November 16, 2026, 12:12 am
----------- Advertisement -----------
HomePunjabbusinessAmazon ਨੂੰ ਭਾਰਤ ਸਰਕਾਰ ਵੱਲੋਂ ਵੱਡਾ ਝਟਕਾ, ਕਿਰਤ ਮੰਤਰਾਲੇ ਨੇ ਨੋਟਿਸ ਭੇਜ...

Amazon ਨੂੰ ਭਾਰਤ ਸਰਕਾਰ ਵੱਲੋਂ ਵੱਡਾ ਝਟਕਾ, ਕਿਰਤ ਮੰਤਰਾਲੇ ਨੇ ਨੋਟਿਸ ਭੇਜ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ

Published on

----------- Advertisement -----------

ਈ-ਕਾਮਰਸ ਦੀ ਦਿੱਗਜ ਕੰਪਨੀ ਐਮਾਜ਼ਾਨ ਨੂੰ ਭਾਰਤ ‘ਚ ਵੱਡਾ ਝਟਕਾ ਲੱਗਾ ਹੈ। ਭਾਰਤੀ ਕਿਰਤ ਮੰਤਰਾਲੇ ਨੇ ਗਲੋਬਲ ਪੱਧਰ ‘ਤੇ ਆਪਣੀ ਤਰਫੋਂ ਛਾਂਟੀ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਖਤੀ ਦਿਖਾਉਂਦੇ ਹੋਏ ਕੰਪਨੀ ਨੂੰ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ ਮੰਤਰਾਲੇ ਨੇ ਇਸ ਮੁੱਦੇ ‘ਤੇ ਕੰਪਨੀ ਦੇ ਇਕ ਸੀਨੀਅਰ ਅਧਿਕਾਰੀ ਨੂੰ ਵੀ ਤਲਬ ਕੀਤਾ ਹੈ। ਦੱਸ ਦੇਈਏ ਕਿ ਐਮਾਜ਼ਾਨ ਵਿਸ਼ਵ ਪੱਧਰ ‘ਤੇ ਵੱਡੀ ਗਿਣਤੀ ਵਿੱਚ ਛਾਂਟੀ ਦੀ ਤਿਆਰੀ ਕਰ ਰਿਹਾ ਹੈ। ਰਿਪੋਰਟ ਮੁਤਾਬਕ ਇਹ ਛਾਂਟੀ ਅਗਲੇ ਹਫਤੇ ਤੋਂ ਸ਼ੁਰੂ ਹੋ ਸਕਦੀ ਹੈ। ਇਸ ਸਿਲਸਿਲੇ ‘ਚ ਭਾਰਤ ‘ਚ ਵੀ ਸੈਂਕੜੇ ਲੋਕਾਂ ਦੀ ਨੌਕਰੀ ਗੁਆਉਣ ਦਾ ਖਤਰਾ ਮੰਡਰਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਇਹ ਨੋਟਿਸ ਭੇਜਿਆ ਗਿਆ ਹੈ।

ਰਿਪੋਰਟ ਮੁਤਾਬਕ ਐਮਾਜ਼ਾਨ ਨੇ ਇਸ ਹਫਤੇ ਕਾਰਪੋਰੇਟ ਅਤੇ ਆਈਟੀ ਵਿਭਾਗਾਂ ‘ਚ ਕੰਮ ਕਰ ਰਹੇ 10,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾਈ ਹੈ। ਇਹ ਛਾਂਟੀ ਦੁਨੀਆ ਵਿੱਚ ਕੰਮ ਕਰ ਰਹੇ ਇਸ ਦੇ ਸਟਾਫ ਤੋਂ ਹੀ ਕੀਤੀ ਜਾਵੇਗੀ। ਅਜਿਹੇ ‘ਚ ਭਾਰਤ ‘ਚ ਕੰਮ ਕਰਨ ਵਾਲੇ ਲੋਕਾਂ ਦੇ ਨਾਂ ਵੀ ਇਸ ਸੂਚੀ ‘ਚ ਆ ਸਕਦੇ ਹਨ। ਐਮਾਜ਼ਾਨ ਵਿੱਚ ਪਾਰਟ ਟਾਈਮ ਅਤੇ ਫੁੱਲ ਟਾਈਮ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਗਿਣਤੀ ਲਗਭਗ 16 ਲੱਖ ਹੈ। ਹੁਣ ਕਿਉਂਕਿ ਭਾਰਤ ਵਿੱਚ ਛਾਂਟੀ ਦਾ ਖ਼ਤਰਾ ਵੱਧ ਰਿਹਾ ਹੈ, ਇੱਥੇ ਕੰਮ ਕਰ ਰਹੇ ਕਰਮਚਾਰੀਆਂ ਨੇ ਇਸ ਦੀ ਸ਼ਿਕਾਇਤ ਕਿਰਤ ਮੰਤਰਾਲੇ ਨੂੰ ਕੀਤੀ ਸੀ। ਇਸ ਤੋਂ ਬਾਅਦ ਮੰਤਰਾਲੇ ਨੇ ਐਮਾਜ਼ਾਨ ਇੰਡੀਆ ਦੇ ਪਬਲਿਕ ਪਾਲਿਸੀ ਮੈਨੇਜਰ ਨੂੰ ਨੋਟਿਸ ਭੇਜ ਕੇ ਅੱਜ ਯਾਨੀ 23 ਨਵੰਬਰ ਨੂੰ ਤਲਬ ਕਰ ਦਿੱਤਾ ਹੈ।

ਐਮਾਜ਼ਾਨ ਨੇ ਹਾਲ ਹੀ ‘ਚ ਆਪਣੇ ਕਰਮਚਾਰੀਆਂ ਨੂੰ ਇਕ ਮੇਲ ਭੇਜਿਆ ਸੀ। ਇਸ ਵਿੱਚ VSP ਦਸਤਾਵੇਜ਼ ਸੀ। ਜਿਵੇਂ ਕਿ VSP ਦਸਤਾਵੇਜ਼ ਵਿੱਚ ਦੱਸਿਆ ਗਿਆ ਹੈ, ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਐਮਾਜ਼ਾਨ ਸਵੈ-ਇੱਛਤ ਵਿਭਾਜਨ ਪ੍ਰੋਗਰਾਮ (VSP) ਨੂੰ ਲਾਗੂ ਕਰ ਰਿਹਾ ਹੈ। ਇਹ ਕੰਪਨੀ ਦੇ AET ਸੰਗਠਨ ਦੇ ਸਬੰਧਤ ਕਰਮਚਾਰੀਆਂ ਲਈ ਅਸਥਾਈ ਤੌਰ ‘ਤੇ ਉਪਲਬਧ ਹੈ। ਇਸਦੇ ਤਹਿਤ, ਸਟਾਫ ਨੂੰ ਹੇਠਾਂ ਦਿੱਤੇ ਗਏ VSP ਲਾਭਾਂ ਦੇ ਬਦਲੇ ਆਪਣੀ ਮਰਜ਼ੀ ਨਾਲ ਨੌਕਰੀ ਤੋਂ ਅਸਤੀਫਾ ਦੇਣ ਦਾ ਮੌਕਾ ਮਿਲੇਗਾ। ਕੰਪਨੀ ਨੇ ਸਾਰੇ ਕਰਮਚਾਰੀਆਂ ਨੂੰ ਇਸ ਨੂੰ ਸਵੀਕਾਰ ਕਰਨ ਲਈ ਕਿਹਾ ਹੈ। ਸਵੀਕਾਰ ਕਰਨ ਲਈ 30 ਨਵੰਬਰ ਸਵੇਰੇ 6:30 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...