August 29, 2026, 2:59 pm
----------- Advertisement -----------
HomePunjabbusinessਪੈਨਸ਼ਨ ਸਕੀਮ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ,ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ!

ਪੈਨਸ਼ਨ ਸਕੀਮ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ,ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ!

Published on

----------- Advertisement -----------

ਸੁਪਰੀਮ ਕੋਰਟ ਨੇ ਬੀਤੇ ਦਿਨੀਂ ਸਾਲ 2014 ਦੀ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ 2014 ਦੀ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ ਨੂੰ ‘ਕਾਨੂੰਨੀ ਅਤੇ ਜਾਇਜ਼’ ਕਰਾਰ ਦਿੱਤਾ ਹੈ। ਕਈ ਕਰਮਚਾਰੀਆਂ ਨੂੰ ਰਾਹਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਅਜੇ ਤੱਕ ਕਰਮਚਾਰੀ ਪੈਨਸ਼ਨ ਯੋਜਨਾ (ਈਪੀਐਸ) ਵਿੱਚ ਸ਼ਾਮਲ ਹੋਣ ਦੇ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੈ, ਉਨ੍ਹਾਂ ਨੂੰ ਅਜਿਹਾ ਕਰਨ ਲਈ 6 ਮਹੀਨੇ ਹੋਰ ਦਿਤੇ ਜਾਣ।
ਦੱਸ ਦੇਈਏ ਕਿ ਅਦਾਲਤ ਨੇ ਪੈਨਸ਼ਨ ਫੰਡ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਦੀ ਮਹੀਨਾਵਾਰ ਤਨਖਾਹ ਦੀ ਸੀਮਾ ਨੂੰ ਖਤਮ ਕਰ ਦਿੱਤਾ ਹੈ। ਸਾਲ 2014 ਦੀ ਸੋਧ ਵਿੱਚ, ਵੱਧ ਤੋਂ ਵੱਧ ਪੈਨਸ਼ਨਯੋਗ ਤਨਖਾਹ (ਬੁਨਿਆਦੀ ਤਨਖਾਹ ਅਤੇ ਮਹਿੰਗਾਈ ਭੱਤੇ ਸਮੇਤ) ਦੀ ਸੀਮਾ 15,000 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਗਈ ਸੀ ਅਤੇ ਸੋਧ ਤੋਂ ਪਹਿਲਾਂ ਵੱਧ ਤੋਂ ਵੱਧ ਪੈਨਸ਼ਨਯੋਗ ਤਨਖਾਹ 6,500 ਰੁਪਏ ਪ੍ਰਤੀ ਮਹੀਨਾ ਸੀ।
ਚੀਫ਼ ਜਸਟਿਸ ਯੂ.ਯੂ. ਲਲਿਤ, ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਕਰਮਚਾਰੀ ਪੈਨਸ਼ਨ ਯੋਜਨਾ ‘ਚ ਸ਼ਾਮਲ ਹੋਣ ਦੇ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੈ, ਉਨ੍ਹਾਂ ਨੂੰ ਛੇ ਮਹੀਨਿਆਂ ਦੇ ਅੰਦਰ ਅਜਿਹਾ ਕਰਨਾ ਹੋਵੇਗਾ। ਬੈਂਚ ਨੇ ਕਿਹਾ ਕਿ ਜੋ ਯੋਗ ਕਰਮਚਾਰੀ ਆਖਰੀ ਤਰੀਕ ਤੱਕ ਇਸ ਸਕੀਮ ਵਿੱਚ ਸ਼ਾਮਲ ਨਹੀਂ ਹੋ ਸਕੇ, ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...