October 8, 2026, 2:34 am
----------- Advertisement -----------
HomePunjabbusinessਭਾਰਤਪੇ ਦੇ ਸਹਿ-ਸੰਸਥਾਪਕ ਅਸ਼ਨੀਰ ਗਰੋਵਰ ਅਤੇ ਉਨ੍ਹਾਂ ਦੀ ਪਤਨੀ ਨੂੰ ਏਅਰਪੋਰਟ 'ਤੇ...

ਭਾਰਤਪੇ ਦੇ ਸਹਿ-ਸੰਸਥਾਪਕ ਅਸ਼ਨੀਰ ਗਰੋਵਰ ਅਤੇ ਉਨ੍ਹਾਂ ਦੀ ਪਤਨੀ ਨੂੰ ਏਅਰਪੋਰਟ ‘ਤੇ ਰੋਕਿਆ, ਸਰਕਾਰ ਨੇ ਇਨ੍ਹਾਂ ਵਿਰੁੱਧ ਲੁੱਕਆਊਟ ਜਾਰੀ ਸਰਕੂਲਰ

Published on

----------- Advertisement -----------

ਭਾਰਤਪੇ ਦੇ ਸਹਿ-ਸੰਸਥਾਪਕ ਅਸ਼ਨੀਰ ਗਰੋਵਰ ਅਤੇ ਉਨ੍ਹਾਂ ਦੀ ਪਤਨੀ ਮਾਧੁਰੀ ਜੈਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕਿਆ ਗਿਆ। ਉਹ ਇੱਥੋਂ ਨਿਊਯਾਰਕ ਜਾ ਰਹੇ ਸਨ। ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਯੂ) ਦੀਆਂ ਹਦਾਇਤਾਂ ‘ਤੇ ਸਰਕਾਰ ਨੇ ਇਨ੍ਹਾਂ ਦੋਵਾਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਅਸ਼ਨੀਰ ਗਰੋਵਰ ਅਤੇ ਮਾਧੁਰੀ ਜੈਨ ਨੂੰ ਦਿੱਲੀ ਵਿੱਚ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਗਿਆ ਹੈ। EOW ਨੇ ਉਸ ਨੂੰ ਅਗਲੇ ਹਫ਼ਤੇ ਜਾਂਚ ਅਤੇ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। 

ਇਸ ਸਾਲ 10 ਮਈ ਨੂੰ EOW ਨੇ BharatPe ਦੇ ਸਾਬਕਾ ਮੈਨੇਜਿੰਗ ਡਾਇਰੈਕਟਰ (MD) ਅਤੇ ਸਹਿ-ਸੰਸਥਾਪਕ ਅਸ਼ਨੀਰ ਗਰੋਵਰ, ਉਸ ਦੀ ਪਤਨੀ ਮਾਧੁਰੀ ਜੈਨ ਅਤੇ ਹੋਰਾਂ ਵਿਰੁੱਧ ਐੱਫਆਈਆਰ ਦਰਜ ਕਰਵਾਈ ਸੀ। ਇਸ ਸ਼ਿਕਾਇਤ ‘ਚ ਕੰਪਨੀ ਨੇ ਇਨ੍ਹਾਂ ਸਾਰਿਆਂ ‘ਤੇ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਸੀ। ਪਿਛਲੇ ਸਾਲ ਮਾਰਚ ਵਿੱਚ, ਅਸ਼ਨੀਰ ਗਰੋਵਰ ਨੇ ਭਾਰਤਪੇ ਦੇ ਮੈਨੇਜਿੰਗ ਡਾਇਰੈਕਟਰ ਅਤੇ ਬੋਰਡ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 

ਦੱਸ ਦਈਏ ਕਿ ਨਵੀਂ ਦਿੱਲੀ ਸਥਿਤ ਫਿਨਟੇਕ ਕੰਪਨੀ ਨੇ ਗਰੋਵਰ ਅਤੇ ਉਸ ਦੇ ਪਰਿਵਾਰ ‘ਤੇ 81.28 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਗਾਇਆ ਸੀ। ਅਧਿਕਾਰੀਆਂ ਨੇ ਕਿਹਾ ਕਿ ਈਓਡਬਲਯੂ ਕੋਲ ਹੁਣ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਅਧਿਕਾਰ ਹੈ। 2022 ਦੀ ਸ਼ੁਰੂਆਤ ਵਿੱਚ ਕੋਟਕ ਮਹਿੰਦਰਾ ਬੈਂਕ ਦੇ ਸਟਾਫ਼ ਨਾਲ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਗਰੋਵਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਉਹ ਵਿਵਾਦਾਂ ਵਿੱਚ ਘਿਰ ਗਿਆ ਹੈ।

ਇਸ ਤੋਂ ਬਾਅਦ, ਮਾਧੁਰੀ ਜੈਨ ਗਰੋਵਰ ਨੂੰ ਹਟਾਏ ਜਾਣ ਤੋਂ ਬਾਅਦ, ਇਹ ਖਬਰ ਆਈ ਸੀ ਕਿ ਉਸਨੇ ਕੰਪਨੀ ਦੇ ਪੈਸੇ ਦੀ ਵਰਤੋਂ ਨਿੱਜੀ ਸੁੰਦਰਤਾ ਇਲਾਜ, ਇਲੈਕਟ੍ਰਾਨਿਕ ਉਤਪਾਦ ਖਰੀਦਣ ਅਤੇ ਅਮਰੀਕਾ ਅਤੇ ਦੁਬਈ ਵਿੱਚ ਪਰਿਵਾਰਕ ਛੁੱਟੀਆਂ ਮਨਾਉਣ ਲਈ ਕੀਤੀ ਸੀ। ਇਸ ਤੋਂ ਇਲਾਵਾ ਮਾਧੁਰੀ ਨੇ ਕਥਿਤ ਤੌਰ ‘ਤੇ ਕੰਪਨੀ ਦੇ ਖਾਤਿਆਂ ਤੋਂ ਆਪਣੇ ਨਿੱਜੀ ਸਟਾਫ ਨੂੰ ਭੁਗਤਾਨ ਕੀਤਾ ਅਤੇ ਆਪਣੇ ਜਾਣ-ਪਛਾਣ ਵਾਲਿਆਂ ਤੋਂ ਜਾਅਲੀ ਰਸੀਦਾਂ ਬਣਵਾਈਆਂ ਅਤੇ ਪੇਸ਼ ਕੀਤੀਆਂ।

ਲੁੱਕ ਆਊਟ ਸਰਕੂਲਰ ਯਾਨੀ LOC ਨੂੰ ਲੁੱਕ ਆਊਟ ਨੋਟਿਸ ਵੀ ਕਿਹਾ ਜਾਂਦਾ ਹੈ। ਲੁੱਕ ਆਊਟ ਸਰਕੂਲਰ ਕਿਸੇ ਵੀ ਵਿਅਕਤੀ ਨੂੰ ਵਿਦੇਸ਼ ਜਾਣ ਤੋਂ ਰੋਕਦਾ ਹੈ। ਇਸ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ ਦੋਸ਼ੀ ਦੇ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਲੁੱਕ ਆਊਟ ਨੋਟਿਸਾਂ ਦੀ ਵਰਤੋਂ ਅੰਤਰਰਾਸ਼ਟਰੀ ਸਰਹੱਦਾਂ ਜਿਵੇਂ ਕਿ ਹਵਾਈ ਅੱਡਿਆਂ, ਸਮੁੰਦਰੀ ਜ਼ੋਨ ਅਤੇ ਬੰਦਰਗਾਹਾਂ ‘ਤੇ ਇਮੀਗ੍ਰੇਸ਼ਨ ਜਾਂਚਾਂ ਲਈ ਕੀਤੀ ਜਾਂਦੀ ਹੈ। ਲੁੱਕ ਆਊਟ ਨੋਟਿਸ ਜਾਰੀ ਕਰਨ ਦਾ ਮਤਲਬ ਹੈ ਕਿ ਇਮੀਗ੍ਰੇਸ਼ਨ ਅਧਿਕਾਰੀ ਅਜਿਹੇ ਵਿਅਕਤੀ ਨੂੰ ਏਅਰਪੋਰਟ ‘ਤੇ ਹੀ ਰੋਕ ਸਕਦਾ ਹੈ। ਜਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਸਕਦੇ ਹਨ। 

ਕੁਝ ਮਾਮਲਿਆਂ ਵਿੱਚ, ਪੁਲਿਸ ਕਿਸੇ ਵਿਅਕਤੀ ਨੂੰ ਦੇਸ਼ ਛੱਡਣ ‘ਤੇ ਪਾਬੰਦੀ ਲਗਾਉਣ ਲਈ ਅਦਾਲਤ ਤੱਕ ਪਹੁੰਚ ਕਰ ਸਕਦੀ ਹੈ। ਅਜਿਹਾ ਉਦੋਂ ਹੁੰਦਾ ਹੈ ਜਦੋਂ ਵਿਅਕਤੀ ਸ਼ੱਕੀ ਹੁੰਦਾ ਹੈ ਅਤੇ ਇਹ ਸ਼ੱਕ ਹੁੰਦਾ ਹੈ ਕਿ ਉਹ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...