੁਰਮਾਨਾ, ਪੜ੍ਹੋ ਵਜ੍ਹਾ

ਏਅਰ ਇੰਡੀਆ ਨੂੰ ਲੱਗਾ 11 ਕਰੋੜ ਜੁਰਮਾਨਾ, ਪੜ੍ਹੋ ਵਜ੍ਹਾ

Published on

----------- Advertisement -----------

ਅਮਰੀਕੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਫਲਾਈਟ ਰੱਦ ਹੋਣ ਜਾਂ ਉਨ੍ਹਾਂ ਦੇ ਕਾਰਜਕ੍ਰਮ ਵਿੱਚ ਬਦਲਾਅ ਤੋਂ ਪ੍ਰਭਾਵਿਤ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰਨ ਵਿੱਚ ਦੇਰੀ ਲਈ ਏਅਰ ਇੰਡੀਆ ਨੂੰ 14 ਲੱਖ ਡਾਲਰ (ਲਗਭਗ 11.5 ਕਰੋੜ) ਦਾ ਜੁਰਮਾਨਾ ਲਗਾਇਆ ਹੈ।
ਅਮਰੀਕਾ ਦੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਏਅਰ ਇੰਡੀਆ ਉਨ੍ਹਾਂ ਛੇ ਏਅਰਲਾਈਨਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਯਾਤਰੀਆਂ ਨੂੰ 60 ਕਰੋੜ ਡਾਲਰ ਵਾਪਸ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਦਰਅਸਲ,ਅਮਰੀਕੀ ਸਰਕਾਰ ਨੇ ਇਹ ਨਿਯਮ ਬਣਾਇਆ ਹੈ ਕਿ ਫਲਾਈਟ ਕੈਂਸਲ ਜਾਂ ਬਦਲਾਅ ਦੀ ਸਥਿਤੀ ‘ਚ ਏਅਰਲਾਈਨ ਨੂੰ ਕਾਨੂੰਨੀ ਤੌਰ ‘ਤੇ ਯਾਤਰੀਆਂ ਦੇ ਟਿਕਟ ਦੇ ਪੈਸੇ ਵਾਪਸ ਕਰਨੇ ਹੋਣਗੇ। ਵਿਭਾਗੀ ਜਾਂਚ ‘ਚ ਪਾਇਆ ਗਿਆ ਕਿ ਏਅਰ ਇੰਡੀਆ ਨੂੰ ਅੱਧੇ ਤੋਂ ਜ਼ਿਆਦਾ ਰਿਫੰਡ ਅਰਜ਼ੀਆਂ ‘ਤੇ ਕਾਰਵਾਈ ਕਰਨ ‘ਚ 100 ਤੋਂ ਜ਼ਿਆਦਾ ਦਿਨ ਲੱਗ ਗਏ। ਏਅਰ ਇੰਡੀਆ ਤੋਂ ਇਲਾਵਾ ਫਰੰਟੀਅਰ, ਟੈਪ ਪੁਰਤਗਾਲ, ਏਰੋ ਮੈਕਸੀਕੋ, ਈਆਈਏਆਈ ਅਤੇ ਅਵਿਆਂਕਾ ਏਅਰਲਾਈਨਜ਼ ਨੂੰ ਵੀ ਅਮਰੀਕੀ ਸਰਕਾਰ ਨੇ ਜੁਰਮਾਨਾ ਲਗਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...