ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਨੇ ਤਿਉਹਾਰਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਰੈਪੋ ਰੇਟ ਨੂੰ ਲਗਾਤਾਰ ਚੌਥੀ ਵਾਰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ, ਸ਼ੁੱਕਰਵਾਰ, 6 ਅਕਤੂਬਰ ਨੂੰ ਮੁਦਰਾ ਨੀਤੀ ਕਮੇਟੀ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ। ਮੁਦਰਾ ਨੀਤੀ ਕਮੇਟੀ ਦੀ ਮੀਟਿੰਗ 4 ਅਕਤੂਬਰ ਨੂੰ ਸ਼ੁਰੂ ਹੋਈ ਸੀ।
ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਕਿਹਾ ਕਿ, “ਸਾਰੇ ਸਬੰਧਤ ਪਹਿਲੂਆਂ ‘ਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਮੁਦਰਾ ਨੀਤੀ ਕਮੇਟੀ ਨੇ ਸਰਬਸੰਮਤੀ ਨਾਲ ਰੇਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ, ਆਰਬੀਆਈ ਗਵਰਨਰ ਨੇ ਜੀਡੀਪੀ ਅਨੁਮਾਨਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿੱਚ ਰੈਪੋ ਦਰ ਨੂੰ 6.5% ਤੱਕ ਵਧਾ ਦਿੱਤਾ ਸੀ। ਉਦੋਂ ਤੋਂ ਹੁਣ ਤਕ ਇਸ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁਦਰਾ ਨੀਤੀ ਦੀ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਇਸ ਵਿੱਤੀ ਸਾਲ ਦੀ ਪਹਿਲੀ ਬੈਠਕ ਅਪ੍ਰੈਲ ‘ਚ ਹੋਈ ਸੀ। ਜਦੋਂ ਕਿ ਪਿਛਲੇ ਵਿੱਤੀ ਸਾਲ ਵਿੱਚ ਰੇਪੋ ਦਰ ਵਿੱਚ 6 ਵਾਰ ‘ਚ 2.50% ਦਾ ਵਾਧਾ ਕੀਤਾ ਗਿਆ ਸੀ।
----------- Advertisement -----------
RBI ਗਵਰਨਰ ਨੇ ਰੇਪੋ ਰੇਟ ਸੰਬੰਧੀ ਕੀਤਾ ਵੱਡਾ ਐਲਾਨ, ਤਿਉਹਾਰਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ
Published on
----------- Advertisement -----------
----------- Advertisement -----------