October 8, 2026, 4:01 am
----------- Advertisement -----------
HomeNewsBreaking Newsਜਹਾਜ਼ ਨੇ ਲੰਡਨ ਹਵਾਈ ਅੱਡੇ ਤੋਂ ਭਰੀ ਉਡਾਣ, ਤਕਨੀਕੀ ਖਰਾਬੀ ਕਾਰਨ ਵਾਪਸ...

ਜਹਾਜ਼ ਨੇ ਲੰਡਨ ਹਵਾਈ ਅੱਡੇ ਤੋਂ ਭਰੀ ਉਡਾਣ, ਤਕਨੀਕੀ ਖਰਾਬੀ ਕਾਰਨ ਵਾਪਸ ਪਰਤਣਾ ਪਿਆ

Published on

----------- Advertisement -----------


ਬ੍ਰਿਟਿਸ਼ ਏਅਰਵੇਜ਼ ਦੀ ਇੱਕ ਫਲਾਈਟ 9 ਘੰਟੇ ਦੇ ਸਫ਼ਰ ਤੋਂ ਬਾਅਦ ਉਸੇ ਥਾਂ ‘ਤੇ ਵਾਪਸ ਆ ਗਈ ਹੈ ਜਿੱਥੋਂ ਇਸ ਨੇ ਉਡਾਣ ਭਰੀ ਸੀ। ਨਿਊਯਾਰਕ ਪੋਸਟ ਮੁਤਾਬਕ ਬੋਇੰਗ ਦੀ 787-9 ਡ੍ਰੀਮਲਾਈਨਰ ਫਲਾਈਟ ਲੰਡਨ ਤੋਂ ਟੈਕਸਾਸ ਜਾ ਰਹੀ ਸੀ। ਹਾਲਾਂਕਿ, ਕੈਨੇਡੀਅਨ ਏਅਰਸਪੇਸ ‘ਤੇ ਪਹੁੰਚਣ ‘ਤੇ ਜਹਾਜ਼ ਨੂੰ ਕੁਝ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਫਲਾਈਟ ਨੂੰ ਵਾਪਸ ਲੰਡਨ ਲਿਜਾਇਆ ਗਿਆ।

ਦੱਸ ਦਈਏ ਕਿ ਜਹਾਜ਼ ‘ਚ 300 ਯਾਤਰੀ ਸਵਾਰ ਸਨ ਅਤੇ ਸਾਰੇ ਸੁਰੱਖਿਅਤ ਹਨ। ਇਹ ਉਡਾਣ ਸੋਮਵਾਰ (10 ਜੂਨ) ਨੂੰ ਰਾਤ 9:27 ਵਜੇ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਈ। ਇਸ ਤੋਂ ਬਾਅਦ 7779 ਕਿਲੋਮੀਟਰ ਦਾ ਸਫਰ ਤੈਅ ਕਰਨ ਅਤੇ ਸਾਢੇ 9 ਘੰਟੇ ਤੱਕ ਅਸਮਾਨ ‘ਚ ਰਹਿਣ ਤੋਂ ਬਾਅਦ ਜਹਾਜ਼ ਸ਼ਾਮ 6:54 ‘ਤੇ ਵਾਪਸ ਲੰਡਨ ‘ਚ ਉਤਰਿਆ।

ਆਮ ਤੌਰ ‘ਤੇ ਫਲਾਈਟ ਨੂੰ ਲੰਡਨ ਤੋਂ ਟੈਕਸਾਸ ਪਹੁੰਚਣ ਲਈ 10 ਘੰਟੇ 15 ਮਿੰਟ ਲੱਗਦੇ ਹਨ। ਬ੍ਰਿਟਿਸ਼ ਏਅਰਵੇਜ਼ ਨੇ ਕਿਹਾ ਕਿ ਜਹਾਜ਼ ਵਿੱਚ ਮਾਮੂਲੀ ਤਕਨੀਕੀ ਖਰਾਬੀ ਆ ਗਈ ਸੀ। ਇਸ ਦੀ ਮੁਰੰਮਤ ਕਰਨ ਦੀ ਸਹੂਲਤ ਲੰਡਨ ਵਿਚ ਕੰਪਨੀ ਦੀਆਂ ਸਹੂਲਤਾਂ ਵਿਚ ਹੀ ਉਪਲਬਧ ਸੀ, ਜਿਸ ਕਾਰਨ ਇਸ ਨੂੰ ਵਾਪਸ ਬ੍ਰਿਟੇਨ ਭੇਜ ਦਿੱਤਾ ਗਿਆ।

ਲੰਡਨ ਪਰਤਣ ‘ਤੇ, ਚਾਲਕ ਦਲ ਨੇ ਘਬਰਾਏ ਹੋਏ ਯਾਤਰੀਆਂ ਨੂੰ ਦੱਸਿਆ ਕਿ ਜਹਾਜ਼ ਨੂੰ ਸੁਰੱਖਿਆ ਦੀ ਖਰਾਬੀ ਕਾਰਨ ਵਾਪਸ ਲਿਆਂਦਾ ਗਿਆ ਸੀ। ਬ੍ਰਿਟਿਸ਼ ਏਅਰਵੇਜ਼ ਨੇ ਇੱਕ ਬਿਆਨ ਜਾਰੀ ਕਰਕੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਮੰਗੀ ਹੈ। ਡੇਲੀ ਮੇਲ ਦੀ ਰਿਪੋਰਟ ਮੁਤਾਬਕ ਏਅਰਲਾਈਨਜ਼ ਨੇ ਸਾਰੇ ਯਾਤਰੀਆਂ ਨੂੰ ਟੈਕਸਾਸ ਜਾਣ ਵਾਲੀ ਦੂਜੀ ਫਲਾਈਟ ‘ਚ ਸ਼ਿਫਟ ਕਰ ਦਿੱਤਾ।


ਇਸ ਤੋਂ ਪਹਿਲਾਂ ਪਿਛਲੇ ਹਫਤੇ, ਬ੍ਰਿਟਿਸ਼ ਏਅਰਵੇਜ਼ ਦੇ ਇੱਕ ਜਹਾਜ਼ ਨੇ ਹਾਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਸੀ। ਦਰਅਸਲ, ਟੇਕਆਫ ਦੇ ਕਰੀਬ 90 ਮਿੰਟ ਬਾਅਦ ਫਲਾਈਟ ਦਾ ਕਾਕਪਿਟ ਅਚਾਨਕ ਧੂੰਏਂ ਨਾਲ ਭਰ ਗਿਆ। ਇਹ ਫਲਾਈਟ ਲੰਡਨ ਤੋਂ ਓਸਲੋ ਜਾ ਰਹੀ ਸੀ। ਜਿਵੇਂ ਹੀ ਧੂੰਆਂ ਭਰਨ ਲੱਗਾ ਤਾਂ ਕਪਤਾਨ ਨੇ ਏਅਰ ਟ੍ਰੈਫਿਕ ਕੰਟਰੋਲ ਨੂੰ ਐਮਰਜੈਂਸੀ ਲੈਂਡਿੰਗ ਲਈ ਸੁਨੇਹਾ ਭੇਜਿਆ। ਇਸ ਤੋਂ ਬਾਅਦ ਜਹਾਜ਼ ਐਮਸਟਰਡਮ ‘ਚ ਉਤਰਿਆ। ਜਿਵੇਂ ਹੀ 190 ਯਾਤਰੀ ਹਵਾਈ ਅੱਡੇ ‘ਤੇ ਉਤਰੇ, ਕਈ ਫਾਇਰ ਇੰਜਨ ਅਤੇ ਐਮਰਜੈਂਸੀ ਵਾਹਨ ਉਥੇ ਪਹੁੰਚ ਗਏ। ਇਸ ਤੋਂ ਬਾਅਦ ਘਬਰਾਏ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢ ਕੇ ਸੁਰੱਖਿਅਤ ਸਥਾਨ ‘ਤੇ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...