September 5, 2026, 11:06 pm
----------- Advertisement -----------
HomeNewsBreaking Newsਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਮੀਰਾਂ ਦੀ ਸੂਚੀ 'ਚ ਸ਼ਾਮਿਲ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਮੀਰਾਂ ਦੀ ਸੂਚੀ ‘ਚ ਸ਼ਾਮਿਲ

Published on

----------- Advertisement -----------

 ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ ਚੋਟੀ ਦੇ 10 ਅਮੀਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ। ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਦੇ ਅਨੁਸਾਰ, ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ ਹੁਣ $ 114 ਬਿਲੀਅਨ (ਲਗਭਗ 9.45 ਲੱਖ ਕਰੋੜ ਰੁਪਏ) ਤੱਕ ਪਹੁੰਚ ਗਈ ਹੈ।

 ਦੱਸ ਦਈਏ ਕਿ ਉਸ ਨੇ ਗੂਗਲ ਦੇ ਸਹਿ-ਸੰਸਥਾਪਕ ਸਰਗੇਈ ਬ੍ਰਿਨ ਨੂੰ ਪਿੱਛੇ ਛੱਡਦੇ ਹੋਏ ਚੋਟੀ ਦੇ 10 ਵਿੱਚ ਜਗ੍ਹਾ ਬਣਾਈ ਹੈ। ਫਰਾਂਸੀਸੀ ਅਰਬਪਤੀ ਅਤੇ ਲੁਈਸ ਵਿਟਨ ਮੋਏਟ ਹੈਨਸੀ (LVMH) ਦੇ ਸੀਈਓ ਬਰਨਾਰਡ ਅਰਨੌਲਟ ਇਸ ਸੂਚੀ ਵਿੱਚ ਸਿਖਰ ‘ਤੇ ਹਨ। ਅਰਨੌਲਟ ਦੀ ਕੁੱਲ ਜਾਇਦਾਦ 222 ਅਰਬ ਡਾਲਰ (ਕਰੀਬ 18.60 ਲੱਖ ਕਰੋੜ ਰੁਪਏ) ਹੈ।

ਇਸ ਸੂਚੀ ਵਿੱਚ ਦੂਜੇ ਸਥਾਨ ‘ਤੇ ਟੇਸਲਾ ਦੇ ਸੀਈਓ ਐਲੋਨ ਮਸਕ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 16.74 ਲੱਖ ਕਰੋੜ ਰੁਪਏ ਹੈ। ਮੁਕੇਸ਼ ਅੰਬਾਨੀ ਦੀ ਕੁੱਲ ਸੰਪਤੀ 5 ਸਾਲਾਂ ‘ਚ 36 ਅਰਬ ਡਾਲਰ (ਲਗਭਗ 2.89 ਲੱਖ ਕਰੋੜ ਰੁਪਏ) ਤੋਂ ਵਧ ਕੇ 114 ਅਰਬ ਡਾਲਰ (ਲਗਭਗ 9.45 ਲੱਖ ਕਰੋੜ ਰੁਪਏ) ਹੋ ਗਈ ਹੈ। ਮਤਲਬ ਅੰਬਾਨੀ ਦੀ ਨੈੱਟਵਰਥ 5 ਸਾਲਾਂ ‘ਚ ਦੁੱਗਣੇ ਤੋਂ ਵੀ ਜ਼ਿਆਦਾ ਵਧ ਗਈ ਹੈ। 

ਅਡਾਨੀ ਗਰੁੱਪ ਦੇ ਚੇਅਰਪਰਸਨ ਗੌਤਮ ਅਡਾਨੀ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ‘ਚ 16ਵੇਂ ਨੰਬਰ ‘ਤੇ ਹਨ। ਗੌਤਮ ਅਡਾਨੀ ਦੀ ਕੁੱਲ ਜਾਇਦਾਦ 84 ਅਰਬ ਡਾਲਰ (ਲਗਭਗ 69.6 ਲੱਖ ਕਰੋੜ ਰੁਪਏ) ਹੈ। ਇਸ ਸੂਚੀ ਵਿੱਚ ਸਿਖਰਲੇ 20 ਵਿੱਚ ਸਿਰਫ਼ 2 ਭਾਰਤੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...