July 26, 2026, 8:17 pm
----------- Advertisement -----------
HomePunjabbusinessਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਧ.ਮਕੀ

ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਧ.ਮਕੀ

Published on

----------- Advertisement -----------

ਦਿੱਗਜ ਕਾਰੋਬਾਰੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਧਮਕੀ ਭਰੀ ਈਮੇਲ ਮਿਲੀ ਹੈ। ਇਹ ਧਮਕੀ ਕਿਸੇ ਹੋਰ ਨੇ ਨਹੀਂ ਸਗੋਂ ਉਸੇ ਅਣਪਛਾਤੇ ਵਿਅਕਤੀ ਨੇ ਦਿੱਤੀ ਹੈ, ਜਿਸ ਨੇ 27 ਅਕਤੂਬਰ ਨੂੰ ਦੋ ਈਮੇਲ ਭੇਜ ਕੇ 200 ਕਰੋੜ ਰੁਪਏ ਦੀ ਮੰਗ ਕੀਤੀ ਸੀ। ਤੀਜੀ ਈਮੇਲ ਵਿੱਚ, ਵਿਅਕਤੀ ਨੇ ਫਿਰੌਤੀ ਦੀ ਰਕਮ ਵਧਾ ਕੇ 400 ਕਰੋੜ ਰੁਪਏ ਕਰ ਦਿੱਤੀ ਕਿਉਂਕਿ ਅੰਬਾਨੀ ਨੇ ਉਸ ਦੀਆਂ ਪਿਛਲੀਆਂ ਦੋ ਈਮੇਲਾਂ ਦਾ ਜਵਾਬ ਨਹੀਂ ਦਿੱਤਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੰਬਈ ਪੁਲਸ ਨੇ ਅੰਬਾਨੀ ਦੀ ਰਿਹਾਇਸ਼ ਐਂਟੀਲੀਆ ਦੀ ਸੁਰੱਖਿਆ ਵਧਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਹਿਲੀ ਧਮਕੀ ਭਰੀ ਈਮੇਲ 26 ਅਕਤੂਬਰ ਨੂੰ ਮਿਲੀ ਸੀ। ਇਸ ਵਿੱਚ ਧਮਕੀ ਦੇਣ ਵਾਲੇ ਵਿਅਕਤੀ ਨੇ 20 ਕਰੋੜ ਰੁਪਏ ਦੀ ਮੰਗ ਕੀਤੀ ਸੀ। ਬਾਅਦ ਵਿੱਚ ਕੀਮਤ ਵਧਾ ਕੇ 200 ਕਰੋੜ ਰੁਪਏ ਕਰ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੁਕੇਸ਼ ਅੰਬਾਨੀ ਨੇ ਪੈਸੇ ਨਾ ਦਿੱਤੇ ਤਾਂ ਉਨ੍ਹਾਂ ਨੂੰ ਜਾਨੋ ਮਾਰ ਦਿੱਤਾ ਜਾਵੇਗਾ।
ਰਿਪੋਰਟਸ ਮੁਤਾਬਿਕ ਅੰਬਾਨੀ ਦੀ ਅਧਿਕਾਰਤ ਆਈਡੀ ‘ਤੇ ਭੇਜੀ ਗਈ ਤੀਜੀ ਈਮੇਲ ਵਿੱਚ ਲਿਖਿਆ ਹੈ, ‘ਤੁਹਾਡੀ ਸੁਰੱਖਿਆ ਕਿੰਨੀ ਵੀ ਚੰਗੀ ਹੋਵੇ, ਅਸੀਂ ਫਿਰ ਵੀ ਤੁਹਾਨੂੰ ਮਾਰ ਸਕਦੇ ਹਾਂ। ਇਸ ਵਾਰ ਕੀਮਤ 400 ਕਰੋੜ ਰੁਪਏ ਹੈ ਅਤੇ ਪੁਲਿਸ ਮੈਨੂੰ ਟ੍ਰੈਕ ਅਤੇ ਗ੍ਰਿਫਤਾਰ ਨਹੀਂ ਕਰ ਸਕਦੀ।” ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁਕੇਸ਼ ਅੰਬਾਨੀ ਨੂੰ ਅਜਿਹੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...