October 1, 2026, 4:16 am
----------- Advertisement -----------
HomePunjabbusinessਬੈਂਕ ਲਾਕਰ ਨਾਲ ਜੁੜੇ ਨਿਯਮਾਂ 'ਚ ਵੱਡਾ ਬਦਲਾਅ, RBI ਨੇ ਕਿਹਾ- ਸਾਮਾਨ...

ਬੈਂਕ ਲਾਕਰ ਨਾਲ ਜੁੜੇ ਨਿਯਮਾਂ ‘ਚ ਵੱਡਾ ਬਦਲਾਅ, RBI ਨੇ ਕਿਹਾ- ਸਾਮਾਨ ਰੱਖਣ ਤੋਂ ਪਹਿਲਾਂ ਜਾਣੋ ਨਿਯਮ

Published on

----------- Advertisement -----------

ਰਿਜ਼ਰਵ ਬੈਂਕ ਨੇ ਬੈਂਕ ਲਾਕਰਾਂ ਨਾਲ ਜੁੜੇ ਨਿਯਮ ਬਦਲ ਦਿੱਤੇ ਹਨ। ਇਹ ਬਦਲਾਅ ਗਾਹਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਕੀਤਾ ਗਿਆ ਹੈ। ਜੇਕਰ ਤੁਹਾਡੇ ਕੋਲ ਵੀ ਕਿਸੇ ਬੈਂਕ ਦਾ ਲਾਕਰ ਹੈ ਅਤੇ ਉਸ ਵਿੱਚ ਸੋਨਾ-ਚਾਂਦੀ ਜਾਂ ਹੋਰ ਕੀਮਤੀ ਸਾਮਾਨ ਰੱਖਿਆ ਹੈ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ।
ਆਰਬੀਆਈ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਬੈਂਕ ਵਿੱਚ ਲਾਕਰ ਲੈਣ ਵਾਲੇ ਗਾਹਕਾਂ ਦੀ ਸ਼ਿਕਾਇਤ ’ਤੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਅਕਸਰ ਗਾਹਕ ਬੈਂਕ ਲਾਕਰਾਂ ਵਿੱਚ ਚੋਰੀ ਦੀ ਸ਼ਿਕਾਇਤ ਕਰਦੇ ਰਹਿੰਦੇ ਹਨ। ਲੰਬੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਅਜਿਹੇ ਗ੍ਰਾਹਕਾਂ ਨੂੰ ਚੋਰੀ ਹੋਏ ਸਮਾਨ ਦਾ ਕੋਈ ਤਸੱਲੀਬਖਸ਼ ਹੱਲ ਨਹੀਂ ਮਿਲਦਾ। ਪਰ ਹੁਣ ਲਾਕਰ ਵਿੱਚ ਰੱਖੇ ਸਾਮਾਨ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਸਬੰਧਤ ਬੈਂਕ ਗਾਹਕ ਨੂੰ ਲਾਕਰ ਦੇ ਕਿਰਾਏ ਤੋਂ 100 ਗੁਣਾ ਤੱਕ ਦਾ ਮੁਆਵਜ਼ਾ ਦੇਵੇਗਾ।
ਇਸ ਤੋਂ ਇਲਾਵਾ ਆਰਬੀਆਈ ਦੁਆਰਾ ਦਿੱਤੇ ਗਏ ਆਦੇਸ਼ ਵਿੱਚ ਕਿਹਾ ਗਿਆ ਕਿ ਬੈਂਕਾਂ ਨੂੰ ਖਾਲੀ ਲਾਕਰਾਂ ਦੀ ਸੂਚੀ, ਉਡੀਕ ਸੂਚੀ ਨੰਬਰ ਡਿਸਪਲੇ ‘ਤੇ ਲਗਾਉਣਾ ਹੋਵੇਗਾ। ਇਸ ਨਾਲ ਲਾਕਰ ਸਿਸਟਮ ਵਿੱਚ ਹੋਰ ਪਾਰਦਰਸ਼ਤਾ ਆਵੇਗੀ। ਆਰਬੀਆਈ ਦਾ ਕਹਿਣਾ ਹੈ ਕਿ ਬੈਂਕ ਦੀ ਤਰਫੋਂ ਗਾਹਕ ਨੂੰ ਹਨੇਰੇ ਵਿੱਚ ਨਹੀਂ ਰੱਖਿਆ ਜਾ ਸਕਦਾ ਹੈ।
ਲਾਕਰ ਤੱਕ ਪਹੁੰਚ ਕਰਨ ਲਈ ਤੁਹਾਨੂੰ ਬੈਂਕ ਦੁਆਰਾ ਈ-ਮੇਲ ਅਤੇ ਐਸਐਮਐਸ ਦੁਆਰਾ ਇੱਕ ਅਲਰਟ ਦਿੱਤਾ ਜਾਵੇਗਾ। RBI ਨੇ ਇਹ ਨਿਯਮ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਾਉਣ ਲਈ ਬਣਾਇਆ ਹੈ। ਬੈਂਕਾਂ ਨੂੰ ਇੱਕ ਵਾਰ ਵਿੱਚ ਵੱਧ ਤੋਂ ਵੱਧ ਤਿੰਨ ਸਾਲਾਂ ਲਈ ਲਾਕਰ ਦਾ ਕਿਰਾਇਆ ਲੈਣ ਦਾ ਅਧਿਕਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...