October 23, 2026, 9:45 am
----------- Advertisement -----------
HomePunjabbusinessਭਾਰਤ ਦੀ ਜੀਡੀਪੀ 4 ਟ੍ਰਿਲੀਅਨ ਡਾਲਰ ਤੱਕ ਪਹੁੰਚਣ ਦਾ ਦਾਅਵਾ, ਦੇਵੇਂਦਰ ਫੜਨਵੀਸ...

ਭਾਰਤ ਦੀ ਜੀਡੀਪੀ 4 ਟ੍ਰਿਲੀਅਨ ਡਾਲਰ ਤੱਕ ਪਹੁੰਚਣ ਦਾ ਦਾਅਵਾ, ਦੇਵੇਂਦਰ ਫੜਨਵੀਸ ਸਣੇ ਕਈ ਨੇਤਾਵਾਂ ਨੇ ਸਕਰੀਨਸ਼ਾਟ ਕੀਤਾ ਸਾਂਝਾ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਇੱਕ ਸਕਰੀਨਸ਼ਾਟ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਪਹਿਲੀ ਵਾਰ ਭਾਰਤੀ ਅਰਥਵਿਵਸਥਾ (ਜੀਡੀਪੀ) ਦੇ 4 ਟ੍ਰਿਲੀਅਨ ਡਾਲਰ ਯਾਨੀ 4 ਲੱਖ ਕਰੋੜ ਡਾਲਰ ਨੂੰ ਪਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਕਰੀਨਸ਼ਾਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਰਵਿੰਦਰ ਜਡੇਜਾ ਦੀ ਪਤਨੀ ਅਤੇ ਭਾਜਪਾ ਵਿਧਾਇਕ ਰਿਵਾਬਾ ਜਡੇਜਾ, ਦੇਵੇਂਦਰ ਫੜਨਵੀਸ ਅਤੇ ਅਰਜੁਨ ਰਾਮ ਮੇਘਵਾਲ ਸਮੇਤ ਕਈ ਭਾਜਪਾ ਨੇਤਾਵਾਂ ਨੇ ਸਾਂਝਾ ਕੀਤਾ ਹੈ। 

ਇਸ ਤੋਂ ਇਲਾਵਾ ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਨੇ ਵੀ ਭਾਰਤ ਨੂੰ 4 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ‘ਤੇ ਵਧਾਈ ਦਿੱਤੀ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ। ਸਰਕਾਰੀ ਤੌਰ ‘ਤੇ ਵੀ ਇਸ ਸਬੰਧੀ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। GDP ਦੀਆਂ ਦੋ ਕਿਸਮਾਂ ਹਨ। ਅਸਲ ਜੀਡੀਪੀ ਅਤੇ ਨਾਮਾਤਰ ਜੀਡੀਪੀ।

ਅਸਲ ਜੀਡੀਪੀ ਵਿੱਚ ਵਸਤੂਆਂ ਅਤੇ ਸੇਵਾਵਾਂ ਦੇ ਮੁੱਲ ਦੀ ਗਣਨਾ ਅਧਾਰ ਸਾਲ ਦੇ ਮੁੱਲ ਜਾਂ ਸਥਿਰ ਕੀਮਤ ‘ਤੇ ਕੀਤੀ ਜਾਂਦੀ ਹੈ। ਇਸ ਸਮੇਂ ਜੀਡੀਪੀ ਦੀ ਗਣਨਾ ਕਰਨ ਲਈ ਅਧਾਰ ਸਾਲ 2011-12 ਹੈ। ਭਾਵ ਕਿ 2011-12 ਵਿੱਚ ਵਸਤੂਆਂ ਅਤੇ ਸੇਵਾਵਾਂ ਦੀਆਂ ਦਰਾਂ ਦੇ ਹਿਸਾਬ ਨਾਲ ਗਣਨਾ ਕੀਤੀ ਗਈ ਸੀ। ਜਦਕਿ ਨਾਮਾਤਰ ਜੀਡੀਪੀ ਮੌਜੂਦਾ ਕੀਮਤ ‘ਤੇ ਗਿਣਿਆ ਜਾਂਦਾ ਹੈ। GDP ਦੀ ਗਣਨਾ ਕਰਨ ਲਈ ਇੱਕ ਫਾਰਮੂਲਾ ਵਰਤਿਆ ਜਾਂਦਾ ਹੈ।

GDP=C+G+I+NX, ਇੱਥੇ C ਦਾ ਮਤਲਬ ਹੈ ਨਿੱਜੀ ਖਪਤ, G ਦਾ ਮਤਲਬ ਹੈ ਸਰਕਾਰੀ ਖਰਚ, I ਦਾ ਮਤਲਬ ਨਿਵੇਸ਼ ਅਤੇ NX ਦਾ ਮਤਲਬ ਹੈ ਸ਼ੁੱਧ ਨਿਰਯਾਤ।ਜੀਡੀਪੀ ਨੂੰ ਵਧਾਉਣ ਜਾਂ ਘਟਾਉਣ ਲਈ ਚਾਰ ਮਹੱਤਵਪੂਰਨ ਇੰਜਣ ਹਨ। ਪਹਿਲਾ ਤੁਸੀਂ ਅਤੇ ਮੈਂ ਹਾਂ। ਤੁਸੀਂ ਜੋ ਵੀ ਖਰਚ ਕਰਦੇ ਹੋ ਉਹ ਸਾਡੀ ਆਰਥਿਕਤਾ ਵਿੱਚ ਯੋਗਦਾਨ ਪਾਉਂਦਾ ਹੈ। ਦੂਜਾ ਨਿੱਜੀ ਖੇਤਰ ਦਾ ਕਾਰੋਬਾਰ ਵਾਧਾ ਹੈ। ਇਹ ਜੀਡੀਪੀ ਵਿੱਚ 32% ਦਾ ਯੋਗਦਾਨ ਪਾਉਂਦਾ ਹੈ। ਤੀਜਾ ਸਰਕਾਰੀ ਖਰਚਾ ਹੈ। 

ਇਸ ਦਾ ਮਤਲਬ ਹੈ ਕਿ ਸਰਕਾਰ ਚੀਜ਼ਾਂ ਅਤੇ ਸੇਵਾਵਾਂ ਦੇ ਉਤਪਾਦਨ ਲਈ ਕਿੰਨਾ ਖਰਚ ਕਰ ਰਹੀ ਹੈ। ਇਹ ਜੀਡੀਪੀ ਵਿੱਚ 11% ਦਾ ਯੋਗਦਾਨ ਪਾਉਂਦਾ ਹੈ। ਅਤੇ ਚੌਥਾ ਹੈ ਨੋਟ ਦੀ ਮੰਗ। ਇਸਦੇ ਲਈ, ਭਾਰਤ ਦੇ ਕੁੱਲ ਨਿਰਯਾਤ ਨੂੰ ਕੁੱਲ ਆਯਾਤ ਤੋਂ ਘਟਾ ਦਿੱਤਾ ਜਾਂਦਾ ਹੈ, ਕਿਉਂਕਿ ਭਾਰਤ ਵਿੱਚ ਨਿਰਯਾਤ ਨਾਲੋਂ ਜ਼ਿਆਦਾ ਦਰਾਮਦ ਹੁੰਦੀ ਹੈ, ਇਸ ਲਈ ਇਸਦਾ ਪ੍ਰਭਾਵ ਜੀਪੀਡੀ ‘ਤੇ ਨਕਾਰਾਤਮਕ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...