September 4, 2026, 7:48 am
----------- Advertisement -----------
HomePunjabbusinessਅੱਜ ਤੋਂ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ; ਰੇਪੋ ਰੇਟ 'ਚ...

ਅੱਜ ਤੋਂ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ; ਰੇਪੋ ਰੇਟ ‘ਚ ਹੋਵੇਗਾ ਬਦਲਾਅ ਜਾਂ ਨਹੀਂ? ਜਾਣੋ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਅੱਜ (5 ਜੂਨ) ਯਾਨੀ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਇਹ ਮੀਟਿੰਗ 7 ਜੂਨ ਤੱਕ ਜਾਰੀ ਰਹੇਗੀ। ਵਿੱਤੀ ਸਾਲ 2024-25 ਦੀ ਇਹ ਦੂਜੀ ਬੈਠਕ ਹੋਵੇਗੀ।
ਮਾਹਿਰਾਂ ਮੁਤਾਬਕ ਇਸ ਬੈਠਕ ‘ਚ ਆਰਬੀਆਈ ਰੈਪੋ ਰੇਟ ਯਾਨੀ ਵਿਆਜ ਦਰ ‘ਚ ਕੋਈ ਬਦਲਾਅ ਹੋਣ ਦੀ ਉਮੀਦ ਹੈ। ਫਿਲਹਾਲ ਰੈਪੋ ਰੇਟ 6.50% ‘ਤੇ ਬਰਕਰਾਰ ਹੈ। ਆਰਬੀਆਈ ਨੇ ਅਪ੍ਰੈਲ ਵਿੱਚ ਹੋਈ ਆਪਣੀ ਪਹਿਲੀ ਬੈਠਕ ਵਿੱਚ ਵਿਆਜ ਦਰਾਂ ਵਿੱਚ ਵਾਧਾ ਨਹੀਂ ਕੀਤਾ ਸੀ।
ਮੁਦਰਾ ਨੀਤੀ ਦੀ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਵਿੱਤੀ ਸਾਲ 2022-23 ਦੀ ਪਹਿਲੀ ਮੀਟਿੰਗ ਅਪ੍ਰੈਲ-2022 ਵਿੱਚ ਹੋਈ ਸੀ। ਦੱਸ ਦਈਏ ਕਿ ਆਰਬੀਆਈ ਕੋਲ ਰੇਪੋ ਦਰ ਦੇ ਰੂਪ ਵਿੱਚ ਮਹਿੰਗਾਈ ਨਾਲ ਲੜਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਹੈ। ਜਦੋਂ ਮਹਿੰਗਾਈ ਬਹੁਤ ਜ਼ਿਆਦਾ ਹੁੰਦੀ ਹੈ, ਤਾਂ ਆਰਬੀਆਈ ਰੇਪੋ ਦਰ ਨੂੰ ਵਧਾ ਕੇ ਆਰਥਿਕਤਾ ਵਿੱਚ ਪੈਸੇ ਦੇ ਪ੍ਰਵਾਹ ਨੂੰ ਘਟਾਉਣ ਦੀ ਕੋਸ਼ਿਸ਼ ਕਰਦਾ ਹੈ। ਜੇਕਰ ਰੇਪੋ ਰੇਟ ਜ਼ਿਆਦਾ ਹੁੰਦਾ ਹੈ ਤਾਂ ਆਰਬੀਆਈ ਤੋਂ ਬੈਂਕਾਂ ਨੂੰ ਮਿਲਣ ਵਾਲਾ ਲੋਨ ਮਹਿੰਗਾ ਹੋ ਜਾਂਦਾ ਹੈ ਜਿਸ ਦੇ ਬਦਲੇ ਵਿੱਚ ਬੈਂਕ ਆਪਣੇ ਗਾਹਕਾਂ ਲਈ ਕਰਜ਼ੇ ਨੂੰ ਮਹਿੰਗਾ ਕਰ ਦਿੰਦੇ ਹਨ। ਇਸ ਨਾਲ ਅਰਥਵਿਵਸਥਾ ‘ਚ ਪੈਸੇ ਦਾ ਪ੍ਰਵਾਹ ਘੱਟ ਹੋਵੇਗਾ। ਜੇਕਰ ਪੈਸੇ ਦਾ ਵਹਾਅ ਘਟਦਾ ਹੈ, ਤਾਂ ਮੰਗ ਘਟੇਗੀ ਅਤੇ ਮਹਿੰਗਾਈ ਘਟੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...