June 4, 2026, 8:54 am
----------- Advertisement -----------
HomeNewsBreaking Newsਫੇਕ ਨਿਕਲਿਆ ਅਨੰਤ ਅੰਬਾਨੀ ਦੇ ਵਿਆਹ ਦਾ ਕਾਰਡ, ਜਾਣੋ ਕੀ ਹੈ ਸੱਚ

ਫੇਕ ਨਿਕਲਿਆ ਅਨੰਤ ਅੰਬਾਨੀ ਦੇ ਵਿਆਹ ਦਾ ਕਾਰਡ, ਜਾਣੋ ਕੀ ਹੈ ਸੱਚ

Published on

----------- Advertisement -----------

 ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਉਨ੍ਹਾਂ ਦੀ ਮੰਗੇਤਰ ਰਾਧਿਕਾ ਮਰਚੈਂਟ ਦੇ ਵਿਆਹ ਦੀਆਂ ਖਬਰਾਂ ਸੁਰਖੀਆਂ ‘ਚ ਹਨ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਕਾਰਡ ਮੁਤਾਬਕ ਉਨ੍ਹਾਂ ਦਾ ਪ੍ਰੀ-ਵੈਡਿੰਗ ਸਮਾਰੋਹ ਗੁਜਰਾਤ ਦੇ ਜਾਮਨਗਰ ‘ਚ ਹੋਣ ਜਾ ਰਿਹਾ ਹੈ, ਜੋ 1 ਮਾਰਚ ਤੋਂ ਸ਼ੁਰੂ ਹੋ ਕੇ 3 ਮਾਰਚ ਤੱਕ ਚੱਲੇਗਾ। ਹਾਲਾਂਕਿ ਅੰਬਾਨੀ ਪਰਿਵਾਰ ਦੇ ਕਰੀਬੀ ਸੂਤਰ ਨੇ ਦੈਨਿਕ ਭਾਸਕਰ ਨਾਲ ਗੱਲ ਕਰਦੇ ਹੋਏ ਅਨੰਤ ਅਤੇ ਰਾਧਿਕਾ ਦੇ ਵਿਆਹ ਦੀਆਂ ਖਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। 

ਗੱਲਬਾਤ ਕਰਦਿਆਂ ਅੰਬਾਨੀ ਪਰਿਵਾਰ ਨਾਲ ਜੁੜੇ ਇਕ ਸੂਤਰ ਨੇ ਦੈਨਿਕ ਭਾਸਕਰ ਨੂੰ ਦੱਸਿਆ ਕਿ ਜਾਮਨਗਰ ‘ਚ ਵਿਆਹ ਤੋਂ ਪਹਿਲਾਂ ਹੋਣ ਵਾਲੇ ਸਮਾਰੋਹ ਦੀ ਖਬਰ ‘ਚ ਕੁਝ ਸੱਚਾਈ ਹੋ ਸਕਦੀ ਹੈ ਪਰ ਫਿਲਹਾਲ ਅਜਿਹੀ ਕੋਈ ਯੋਜਨਾ ਨਹੀਂ ਹੈ। ਫਿਲਹਾਲ ਅਧਿਕਾਰਤ ਪ੍ਰੀ-ਵੈਂਡਿੰਗ ਵਰਗੀ ਕੋਈ ਚੀਜ਼ ਨਹੀਂ ਹੈ। ਜਾਮਨਗਰ ‘ਚ ਕੁਝ ਗੱਲਾਂ ਨੂੰ ਅੰਤਿਮ ਰੂਪ ਦੇਣ ਦੀ ਗੱਲ ਚੱਲ ਰਹੀ ਹੈ, ਪਰ ਕੁਝ ਤੈਅ ਨਹੀਂ ਹੋਇਆ ਹੈ। ਮੈਨੂੰ ਲੱਗਦਾ ਹੈ ਕਿ ਲੋਕ ਇਨ੍ਹਾਂ ਗੱਲਾਂ ਦੇ ਆਧਾਰ ‘ਤੇ ਅਫਵਾਹਾਂ ਫੈਲਾ ਰਹੇ ਹਨ। ਅਜੇ ਕੁਝ ਵੀ ਅੰਤਿਮ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...