October 25, 2026, 9:08 pm
----------- Advertisement -----------
HomeNewsBreaking Newsਡੀਪ ਫੇਕ ਨਾਲ ਨਜਿੱਠਣ ਲਈ ਵਟਸਐਪ  ਲਾਂਚ ਕਰੇਗਾ ਹੈਲਪਲਾਈਨ

ਡੀਪ ਫੇਕ ਨਾਲ ਨਜਿੱਠਣ ਲਈ ਵਟਸਐਪ  ਲਾਂਚ ਕਰੇਗਾ ਹੈਲਪਲਾਈਨ

Published on

----------- Advertisement -----------

ਵਟਸਐਪ ਜਲਦੀ ਹੀ AI ਦੁਆਰਾ ਤਿਆਰ ਕੀਤੀ ਗਈ ਗਲਤ ਜਾਣਕਾਰੀ ਖਾਸ ਕਰਕੇ ਡੀਪ ਫੇਕ ਨਾਲ ਨਜਿੱਠਣ ਲਈ ਇੱਕ ਹੈਲਪਲਾਈਨ ਲਾਂਚ ਕਰੇਗਾ। ਇਸ ਦੇ ਲਈ ਵਟਸਐਪ ਦੀ ਪੇਰੈਂਟ ਕੰਪਨੀ ਮੈਟਾ ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ (MCA) ਨੇ ਸਾਂਝੇਦਾਰੀ ਕੀਤੀ ਹੈ। 

ਦੱਸ ਦਈਏ ਕਿ ਇਹ ਹੈਲਪਲਾਈਨ ਇੱਕ ਚੈਟਬੋਟ ਦੇ ਰੂਪ ਵਿੱਚ ਹੋਵੇਗੀ, ਜੋ ਅੰਗਰੇਜ਼ੀ ਦੇ ਨਾਲ-ਨਾਲ ਤਿੰਨ ਸਥਾਨਕ ਭਾਸ਼ਾਵਾਂ (ਹਿੰਦੀ, ਤਾਮਿਲ ਅਤੇ ਤੇਲਗੂ) ਵਿੱਚ ਸ਼ੁਰੂ ਹੋਵੇਗੀ। ਦੇਸ਼ ਭਰ ਦੇ ਯੂਜ਼ਰਸ ਇਸ ਦੀ ਵਰਤੋਂ ਕਰ ਸਕਣਗੇ। ਤੁਸੀਂ ਜਾਂਚ ਲਈ ਚੈਟਬੋਟ ਰਾਹੀਂ ਟੈਕਸਟ ਸੁਨੇਹੇ, ਤਸਵੀਰਾਂ ਅਤੇ ਵੀਡੀਓ ਭੇਜ ਕੇ ਰਿਪੋਰਟ ਕਰਨ ਦੇ ਯੋਗ ਹੋਵੋਗੇ।  

MCA ਵਟਸਐਪ ਹੈਲਪਲਾਈਨ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਵਿਸ਼ਲੇਸ਼ਣ ਅਤੇ ਪ੍ਰਬੰਧਨ ਕਰਨ ਲਈ ਇੱਕ ਕੇਂਦਰੀ ‘ਡੀਪਫੇਕ ਵਿਸ਼ਲੇਸ਼ਣ ਯੂਨਿਟ’ ਸਥਾਪਤ ਕਰੇਗਾ। ਮੈਟਾ ਵਿਖੇ ਪਬਲਿਕ ਪਾਲਿਸੀ ਇੰਡੀਆ ਦੇ ਡਾਇਰੈਕਟਰ ਸ਼ਿਵਨਾਥ ਠੁਕਰਾਲ ਨੇ ਕਿਹਾ ਕਿ ਅਸੀਂ AI ਰਾਹੀਂ ਪੈਦਾ ਹੋਈ ਗਲਤ ਜਾਣਕਾਰੀ ਦੀਆਂ ਚਿੰਤਾਵਾਂ ਨੂੰ ਪਛਾਣਦੇ ਹਾਂ। ਸਾਡਾ ਮੰਨਣਾ ਹੈ ਕਿ ਸਮੁੱਚੇ ਉਦਯੋਗ ਨੂੰ ਇਸ ਨਾਲ ਨਜਿੱਠਣ ਲਈ ਠੋਸ ਅਤੇ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ। 

ਇਸ ਦੇ ਨਾਲ ਹੀ, ਐਮਸੀਏ ਦੇ ਚੇਅਰਮੈਨ ਭਰਤ ਗੁਪਤਾ ਨੇ ਕਿਹਾ ਕਿ ਭਾਰਤ ਵਿੱਚ ਸੋਸ਼ਲ ਮੀਡੀਆ ਅਤੇ ਇੰਟਰਨੈਟ ਉਪਭੋਗਤਾਵਾਂ ਵਿੱਚ AI ਦੁਆਰਾ ਪੈਦਾ ਕੀਤੀ ਗਈ ਗਲਤ ਜਾਣਕਾਰੀ ਦੇ ਫੈਲਣ ਨੂੰ ਰੋਕਣ ਲਈ ‘ਡੀਪਫੇਕ ਵਿਸ਼ਲੇਸ਼ਣ ਯੂਨਿਟ’ (ਡੀਏਯੂ) ਜ਼ਰੂਰੀ ਹੈ।

ਇਲੈਕਟ੍ਰਾਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਭਾਰਤ ਦੇ ਸਾਰੇ ਇੰਟਰਨੈਟ ਪਲੇਟਫਾਰਮਾਂ ਦੀ ਇਹ ਯਕੀਨੀ ਬਣਾਉਣ ਦੀ ਕਾਨੂੰਨੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੇ ਉਪਭੋਗਤਾ ਆਪਣੇ ਪਲੇਟਫਾਰਮਾਂ ‘ਤੇ ਕੋਈ ਗਲਤ ਜਾਣਕਾਰੀ ਜਾਂ ਡੀਪ ਫੇਕ ਪੋਸਟ ਨਾ ਕਰਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...