September 11, 2026, 7:08 am
----------- Advertisement -----------
HomePunjabbusinessEMI ਦਾ ਭੁਗਤਾਨ ਕਰਨ ਵਾਲਿਆਂ ਨੂੰ ਵੱਡਾ ਝਟਕਾ!ਆਰਬੀਆਈ ਨੇ ਇਕ ਵਾਰ ਫਿਰ...

EMI ਦਾ ਭੁਗਤਾਨ ਕਰਨ ਵਾਲਿਆਂ ਨੂੰ ਵੱਡਾ ਝਟਕਾ!ਆਰਬੀਆਈ ਨੇ ਇਕ ਵਾਰ ਫਿਰ Repo Rate ‘ਚ ਕੀਤਾ ਵਾਧਾ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਰੈਪੋ ਦਰ ਵਿੱਚ ਇਕ ਵਾਰ ਫਿਰ ਵਾਧਾ ਕੀਤਾ ਹੈ। ਆਰਬੀਆਈ ਗਵਰਨਰ ਨੇ ਤਿੰਨ ਦਿਨਾਂ (28 ਸਤੰਬਰ ਤੋਂ 30 ਸਤੰਬਰ) ਤੱਕ ਚੱਲੀ MPC ਮੀਟਿੰਗ ਤੋਂ ਬਾਅਦ ਰੈਪੋ ਦਰ ਵਧਾਉਣ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ ਵਿੱਚ 0.50% ਵਾਧੇ ਦਾ ਐਲਾਨ ਕੀਤਾ ਹੈ। ਹੁਣ ਆਰਬੀਆਈ ਦੀ ਰੇਪੋ ਦਰ 5.4% ਤੋਂ ਵਧ ਕੇ 5.9% ਹੋ ਗਈ ਹੈ। ਇਸ ਨਾਲ ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ ਹੋ ਸਕਦਾ ਹੈ ਜਿਸ ਕਾਰਨ ਜ਼ਿਆਦਾ EMI ਦਾ ਭੁਗਤਾਨ ਕਰਨਾ ਹੋਵੇਗਾ।
ਰਿਜ਼ਰਵ ਬੈਂਕ ਦੀ ਤਰਫੋਂ ਕਿਹਾ ਗਿਆ ਕਿ ਮਹਿੰਗਾਈ ਸਾਰੇ ਖੇਤਰਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅਜਿਹੇ ‘ਚ ਇਕ ਵਾਰ ਫਿਰ ਰੇਪੋ ਰੇਟ ਵਧਾਉਣਾ ਜ਼ਰੂਰੀ ਹੈ। ਮਈ ਤੋਂ ਬਾਅਦ ਇਹ ਚੌਥੀ ਵਾਰ ਹੈ ਜਦੋਂ ਆਰਬੀਆਈ ਨੇ ਰੈਪੋ ਰੇਟ ਵਿੱਚ ਵਾਧਾ ਕੀਤਾ ਹੈ। 6 ਤੋਂ 8 ਜੂਨ ਨੂੰ ਹੋਈ ਬੈਠਕ ‘ਚ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਇਸ ਨਾਲ ਰੈਪੋ ਦਰ 4.40% ਤੋਂ ਵਧਾ ਕੇ 4.90% ਹੋ ਗਈ ਹੈ। ਫਿਰ ਅਗਸਤ ਵਿੱਚ ਇਸ ਵਿੱਚ 0.50% ਦਾ ਵਾਧਾ ਹੋਇਆ, ਜੋ ਕਿ 5.40% ਤੱਕ ਪਹੁੰਚ ਗਿਆ। ਹੁਣ ਵਿਆਜ ਦਰਾਂ 5.90% ਹੋ ਗਈਆਂ ਹਨ। ਰੇਪੋ ਰੇਟ ਵਧਣ ਨਾਲ ਸਾਰੇ ਲੋਨ ਮਹਿੰਗੇ ਹੋ ਜਾਣਗੇ। ਅਸਲ ਵਿੱਚ ਰੇਪੋ ਦਰ ਉਹ ਦਰ ਹੈ ਜਿਸ ‘ਤੇ ਆਰਬੀਆਈ ਦੂਜੇ ਬੈਂਕਾਂ ਨੂੰ ਕਰਜ਼ਾ ਪ੍ਰਦਾਨ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...