November 17, 2026, 3:13 am
----------- Advertisement -----------
HomeNewsBreaking Newsਪੰਜਾਬ ਦੇ 3 ਜ਼ਿਲ੍ਹਿਆਂ ਦੇ ਠੇਕਿਆਂ ਦੀ ਨਹੀਂ ਹੋਈ ਨਿਲਾਮੀ, ਜਾਣੋ ਕੀ...

ਪੰਜਾਬ ਦੇ 3 ਜ਼ਿਲ੍ਹਿਆਂ ਦੇ ਠੇਕਿਆਂ ਦੀ ਨਹੀਂ ਹੋਈ ਨਿਲਾਮੀ, ਜਾਣੋ ਕੀ ਵਜ੍ਹਾ

Published on

----------- Advertisement -----------

ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਅਜੇ ਤੱਕ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨਹੀਂ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਫਰੀਦਕੋਟ ਸ਼ਾਮਲ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਆਮਦਨ ਦੂਜੇ ਜ਼ਿਲ੍ਹਿਆਂ ਦੇ ਮੁਕਾਬਲੇ ਘੱਟ ਹੈ। ਅਜਿਹੀ ਸਥਿਤੀ ਵਿੱਚ ਠੇਕੇਦਾਰ ਇਸ ਖੇਤਰ ਵਿੱਚ ਠੇਕਿਆਂ ਵਿੱਚ ਨਿਵੇਸ਼ ਕਰਨ ਤੋਂ ਪਿੱਛੇ ਹਟ ਰਹੇ ਹਨ। ਇਸ ਕਾਰਨ ਮਾਲ ਵਿਭਾਗ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਆਬਕਾਰੀ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ 150 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ। ਇਸ ਦੇ ਨਾਲ ਹੀ ਆਬਕਾਰੀ ਵਿਭਾਗ ਹੁਣ ਡਰਾਅ ਕੱਢਣ ਦੀ ਤਿਆਰੀ ਕਰ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਜਲਦ ਹੀ ਸਰਕਾਰ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਕੇ ਇਸ ਸਬੰਧੀ ਡਰਾਅ ਕੱਢਣ ਦੀ ਕੋਸ਼ਿਸ਼ ਕਰੇਗੀ।

ਇਸਤੋਂ ਇਲਾਵਾ ਹੁਣ ਤੱਕ ਸੂਬੇ ਵਿੱਚ ਸਰਕਾਰ ਵੱਲੋਂ 232 ਗਰੁੱਪਾਂ ਦੀ ਨਿਲਾਮੀ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਹੁਣ ਤੱਕ ਵਿਭਾਗ ਨੂੰ 1000 ਕਰੋੜ ਰੁਪਏ ਦੀ ਆਮਦਨ ਹੋ ਚੁੱਕੀ ਹੈ। ਇਸ ਵਾਰ ਸਰਕਾਰੀ ਆਬਕਾਰੀ ਵਿਭਾਗ ਨੇ 10350 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ। ਜਦੋਂ ਕਿ ਪਿਛਲੇ ਸਾਲ 9500 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਸੀ। ਹੁਣ ਇਹ ਟੀਚਾ ਛੇ ਫੀਸਦੀ ਵਧਾ ਦਿੱਤਾ ਗਿਆ ਹੈ।

ਇਸ ਵਾਰ ਆਬਕਾਰੀ ਵਿਭਾਗ ਨੇ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਸੀ। ਮਾਹਿਰਾਂ ਅਨੁਸਾਰ ਇਸ ਵਾਰ ਮੈਦਾਨ ਵਿੱਚ ਕੋਈ ਵੱਡਾ ਖਿਡਾਰੀ ਨਹੀਂ ਹੈ। ਜਦੋਂ ਕਿ ਛੋਟੇ ਠੇਕੇਦਾਰਾਂ ਨੂੰ ਹੀ ਮੌਕਾ ਮਿਲਿਆ ਹੈ। ਸੂਬੇ ਵਿੱਚ 6400 ਦੇ ਕਰੀਬ ਸ਼ਰਾਬ ਦੇ ਠੇਕੇ ਹਨ। ਇਸ ਕਾਰਨ ਵੀ ਇਹ ਸਮੱਸਿਆ ਪੈਦਾ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...