September 6, 2026, 9:25 am
----------- Advertisement -----------
HomeNewsBreaking Newsਨੀਤਾ ਅੰਬਾਨੀ ਬਣ ਸਕਦੀ ਹੈ ਰਿਲਾਇੰਸ-ਡਿਜ਼ਨੀ ਕਾਰੋਬਾਰ ਦੀ ਚੇਅਰਪਰਸਨ

ਨੀਤਾ ਅੰਬਾਨੀ ਬਣ ਸਕਦੀ ਹੈ ਰਿਲਾਇੰਸ-ਡਿਜ਼ਨੀ ਕਾਰੋਬਾਰ ਦੀ ਚੇਅਰਪਰਸਨ

Published on

----------- Advertisement -----------

ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਰਿਲਾਇੰਸ ਇੰਡਸਟਰੀਜ਼ ਅਤੇ ਵਾਲਟ ਡਿਜ਼ਨੀ ਦੀ ਸਮਝਾਉਤੇ ਵਾਲੀ ਇਕਾਈ ਦੀ ਚੇਅਰਪਰਸਨ ਹੋ ਸਕਦੀ ਹੈ। ਦੋਵਾਂ ਕੰਪਨੀਆਂ ਵਿਚਾਲੇ ਇਸ ਡੀਲ ਦਾ ਅਧਿਕਾਰਤ ਐਲਾਨ ਇਸ ਹਫਤੇ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਇਹ ਜਾਣਕਾਰੀ ਰਾਇਟਰਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਰਿਪੋਰਟ ਦੇ ਅਨੁਸਾਰ, ਰਿਲਾਇੰਸ ਇਸ ਵਿੱਚ 51% ਤੋਂ 54%, ਡਿਜ਼ਨੀ ਕੋਲ 40%, ਜਦੋਂ ਕਿ ਜੇਮਸ ਮਰਡੋਕ ਅਤੇ ਉਦੈ ਸ਼ੰਕਰ ਦੀ ਸੰਯੁਕਤ ਉੱਦਮ ਕੰਪਨੀ ਬੋਧੀ ਟ੍ਰੀ ਕੋਲ 9% ਹਿੱਸੇਦਾਰੀ ਹੋਵੇਗੀ।

ਇਸ ਦੌਰਾਨ ਬਲੂਮਬਰਗ ਦੀ ਇਕ ਹੋਰ ਰਿਪੋਰਟ ਮੁਤਾਬਕ ਦੋਵਾਂ ਕੰਪਨੀਆਂ ਵਿਚਾਲੇ ਇਸ ਹਫਤੇ ਇਸ ਡੀਲ ‘ਤੇ ਦਸਤਖਤ ਹੋਏ ਹਨ। ਇਸ ‘ਚ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਦੇ ਕੋਲ ਰਲੇਵੇਂ ਵਾਲੀ ਇਕਾਈ ਦੇ 61% ਸ਼ੇਅਰ ਹੋਣਗੇ, ਜਦਕਿ ਬਾਕੀ 39% ਡਿਜ਼ਨੀ ਕੋਲ ਹੋਣਗੇ।

ਇਸਤੋਂ ਇਲਾਵਾ ਨੀਤਾ ਅੰਬਾਨੀ ਨੇ ਹਾਲ ਹੀ ‘ਚ ਰਿਲਾਇੰਸ ਇੰਡਸਟਰੀਜ਼ (RIL) ਦੇ ਬੋਰਡ ਤੋਂ ਅਸਤੀਫਾ ਦੇ ਦਿੱਤਾ ਹੈ। ਨੀਤਾ ਅੰਬਾਨੀ ‘ਨੀਤਾ ਮੁਕੇਸ਼ ਅੰਬਾਨੀ ਕਲਚਰ ਸੈਂਟਰ’ ਦੀ ਸੰਸਥਾਪਕ ਵੀ ਹੈ। ਮੁੰਬਈ ਵਿੱਚ ਸਥਿਤ ਇਹ ਸੰਸਥਾ ਸੰਗੀਤ ਅਤੇ ਥੀਏਟਰ ਦਾ ਇੱਕ ਪ੍ਰਮੁੱਖ ਕੇਂਦਰ ਹੈ।

 ਬਲੂਮਬਰਗ ਦੀ ਰਿਪੋਰਟ ਦੇ ਅਨੁਸਾਰ, ਡਿਜ਼ਨੀ ਨੇ 3.9 ਬਿਲੀਅਨ ਡਾਲਰ (33,000 ਕਰੋੜ ਰੁਪਏ) ਦੇ ਮੁੱਲ ਨਾਲ ਆਪਣੇ ਭਾਰਤ ਦੇ ਕਾਰੋਬਾਰ ਦਾ 61% ਵਿਆਕੌਮ 18 ਨੂੰ ਵੇਚਣ ਲਈ ਸਹਿਮਤੀ ਦਿੱਤੀ ਹੈ। Viacom 18 ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਮਲਕੀਅਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...