August 13, 2026, 11:19 am
----------- Advertisement -----------
HomePunjabbusinessSBI ਨੇ ATM ਤੋਂ ਕੈਸ਼ ਕਢਵਾਉਣ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

SBI ਨੇ ATM ਤੋਂ ਕੈਸ਼ ਕਢਵਾਉਣ ਦੇ ਨਿਯਮਾਂ ‘ਚ ਕੀਤਾ ਵੱਡਾ ਬਦਲਾਅ

Published on

----------- Advertisement -----------

ਭਾਰਤੀ ਸਟੇਟ ਬੈਂਕ ਨੇ ਏਟੀਐਮ ‘ਚੋ ਨਕਦੀ ਕਢਵਾਉਣ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ ਐਸਬੀਆਈ ਏਟੀਐਮ ਤੋਂ ਨਕਦੀ ਕਢਵਾਉਣ ਸਮੇਂ ਤੁਹਾਨੂੰ ਇੱਕ ਵਿਸ਼ੇਸ਼ ਨੰਬਰ ਦਰਜ ਕਰਨਾ ਹੋਵੇਗਾ ਜੋ ਤੁਹਾਡੇ ਮੋਬਾਈਲ ਨੰਬਰ ‘ਤੇ ਭੇਜਿਆ ਜਾਵੇਗਾ। ਜੇਕਰ ਤੁਸੀਂ ਇਹ ਨੰਬਰ ਨਹੀਂ ਭਰਦੇ ਹੋ ਤਾਂ ਤੁਹਾਡੇ ਪੈਸੇ ਅਟਕ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਵੱਲੋਂ ਕਿਹਾ ਗਿਆ ਹੈ ਕਿ ਇਹ ਕਦਮ ਟ੍ਰਾਂਜੈਕਸ਼ਨ ਨੂੰ ਹੋਰ ਸੁਰੱਖਿਅਤ ਬਣਾਉਣ ਅਤੇ ਗਾਹਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਚੁੱਕਿਆ ਗਿਆ ਹੈ। ਗਾਹਕ OTP ਦਾਖਲ ਕੀਤੇ ਬਿਨਾਂ ATM ਤੋਂ ਨਕਦੀ ਨਹੀਂ ਕੱਢ ਸਕਦਾ।
ਦੱਸ ਦੇਈਏ ਕਿ ਇਹ OTP ਤੁਹਾਡੇ ਬੈਂਕ ਖਾਤੇ ਨਾਲ ਜੁੜੇ ਮੋਬਾਈਲ ਨੰਬਰ ‘ਤੇ ਆਵੇਗਾ। ਜਿਸ ਨੂੰ ਤੁਹਾਨੂੰ ਕੈਸ਼ ਕਢਵਾਉਣ ਸਮੇਂ ATM ਵਿੱਚ ਭਰਨਾ ਪਵੇਗਾ। ਇਸ ਤੋਂ ਬਾਅਦ ਹੀ ਤੁਸੀਂ ATM ਤੋਂ ਕੈਸ਼ ਕਢਵਾ ਸਕਦੇ ਹੋ। ਬੈਂਕ ਨੇ ਗਾਹਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ 10,000 ਰੁਪਏ ਜਾਂ ਇਸ ਤੋਂ ਵੱਧ ਦੀ ਰਕਮ ਕਢਵਾਉਣ ‘ਤੇ ਇਹ ਨਵਾਂ ਨਿਯਮ ਲਾਗੂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...