November 18, 2026, 3:53 am
----------- Advertisement -----------
HomePunjabbusinessਧੰਨ-ਤੇਰਸ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹਨ ਕੀਮਤਾਂ

ਧੰਨ-ਤੇਰਸ ‘ਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਕੀ ਹਨ ਕੀਮਤਾਂ

Published on

----------- Advertisement -----------

ਅੱਜ ਯਾਨੀ ਵੀਰਵਾਰ 9 ਨਵੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸਰਾਫਾ ਬਾਜ਼ਾਰ ‘ਚ 24 ਕੈਰੇਟ ਸੋਨੇ ਦੀ ਕੀਮਤ 423 ਰੁਪਏ ਡਿੱਗ ਕੇ 60,117 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਜਦੋਂ ਕਿ 18 ਕੈਰੇਟ ਸੋਨੇ ਦੀ ਕੀਮਤ 45,088 ਰੁਪਏ ਰਹੀ ਹੈ। ਕੱਲ ਨੂੰ ਧੰਨ-ਤੇਰਸ ਹੈ, ਇਸ ਦਿਨ ਸੋਨੇ ‘ਚ ਨਿਵੇਸ਼ ਕਰਨਾ ਸ਼ੁਭ ਮੰਨਿਆ ਜਾਂਦਾ ਹੈ।

ਇਸ ਤੋਂ ਇਲਾਵਾ ਅੱਜ ਚਾਂਦੀ ਦੀ ਕੀਮਤ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਹ 109 ਰੁਪਏ ਫਿਸਲ ਕੇ 70,100 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ ਹੈ। ਪਹਿਲਾਂ ਇਹ 70,209 ਰੁਪਏ ਸੀ।

ਅਕਤੂਬਰ ਮਹੀਨੇ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਸ਼ਾਨਦਾਰ ਵਾਧਾ ਹੋਇਆ ਸੀ। ਪਿਛਲੇ ਮਹੀਨੇ ਸੋਨੇ ਦੀ ਕੀਮਤ ‘ਚ 3,651 ਰੁਪਏ ਦਾ ਵਾਧਾ ਦੇਖਿਆ ਗਿਆ ਸੀ। ਅਕਤੂਬਰ ਦੀ ਸ਼ੁਰੂਆਤ ‘ਚ ਇਹ 57,719 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ, ਜੋ 31 ਅਕਤੂਬਰ ਨੂੰ 61,370 ਰੁਪਏ ‘ਤੇ ਪਹੁੰਚ ਗਿਆ। ਜਦਕਿ ਚਾਂਦੀ 71,603 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 72,165 ਰੁਪਏ ‘ਤੇ ਆ ਗਈ।

 ਜੇਕਰ ਤੁਸੀਂ ਧੰਨ ਤੇਰਸ ਵਾਲੇ ਦਿਨ ਸੋਨੇ ਵਿੱਚ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਗੋਲਡ ETF ਇੱਕ ਬਿਹਤਰ ਵਿਕਲਪ ਹੋ ਸਕਦਾ ਹੈ। ਸ਼ੇਅਰਾਂ ਵਾਂਗ ਸੋਨਾ ਖਰੀਦਣ ਦੀ ਸਹੂਲਤ ਨੂੰ ਗੋਲਡ ਈਟੀਐਫ ਕਿਹਾ ਜਾਂਦਾ ਹੈ। ਇਹ ਐਕਸਚੇਂਜ ਟਰੇਡਡ ਫੰਡ ਹਨ, ਜੋ ਸਟਾਕ ਐਕਸਚੇਂਜਾਂ ‘ਤੇ ਖਰੀਦੇ ਅਤੇ ਵੇਚੇ ਜਾ ਸਕਦੇ ਹਨ। ਕਿਉਂਕਿ ਗੋਲਡ ETF ਦਾ ਬੈਂਚਮਾਰਕ ਸਪੌਟ ਗੋਲਡ ਦੀਆਂ ਕੀਮਤਾਂ ਹੈ, ਤੁਸੀਂ ਇਸਨੂੰ ਸੋਨੇ ਦੀ ਅਸਲ ਕੀਮਤ ਦੇ ਨੇੜੇ ਖਰੀਦ ਸਕਦੇ ਹੋ।

ਗੋਲਡ ਈਟੀਐਫ ਖਰੀਦਣ ਲਈ ਤੁਹਾਨੂੰ ਡੀਮੈਟ ਖਾਤਾ ਖੋਲ੍ਹਣਾ ਹੋਵੇਗਾ। ਇਸ ਵਿੱਚ, ਤੁਸੀਂ NSE ਜਾਂ BSE ‘ਤੇ ਉਪਲਬਧ ਗੋਲਡ ETF ਦੀਆਂ ਇਕਾਈਆਂ ਖਰੀਦ ਸਕਦੇ ਹੋ ਅਤੇ ਬਰਾਬਰ ਦੀ ਰਕਮ ਤੁਹਾਡੇ ਡੀਮੈਟ ਖਾਤੇ ਨਾਲ ਜੁੜੇ ਬੈਂਕ ਖਾਤੇ ਤੋਂ ਕੱਟੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...