ਮੋਦੀ ਸਰਕਾਰ ਨੇ LIC ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਐਲਆਈਸੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਿੱਚ 17 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਫੈਸਲੇ ਨਾਲ ਐਲਆਈਸੀ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ।
ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (LIC) ਨੇ ਮੋਦੀ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਹੋਲੀ ਦਾ ਤੋਹਫਾ ਦਿੱਤਾ ਹੈ। ਕਰਮਚਾਰੀਆਂ ਦੀ ਤਨਖਾਹ ਵਿੱਚ ਕੁੱਲ 17% ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ 1,10,000 ਤੋਂ ਵੱਧ LIC ਕਰਮਚਾਰੀਆਂ ਅਤੇ 30,000 ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਹੋਵੇਗਾ। ਬੈਂਕ ਕਰਮਚਾਰੀਆਂ ਦੀ ਤਨਖਾਹ ਵਧਾਉਣ ਤੋਂ ਬਾਅਦ ਹੁਣ ਸਰਕਾਰ ਨੇ LIC ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਹੈ।
ਐਲਆਈਸੀ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ 1 ਅਗਸਤ 2022 ਤੋਂ ਲਾਗੂ ਹੋਵੇਗਾ। ਐੱਲ.ਆਈ.ਸੀ. ਦੇ ਕਰਮਚਾਰੀਆਂ ਦੀ ਤਨਖਾਹ ‘ਚ ਵਾਧੇ ‘ਤੇ ਸਾਲਾਨਾ 4000 ਕਰੋੜ ਰੁਪਏ ਖਰਚ ਹੋਣਗੇ। ਕੰਪਨੀ ਨੇ ਕਿਹਾ ਕਿ ਇਹ ਐਲਆਈਸੀ ਨੂੰ ਭਵਿੱਖ ਦੀ ਪੀੜ੍ਹੀ ਲਈ ਇੱਕ ਹੋਰ ਆਕਰਸ਼ਕ ਰੁਜ਼ਗਾਰ ਪ੍ਰਸਤਾਵ ਵੀ ਬਣਾਏਗਾ। LIC ਇਸ ਤਨਖ਼ਾਹ ਸੋਧ ਲਈ ਭਾਰਤ ਸਰਕਾਰ ਦਾ ਧੰਨਵਾਦੀ ਹੈ ਜਿਸ ਦਾ ਲਾਭ ਐਲਆਈਸੀ ਦੇ ਸਾਰੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇਗਾ। ਇਹ ਵਾਧਾ ਸਰਕਾਰ ਨੇ ਹਾਲ ਹੀ ਵਿੱਚ ਮਹਿੰਗਾਈ ਭੱਤੇ ਵਿੱਚ 50 ਪ੍ਰਤੀਸ਼ਤ ਦਾ ਵਾਧਾ ਕਰਨ ਤੋਂ ਬਾਅਦ ਕੀਤਾ ਹੈ
----------- Advertisement -----------
ਮੋਦੀ ਸਰਕਾਰ ਦਾ ਲੱਖਾਂ ਮੁਲਾਜ਼ਮਾਂ ਨੂੰ ਤੋਹਫਾ, ਤਨਖਾਹ ‘ਚ 17 ਫੀਸਦੀ ਵਾਧੇ ਨੂੰ ਮਨਜ਼ੂਰੀ
Published on
----------- Advertisement -----------
----------- Advertisement -----------












