June 8, 2026, 6:59 pm
----------- Advertisement -----------
HomePunjabbusinessAmazon ਕਰਮਚਾਰੀਆਂ ਨੂੰ ਵੱਡਾ ਝਟਕਾ, ਕੰਪਨੀ ਨੇ 18,000 ਵਰਕਰਾਂ ਦੀ ਛਾਂਟੀ ਕਰਨ...

Amazon ਕਰਮਚਾਰੀਆਂ ਨੂੰ ਵੱਡਾ ਝਟਕਾ, ਕੰਪਨੀ ਨੇ 18,000 ਵਰਕਰਾਂ ਦੀ ਛਾਂਟੀ ਕਰਨ ਦਾ ਲਿਆ ਫੈਸਲਾ

Published on

----------- Advertisement -----------

ਟਵਿਟਰ ਅਤੇ ਮੇਟਾ ਤੋਂ ਬਾਅਦ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਐਮਾਜ਼ੋਨ ਨੇ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ। ਆਲਮੀ ਮੰਦੀ ਕਾਰਨ ਦੁਨੀਆ ਭਰ ਦੀਆਂ ਕੰਪਨੀਆਂ ਮੁਲਾਜ਼ਮਾਂ ਨੂੰ ਬਾਹਰ ਦਾ ਰਸਤਾ ਦਿਖਾ ਰਹੀਆਂ ਹਨ। ਐਮਾਜ਼ੋਨ ਨੇ 18,000 ਕਰਮਚਾਰੀਆਂ ਦੀ ਛਾਂਟੀ ਕਰਨ ਦਾ ਐਲਾਨ ਕੀਤਾ ਹੈ।
ਪਿਛਲੇ ਕੁਝ ਸਾਲਾਂ ‘ਚ ਐਮਾਜ਼ੋਨ ਨੇ ਵੱਡੀ ਗਿਣਤੀ ‘ਚ ਕਰਮਚਾਰੀਆਂ ਦੀ ਭਰਤੀ ਕੀਤੀ ਸੀ ਪਰ ਹੁਣ ਮੰਦੀ ਦੇ ਡਰੋਂ ਕਰਮਚਾਰੀਆਂ ਨੂੰ ਘੱਟ ਕੀਤਾ ਜਾ ਰਿਹਾ ਹੈ। ਇਸ ਛਾਂਟੀ ਨਾਲ ਕਈ ਟੀਮਾਂ ਪ੍ਰਭਾਵਿਤ ਹੋਣਗੀਆਂ। ਜ਼ਿਆਦਾਤਰ ਕਰਮਚਾਰੀਆਂ ਨੂੰ ਐਮਾਜ਼ਾਨ ਸਟੋਰ ਅਤੇ ਪੀਪਲ, ਐਕਸਪੀਰੀਅੰਸ ਐਂਡ ਟੈਕਨਾਲੋਜੀ (ਪੀਐਕਸਟੀ) ਟੀਮ ਤੋਂ ਹਟਾਇਆ ਜਾ ਰਿਹਾ ਹੈ।
ਕੰਪਨੀ ਦੇ ਸੀਈਓ ਐਂਡੀ ਜੇਸੀ(Andy Jassy) ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਐਂਡੀ ਜੇਸੀ ਦੀ ਤਰਫੋਂ ਇੱਕ ਨੋਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਕੰਪਨੀ 18,000 ਕਰਮਚਾਰੀਆਂ ਦੀ ਛਾਂਟੀ ਕਰੇਗੀ। ਐਂਡੀ ਨੇ ਕਿਹਾ, ‘ਅਸੀਂ ਇਸ ਛਾਂਟੀ ਤੋਂ ਪ੍ਰਭਾਵਿਤ ਲੋਕਾਂ ਨੂੰ ਵੱਖਰਾ ਭੁਗਤਾਨ, ਪਰਿਵਰਤਨਸ਼ੀਲ ਸਿਹਤ ਬੀਮਾ ਲਾਭ ਅਤੇ ਬਾਹਰੀ ਨੌਕਰੀ ਪਲੇਸਮੈਂਟ ਸਹਾਇਤਾ ਦੀ ਪੇਸ਼ਕਸ਼ ਕਰ ਰਹੇ ਹਾਂ।’ ਉਨ੍ਹਾਂ ਇਹ ਵੀ ਕਿਹਾ ਕਿ ‘ਮੈਂ ਇਨ੍ਹਾਂ ਕਟੌਤੀਆਂ ਤੋਂ ਪ੍ਰਭਾਵਿਤ ਲੋਕਾਂ ਦੇ ਯੋਗਦਾਨ ਲਈ ਬਹੁਤ ਧੰਨਵਾਦੀ ਹਾਂ। ਅਤੇ ਜੋ ਸਾਡੇ ਨਾਲ ਅੱਗੇ ਦੀ ਯਾਤਰਾ ਜਾਰੀ ਰੱਖਣਗੇ, ਮੈਂ ਗਾਹਕਾਂ ਲਈ ਹਰ ਰੋਜ਼ ਜੀਵਨ ਨੂੰ ਬਿਹਤਰ ਅਤੇ ਆਸਾਨ ਬਣਾਉਣ ਲਈ ਉਨ੍ਹਾਂ ਨਾਲ ਸਾਂਝੇਦਾਰੀ ਕਰਨ ਦੀ ਉਮੀਦ ਕਰਦਾ ਹਾਂ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...