September 5, 2026, 11:25 am
----------- Advertisement -----------
HomePunjabbusinessਕੀ ਸੱਚ 'ਚ ਟਾਟਾ ਗਰੁੱਪ ਵੇਚ ਰਿਹਾ ਹੈ ਵੋਲਟਾਸ ਲਿਮਟਿਡ?

ਕੀ ਸੱਚ ‘ਚ ਟਾਟਾ ਗਰੁੱਪ ਵੇਚ ਰਿਹਾ ਹੈ ਵੋਲਟਾਸ ਲਿਮਟਿਡ?

Published on

----------- Advertisement -----------

 ਟਾਟਾ ਗਰੁੱਪ ਵੋਲਟਾਸ ਲਿਮਟਿਡ ਦੇ ਘਰੇਲੂ ਉਪਕਰਣ ਕਾਰੋਬਾਰ ਨੂੰ ਵੇਚਣ ‘ਤੇ ਵਿਚਾਰ ਕਰ ਰਿਹਾ ਹੈ। ਸੂਤਰਾਂ ਦੇ ਹਵਾਲੇ ਨਾਲ ਬਲੂਮਬਰਗ ਦੀ ਇਕ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਹੈ। ਸੂਤਰ ਮੁਤਾਬਕ, ਟਾਟਾ ਗਰੁੱਪ ਨੂੰ ਲੱਗਦਾ ਹੈ ਕਿ ਇਹ ਬਹੁਤ ਹੀ ਮੁਕਾਬਲੇਬਾਜ਼ੀ ਵਾਲਾ ਬਾਜ਼ਾਰ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਸ ਨੂੰ ਆਪਣਾ ਕਾਰੋਬਾਰ ਵਧਾਉਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 ਸੂਤਰਾਂ ਨੇ ਦੱਸਿਆ ਕਿ ਇਹ ਵਿਚਾਰ ਅਜੇ ਸ਼ੁਰੂਆਤੀ ਪੜਾਅ ‘ਤੇ ਹਨ।ਅੱਜ ਕੰਪਨੀ ਦੇ ਸ਼ੇਅਰਾਂ ਵਿੱਚ 1.70% ਦੀ ਗਿਰਾਵਟ ਦੇਖੀ ਗਈ ਹੈ। ਇਹ 14.10 ਰੁਪਏ (-1.70%) ਦੀ ਗਿਰਾਵਟ ਨਾਲ 813.80 ਰੁਪਏ ‘ਤੇ ਬੰਦ ਹੋਇਆ। ਪਿਛਲੇ ਇੱਕ ਸਾਲ ਵਿੱਚ ਇਸਦੇ ਸ਼ੇਅਰਾਂ ਵਿੱਚ 22.80 (-2.73%) ਦੀ ਗਿਰਾਵਟ ਦੇਖੀ ਗਈ ਹੈ। ਇਕ ਸਾਲ ਪਹਿਲਾਂ ਕੰਪਨੀ ਦਾ ਸ਼ੇਅਰ 836.60 ਰੁਪਏ ‘ਤੇ ਸੀ। ਜਦੋਂ ਕਿ 14 ਅਕਤੂਬਰ 2021 ਨੂੰ ਕੰਪਨੀ ਦੇ ਸ਼ੇਅਰ 1324 ਰੁਪਏ ‘ਤੇ ਸਨ। ਯਾਨੀ ਹੁਣ ਤੱਕ 36% ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ। 

ਹਾਲ ਹੀ ਵਿੱਚ, ਵੋਲਟਾਸ ਵਿੱਤੀ ਸਾਲ 2023-24 ਦੀ ਦੂਜੀ ਤਿਮਾਹੀ (ਸਤੰਬਰ ਤਿਮਾਹੀ) ਦੇ ਨਤੀਜੇ ਜਾਰੀ ਕੀਤੇ ਗਏ ਸਨ। ਇਸ ਦੇ ਮੁਤਾਬਕ ਇਸ ਸਮੇਂ ਦੌਰਾਨ ਕੰਪਨੀ ਦਾ ਐਡਜਸਟਡ ਮੁਨਾਫਾ ਪਿਛਲੇ ਸਾਲ ਦੀ ਇਸੇ ਤਿਮਾਹੀ ਦੇ ਮੁਕਾਬਲੇ 64.4 ਫੀਸਦੀ ਘੱਟ ਕੇ 35.6 ਕਰੋੜ ਰੁਪਏ ਰਹਿ ਗਿਆ ਹੈ। ਪਿਛਲੇ ਸਾਲ ਦੀ ਦੂਜੀ ਤਿਮਾਹੀ ‘ਚ ਕੰਪਨੀ ਦਾ ਮੁਨਾਫਾ 100 ਕਰੋੜ ਰੁਪਏ ਰਿਹਾ ਸੀ। ਜਦੋਂ ਕਿ ਆਮਦਨ 29.7% ਘਟ ਕੇ 2293 ਕਰੋੜ ਰੁਪਏ ਰਹਿ ਗਈ। 

ਵੋਲਟਾਸ ਦੀ ਸ਼ੁਰੂਆਤ 1954 ਵਿੱਚ ਹੋਈ ਸੀ। ਇਹ ਏਅਰ ਕੰਡੀਸ਼ਨਰ, ਵਾਟਰ ਕੂਲਰ ਅਤੇ ਫਰਿੱਜ ਸਮੇਤ ਕਈ ਉਤਪਾਦ ਬਣਾਉਂਦਾ ਹੈ। ਕੰਪਨੀ ਭਾਰਤ, ਮੱਧ ਪੂਰਬ, ਦੱਖਣ-ਪੂਰਬੀ ਏਸ਼ੀਆ ਅਤੇ ਅਫਰੀਕਾ ਵਿੱਚ ਕੰਮ ਕਰਦੀ ਹੈ। ਕੰਪਨੀ ਦੇ ਸਤੰਬਰ ਤਿਮਾਹੀ ਦੇ ਨਤੀਜਿਆਂ ਦੇ ਅਨੁਸਾਰ, ਭਾਰਤ ਵਿੱਚ ਫਰਿੱਜ ਲਈ ਇਸਦੀ ਮਾਰਕੀਟ ਹਿੱਸੇਦਾਰੀ 3.3% ਅਤੇ ਵਾਸ਼ਿੰਗ ਮਸ਼ੀਨਾਂ ਲਈ 5.4% ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...