September 11, 2026, 10:17 am
----------- Advertisement -----------
HomePunjabbusinessਅੱਜ ਤੋਂ ਦੋ ਦਿਨ ਹੜਤਾਲ 'ਤੇ ਰਹਿਣਗੇ 9 ਲੱਖ ਬੈਂਕ ਕਰਮਚਾਰੀ, ਇਨ੍ਹਾਂ...

ਅੱਜ ਤੋਂ ਦੋ ਦਿਨ ਹੜਤਾਲ ‘ਤੇ ਰਹਿਣਗੇ 9 ਲੱਖ ਬੈਂਕ ਕਰਮਚਾਰੀ, ਇਨ੍ਹਾਂ ਸੇਵਾਵਾਂ ‘ਤੇ ਪਵੇਗਾ ਅਸਰ

Published on

----------- Advertisement -----------

ਨਵੀਂ ਦਿੱਲੀ : ਇੱਕ ਪਾਸੇ ਮੋਦੀ ਸਰਕਾਰ ਸਾਰੇ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰਨ ਦੀ ਯੋਜਨਾ ਬਣਾ ਰਹੀ ਹੈ, ਉਥੇ ਹੀ ਦੂਜੇ ਪਾਸੇ ਸਰਕਾਰੀ ਬੈਂਕਾਂ ਦੇ 9 ਲੱਖ ਮੁਲਾਜ਼ਮ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਡਟ ਗਏ ਹਨ। ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ 16 ਅਤੇ 17 ਦਸੰਬਰ ਨੂੰ ਦੇਸ਼ ਭਰ ਵਿੱਚ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂ.ਐੱਫ.ਬੀ.ਯੂ.) ਦੇ ਸੂਬਾ ਕਨਵੀਨਰ ਮਹੇਸ਼ ਮਿਸ਼ਰਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਹੜਤਾਲ ਨਾਲ ਜਨਤਕ ਖੇਤਰ ਦੀਆਂ 4,000 ਤੋਂ ਵੱਧ ਸ਼ਾਖਾਵਾਂ ਸ਼ਾਮਲ ਹੋਈਆਂ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਹੜਤਾਲ ਸਰਕਾਰੀ ਖੇਤਰ ਦੇ ਦੋ ਬੈਂਕਾਂ ਦਾ ਨਿੱਜੀਕਰਨ ਕਰਨ ਦੀ ਸਰਕਾਰ ਦੀ ਕੋਸ਼ਿਸ਼ ਦੇ ਖਿਲਾਫ ਕੀਤੀ ਗਈ ਹੈ।

ਭਾਰਤੀ ਸਟੇਟ ਬੈਂਕ (SBI) ਸਮੇਤ ਜ਼ਿਆਦਾਤਰ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਜਿਵੇਂ ਕਿ ਚੈੱਕ ਇਨਕੈਸ਼ਮੈਂਟ ਅਤੇ ਫੰਡ ਟ੍ਰਾਂਸਫਰ ਪ੍ਰਭਾਵਿਤ ਹੋ ਸਕਦੀਆਂ ਹਨ।ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਦੇ ਸੂਬਾ ਕਨਵੀਨਰ ਮਹੇਸ਼ ਮਿਸ਼ਰਾ ਨੇ ਇਕ ਬਿਆਨ ‘ਚ ਕਿਹਾ ਕਿ ਜਨਤਕ ਖੇਤਰ ਦੀਆਂ 4,000 ਤੋਂ ਵੱਧ ਸ਼ਾਖਾਵਾਂ ‘ਚ ਕੰਮ ਕਰਨ ਵਾਲੇ 25,000 ਅਧਿਕਾਰੀ ਅਤੇ ਕਰਮਚਾਰੀ ਇਸ ਹੜਤਾਲ ‘ਚ ਹਿੱਸਾ ਲੈਣਗੇ। ਮਹੇਸ਼ ਮਿਸ਼ਰਾ ਦਾ ਕਹਿਣਾ ਹੈ ਕਿ ਸਰਕਾਰ ਸੰਸਦ ਦੇ ਇਸ ਸੈਸ਼ਨ ‘ਚ ਅਜਿਹਾ ਕਾਨੂੰਨ ਲਿਆ ਰਹੀ ਹੈ, ਜਿਸ ਨਾਲ ਭਵਿੱਖ ‘ਚ ਕਿਸੇ ਵੀ ਸਰਕਾਰੀ ਬੈਂਕ ਦੇ ਨਿੱਜੀਕਰਨ ਦਾ ਰਾਹ ਸਾਫ ਹੋ ਜਾਵੇਗਾ। ਨਿੱਜੀਕਰਨ ਕਾਰਨ ਸਭ ਤੋਂ ਵੱਡੀ ਸਮੱਸਿਆ ਮੁਲਾਜ਼ਮਾਂ ਨੂੰ ਹੋਵੇਗੀ। ਅਜਿਹੇ ‘ਚ ਬੈਂਕ ਕਰਮਚਾਰੀ ਅਤੇ ਸਾਰੇ ਅਧਿਕਾਰੀ ਸਰਕਾਰ ਖਿਲਾਫ ਲਾਮਬੰਦ ਹੋ ਗਏ ਹਨ ਅਤੇ 16-17 ਦਸੰਬਰ ਨੂੰ ਦੇਸ਼ ਵਿਆਪੀ ਹੜਤਾਲ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...