September 10, 2026, 6:29 am
----------- Advertisement -----------
HomePunjabbusinessRBI MPC Meeting: ਰੈਪੋ ਰੇਟ ਲਗਾਤਾਰ ਸੱਤਵੀਂ ਵਾਰ 6.5% 'ਤੇ ਬਰਕਰਾਰ, ਜਾਣੋ...

RBI MPC Meeting: ਰੈਪੋ ਰੇਟ ਲਗਾਤਾਰ ਸੱਤਵੀਂ ਵਾਰ 6.5% ‘ਤੇ ਬਰਕਰਾਰ, ਜਾਣੋ ਤੁਹਾਡੀ EMI ‘ਤੇ ਕੀ ਹੋਵੇਗਾ ਅਸਰ?

Published on

----------- Advertisement -----------

ਆਰਬੀਆਈ ਦੀ ਮੁਦਰਾ ਨੀਤੀ ਮੀਟਿੰਗ ਦਾ ਫੈਸਲਾ ਆ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਗਾਤਾਰ ਸੱਤਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਰੇਪੋ ਦਰਾਂ ਅਜੇ ਵੀ 6.5 ਫੀਸਦੀ ‘ਤੇ ਬਰਕਰਾਰ ਹਨ। ਗਰਵਨਰ ਸ਼ਕਤੀਕਾਂਤ ਦਾਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਜਾਣਕਾਰੀ ਅਨੁਸਾਰ ਰਿਜ਼ਰਵ ਬੈਂਕ ਦੀ 6 ਮੈਂਬਰੀ ਕਮੇਟੀ ਨੇ 5-1 ਦੇ ਬਹੁਮਤ ਨਾਲ ਰੈਪੋ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ, ਯਾਨੀ 5 ਨੇ ਰੈਪੋ ਰੇਟ ‘ਚ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਆਖਰੀ ਵਾਰ ਫਰਵਰੀ 2023 ਵਿੱਚ ਵਿਆਜ ਦਰਾਂ ਵਿੱਚ ਤਬਦੀਲੀ ਕੀਤੀ ਸੀ। ਉਸ ਸਮੇਂ ਰੈਪੋ ਦਰਾਂ ਨੂੰ ਵਧਾ ਕੇ 6.5 ਫੀਸਦੀ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਰੇਪੋ ਦਰਾਂ ਉਹ ਵਿਆਜ ਦਰਾਂ ਹਨ ਜਿਨ੍ਹਾਂ ‘ਤੇ ਵਪਾਰਕ ਬੈਂਕ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਕੇਂਦਰੀ ਬੈਂਕ ਤੋਂ ਕਰਜ਼ਾ ਲੈਂਦੇ ਹਨ। ਆਰਬੀਆਈ ਇਸਦੀ ਵਰਤੋਂ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕਰਦਾ ਹੈ। ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਣ ਦਾ ਮਤਲਬ ਹੈ ਕਿ ਹੋਮ ਲੋਨ, ਆਟੋ ਲੋਨ ਸਮੇਤ ਹਰ ਤਰ੍ਹਾਂ ਦਾ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ।
ਆਰਬੀਆਈ ਕੋਲ ਰੇਪੋ ਦਰ ਦੇ ਰੂਪ ਵਿੱਚ ਮਹਿੰਗਾਈ ਨਾਲ ਲੜਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਹੈ। ਜਦੋਂ ਮਹਿੰਗਾਈ ਬਹੁਤ ਜ਼ਿਆਦਾ ਹੁੰਦੀ ਹੈ, ਤਾਂ ਆਰਬੀਆਈ ਰੇਪੋ ਦਰ ਨੂੰ ਵਧਾ ਕੇ ਆਰਥਿਕਤਾ ਵਿੱਚ ਪੈਸੇ ਦੇ ਪ੍ਰਵਾਹ ਨੂੰ ਘਟਾਉਣ ਦੀ ਕੋਸ਼ਿਸ਼ ਕਰਦਾ ਹੈ। ਜੇਕਰ ਰੇਪੋ ਰੇਟ ਜ਼ਿਆਦਾ ਹੁੰਦਾ ਹੈ ਤਾਂ ਆਰਬੀਆਈ ਤੋਂ ਬੈਂਕਾਂ ਨੂੰ ਮਿਲਣ ਵਾਲਾ ਲੋਨ ਮਹਿੰਗਾ ਹੋ ਜਾਂਦਾ ਹੈ।ਬਦਲੇ ਵਿੱਚ, ਬੈਂਕ ਆਪਣੇ ਗਾਹਕਾਂ ਲਈ ਕਰਜ਼ੇ ਨੂੰ ਮਹਿੰਗਾ ਕਰ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...