October 11, 2026, 1:38 am
----------- Advertisement -----------
HomePunjabbusinessਕੱਚੇ ਤੇਲ ਦੀਆ ਕੀਮਤਾਂ 'ਚ ਆਈ ਗਿਰਾਵਟ ,ਭਾਰਤ ’ਚ ਘੱਟਣਗੇ ਪੈਟਰੋਲ-ਡੀਜ਼ਲ ਦੇ...

ਕੱਚੇ ਤੇਲ ਦੀਆ ਕੀਮਤਾਂ ‘ਚ ਆਈ ਗਿਰਾਵਟ ,ਭਾਰਤ ’ਚ ਘੱਟਣਗੇ ਪੈਟਰੋਲ-ਡੀਜ਼ਲ ਦੇ ਰੇਟ?

Published on

----------- Advertisement -----------

ਨਵੀਂ ਦਿੱਲੀ: ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਨਾਲ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਹੀ ਕੱਚੇ ਤੇਲ ਦੀ ਮੰਗ ਵੀ ਘੱਟ ਹੋ ਗਈ ਹੈ। ਤੇਲ ਵਾਅਦਾ ’ਚ ਸੋਮਵਾਰ ਨੂੰ ਨਰਮੀ ਦੇਖੀ ਗਈ। ਇਹ ਨਰਮੀ ਦੁਨੀਆ ਭਰ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਵਧਦੇ ਹੋਏ ਕੇਸਾਂ ਦੀਆਂ ਚਿੰਤਾਵਾਂ ਕਾਰਨ ਮੰਨੀ ਜਾ ਰਹੀ ਹੈ। ਬ੍ਰੇਂਟ ਫਿਊਚਰਸ 76 ਸੇੇਂਟ ਅਤੇ 1.0 ਫੀਸਦੀ ਡਿੱਗ ਕੇ 74.39 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ, ਜਦ ਕਿ ਯੂ. ਐੱਸ. ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ. ਟੀ. ਆਈ.) ਕਰੂਡ 38 ਸੇਂਟ ਅਤੇ 0.5 ਫੀਸਦੀ ਡਿੱਗ ਕੇ 71.29 ਡਾਲਰ ’ਤੇ ਆ ਗਿਆ।

ਵਿਸ਼ਵ ਪੱਧਰ ’ਤੇ ਜੇ ਕਰੂਡ ਆਇਲ ਦੀਆਂ ਕੀਮਤਾਂ ’ਚ ਕਮੀ ਆਉਂਦੀ ਹੈ ਤਾਂ ਕੀ ਭਾਰਤ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਹੋਵੇਗੀ? ਇਸ ਸਵਾਲ ਦਾ ਜਵਾਬ ਹਾਂ ਜਾਂ ਨਾਂਹ ’ਚ ਦਿੱਤਾ ਜਾ ਸਕਦਾ ਹੈ ਕਿਉਂਕਿ ਪਹਿਲਾਂ ਵੀ ਜਦੋਂ ਕਰੂਡ ਆਇਲ ਕਾਫੀ ਸਸਤਾ ਸੀ ਉਦੋਂ ਵੀ ਭਾਰਤ ’ਚ ਪੈਟਰੋਲ-ਡੀਜ਼ਲ ਦੀ ਕੀਮਤ ’ਚ ਕਮੀ ਨਹੀਂ ਆਈ ਸੀ। ਹਾਲਾਂਕਿ ਪਿਛਲੇ ਮਹੀਨੇ ਹੀ ਸਰਕਾਰ ਨੇ ਟੈਕਸ ਘੱਟ ਕਰਦੇ ਹੋਏ ਲੋਕਾਂ ਨੂੰ ਰਾਹਤ ਜ਼ਰੂਰ ਦਿੱਤੀ ਹੈ।

ਪੈਟਰੋਲੀਅਮ ਬਰਾਮਦਕਾਰ ਦੇਸ਼ਾਂ ਦੇ ਸੰਗਠਨ ਨੇ 2022 ਦੀ ਪਹਿਲੀ ਤਿਮਾਹੀ ਲਈ ਆਪਣੀ ਕੌਮਾਂਤਰੀ ਤੇਲ ਮੰਗ ਦਾ ਅਨੁਮਾਨ ਵਧਾਇਆ ਹੈ ਪਰ ਹੁਣ ਆਪਣੇ ਪੂਰੇ ਸਾਲ ਦੇ ਵਿਕਾਸ ਦੀ ਭਵਿੱਖਬਾਣੀ ਨੂੰ ਸਥਿਰ ਰੱਖਦੇ ਹੋਏ ਕਿਹਾ ਕਿ ਓਮੀਕ੍ਰੋਨ ਦਾ ਪ੍ਰਭਾਵ ਹਲਕਾ ਹੋਵੇਗਾ ਕਿਉਂਕਿ ਦੁਨੀਆ ਕੋਵਿਡ-19 ਨਾਲ ਨਜਿੱਠਣ ਦੀ ਆਦੀ ਹੋ ਜਾਏਗੀ।ਹਾਲ ਹੀ ’ਚ ਬ੍ਰਿਟੇਨ ਅਤੇ ਨਾਰਵੇ ਸਮੇਤ ਦੁਨੀਆ ਭਰ ਦੀਆਂ ਸਰਕਾਰਾਂ ਓਮੀਕ੍ਰੋਨ ਦੇ ਪ੍ਰਸਾਰ ਨੂੰ ਰੋਕਣ ਲਈ ਪਾਬੰਦੀਆਂ ਨੂੰ ਸਖਤ ਕਰ ਰਹੀਆਂ ਹਨ। ਚੀਨ ਦਾ ਇਕ ਵੱਡਾ ਮੈਨੂਫੈਕਚਰਿੰਗ ਸੂਬਾ ਝੇਜਿਆਂਗ ਇਸ ਸਮੇਂ ਆਪਣੇ ਪਹਿਲੇ ਕੋਵਿਡ-19 ਕਲਸਟਰ ਨਾਲ ਜੂਝ ਰਿਹਾ ਸੀ, ਜਿਸ ’ਚ ਕਈ ਨਾਗਰਿਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...