September 30, 2026, 7:10 pm
----------- Advertisement -----------
HomePunjabbusinessਹਿਮਾਚਲ ਘੁੰਮਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਹੋਟਲ ਬੁਕਿੰਗ 'ਤੇ ਮਿਲ ਰਹੀ 50%...

ਹਿਮਾਚਲ ਘੁੰਮਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਹੋਟਲ ਬੁਕਿੰਗ ‘ਤੇ ਮਿਲ ਰਹੀ 50% ਤੱਕ ਦੀ ਛੂਟ, ਜਾਣੋ ਕਦੋਂ ਤੱਕ ਹੈ ਇਹ ਆਫ਼ਰ

Published on

----------- Advertisement -----------

ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ, ਹਿਮਾਚਲ ਪ੍ਰਦੇਸ਼ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (HPTDC) ਨੇ ਚੁਣੇ ਹੋਏ ਹੋਟਲਾਂ ਵਿੱਚ ਕਮਰਿਆਂ ਦੀ ਐਡਵਾਂਸ ਬੁਕਿੰਗ ‘ਤੇ 20 ਫੀਸਦੀ ਛੋਟ ਦੀ ਮਿਆਦ 31 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸੇ ਤਰ੍ਹਾਂ ਪ੍ਰਾਈਵੇਟ ਹੋਟਲ ਅਤੇ ਹੋਮ ਸਟੇਅ ਸੰਚਾਲਕਾਂ ਨੇ ਵੀ ਐਡਵਾਂਸ ਬੁਕਿੰਗ ‘ਤੇ 30 ਤੋਂ 50 ਫੀਸਦੀ ਤੱਕ ਦੀ ਛੋਟ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਦੇਸ਼ ਭਰ ਦੇ ਸੈਲਾਨੀ ਪਹਾੜਾਂ ਦੀ ਯਾਤਰਾ ਕਰਕੇ ਇਨ੍ਹਾਂ ਆਕਰਸ਼ਕ ਛੋਟਾਂ ਦਾ ਲਾਭ ਉਠਾ ਸਕਦੇ ਹਨ। ਦੱਸ ਦਈਏ ਕਿ ਸੂਬੇ ‘ਚ ਮਾਨਸੂਨ ਦੇ ਭਾਰੀ ਮੀਂਹ ਕਾਰਨ ਸੜਕਾਂ ਤਬਾਹ ਹੋ ਗਈਆਂ ਸਨ। ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨੂੰ ਦੇਖ ਕੇ ਸੈਲਾਨੀ ਡਰ ਗਏ ਸਨ। ਪਰ 25 ਅਗਸਤ ਤੋਂ ਬਾਅਦ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਸੜਕਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਹੁਣ ਸ਼ਿਮਲਾ ਤੱਕ ਵਰਲਡ ਹੈਰੀਟੇਜ ਰੇਲਵੇ ਰੂਟ ਨੂੰ ਵੀ ਬਹਾਲ ਕਰ ਦਿੱਤਾ ਗਿਆ ਹੈ। ਇਸ ਕਾਰਨ ਸੈਲਾਨੀਆਂ ਨੇ ਵੀ ਪਹਾੜਾਂ ਵੱਲ ਜਾਣਾ ਸ਼ੁਰੂ ਕਰ ਦਿੱਤਾ ਹੈ।
ਮਨਾਲੀ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸੜਕਾਂ ਬਹਾਲ ਹੋਣ ਤੋਂ ਬਾਅਦ ਹੁਣ ਸੈਲਾਨੀ ਪਹਾੜਾਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨਾਲੀ ਦੇ ਹੋਟਲਾਂ ‘ਚ 20 ਤੋਂ 50 ਫੀਸਦੀ ਤੱਕ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਹ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਤੋਂ ਮੰਗ ਕੀਤੀ ਹੈ ਕਿ ਪੰਡੋਹ ਅਤੇ ਕੁੱਲੂ ਤੋਂ ਮਨਾਲੀ ਵਿਚਕਾਰ ਮੰਡੀ-ਮਨਾਲੀ ਸੜਕ ਨੂੰ ਦੁਸਹਿਰੇ ਤੋਂ ਪਹਿਲਾਂ ਚਾਰ ਮਾਰਗੀ ਬਣਾਇਆ ਜਾਵੇ, ਤਾਂ ਜੋ ਸੈਲਾਨੀਆਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...