September 3, 2026, 5:16 am
----------- Advertisement -----------
HomeNewsBreaking Newsਪੁਰਾਣੀ ਵੀਡੀਓ ਰਾਹੀਂ ਵੇਕਰਾ ਦਾ ਅਕਸ ਖ਼ਰਾਬ ਕਰਨ ਖਿਲਾਫ ਮਿਲਕਫ਼ੈੱਡ ਨੇ ਸਾਈਬਰ...

ਪੁਰਾਣੀ ਵੀਡੀਓ ਰਾਹੀਂ ਵੇਕਰਾ ਦਾ ਅਕਸ ਖ਼ਰਾਬ ਕਰਨ ਖਿਲਾਫ ਮਿਲਕਫ਼ੈੱਡ ਨੇ ਸਾਈਬਰ ਸੈੱਲ ਕੋਲ ਦਰਜ਼ ਕਰਾਈ ਸ਼ਿਕਾਇਤ

Published on

----------- Advertisement -----------

ਐਸ.ਏ.ਐਸ. ਨਗਰ , 9 ਮਈ 2022 – ਪੁਰਾਣੀ ਵੀਡੀਓ ਰਾਹੀਂ ਵੇਕਰਾ ਦਾ ਅਕਸ ਖ਼ਰਾਬ ਕਰਨ ਖਿਲਾਫ ਮਿਲਕਫ਼ੈੱਡ ਨੇ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ਼ ਕਰਾਈ ਹੈ। ਮਿਲਕਫ਼ੈੱਡ ਵੱਲੋਂ ਕਿਹਾ ਗਿਆ ਹੈ ਕਿ ਜੋ ਵੀਡੀਓ ਵਿਰਲਾ ਹੋ ਰਹੀ ਹੈ ਉਹ ਸਾਲ 2020 ‘ਚ ਬਣੀ ਪੁਰਾਣੀ ਵੀਡੀਓ ਹੈ ਅਤੇ ਜੋ ਕੇ ਤੁਰਕੀ ਦੇਸ਼ ਦੀ ਹੈ।

ਮਿਲਕਫੈੱਡ ਨੇ ਵੀਡੀਓ ਰਾਹੀਂ ਵੇਕਰਾ ਦਾ ਅਕਸ ਖ਼ਰਾਬ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਮਿਲਕਫ਼ੈੱਡ ਵੱਲੋਂ ਸੂਚਨਾ ਤਕਨਾਲੌਜੀ ਐਕਟ, 2000 ਤਹਿਤ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਜੋ ਗ਼ੈਰ-ਜ਼ਿੰਮੇਵਾਰ ਅਨਸਰਾਂ ਵਿਰੁੱਧ ਲੋੜੀਂਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਹ ਜਾਣਕਾਰੀ ਵੇਰਕਾ ਮੋਹਾਲੀ ਡੇਅਰੀ ਦੇ ਜਨਰਲ ਮੈਨੇਜਰ ਰਾਜ ਕੁਮਾਰ ਨੇ ਸਾਂਝੀ ਕੀਤੀ।

ਜਨਰਲ ਮੈਨੇਜਰ ਸ੍ਰੀ ਰਾਜ ਕੁਮਾਰ ਨੇ ਹੋਰ ਦੱਸਿਆ ਕਿ ਸੋਸ਼ਲ ਮੀਡਿਆ ‘ਤੇ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਤੁਰਕੀ ਵਿੱਚ ਬਣੀ ਇਕ ਪੁਰਾਣੀ ਵੀਡੀਓ ਵੇਰਕਾ ਨਾਲ ਸਬੰਧਤ ਦੱਸ ਕੇ ਵਾਇਰਲ ਕੀਤੀ ਜਾ ਰਹੀ ਹੈ ਤਾਂ ਜੋ ਡੇਅਰੀ ਉਦਯੋਗ ਵਿੱਚ ਵੇਰਕਾ ਦੀ ਵੱਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ ਬਰਾਂਡ ਦੇ ਸਾਫ਼ ਅਕਸ ਨੂੰ ਖੋਰਾ ਲਾਇਆ ਜਾ ਸਕੇ।

ਇਸ ਤੋਂ ਬਿਨਾ ਜਨਰਲ ਮੈਨੇਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵੀ ਸੋਸ਼ਲ ਮੀਡੀਆ ਪਲੇਟਫ਼ਾਰਮ ‘ਤੇ ਇਹ ਵੀਡੀਓ ਚਲਾਈ ਜਾ ਰਹੀ ਹੋਵੇ, ਉਥੋਂ ਪੋਸਟ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਇਹ ਕਿਸੇ ਤਰ੍ਹਾਂ ਵੀ ਵੇਰਕਾ ਨਾਲ ਸਬੰਧਤ ਨਹੀਂ ਹੈ। ਉਹਨਾਂ ਕਿਹਾ ਕਿ ਵੇਰਕਾ ਦੇ ਸਾਰੇ ਮਿਲਕ ਪਲਾਂਟ ਫ਼ੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ 2006 (ਐਫ.ਐਸ.ਐਸ.ਏ.ਆਈ.) ਵੱਲੋਂ ਨਿਰਧਾਰਿਤ ਸਾਰੀਆਂ ਕਾਨੂੰਨੀ ਜ਼ਰੂਰੀ ਸ਼ਰਤਾਂ ਨੂੰ ਪੂਰਾ ਕਰ ਰਹੇ ਹਨ ਅਤੇ ਉਸ ਮੁਤਾਬਕ ਕੰਮ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...