September 20, 2026, 12:47 am
----------- Advertisement -----------
HomeNewsBreaking Newsਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਤਰਨ ਤਾਰਨ ’ਚ 87 ਥਾਵਾਂ ’ਤੇ...

ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਤਰਨ ਤਾਰਨ ’ਚ 87 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ

Published on

----------- Advertisement -----------

ਤਰਨ ਤਾਰਨ, 19 ਜੂਨ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ. ਐੱਮ. ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 87 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ 2500 ਤੋਂ ਵੱਧ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀ. ਐਮ. ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ 87 ਸਥਾਨਾਂ ’ਤੇ ਰੋਜ਼ਾਨਾਂ ਸਵੇਰੇ-ਸ਼ਾਮ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਯੋਗਾ ਮਾਹਿਰ ਟਰੇਨਰ ਨਿਯੁਕਤ ਕੀਤੇ ਗਏ ਹਨ, ਜੋ ਸਵੇਰੇ ਸ਼ਾਮ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਨ੍ਹਾਂ ਯੋਗ ਕਲਾਸਾਂ ਦਾ ਲਾਭ ਮਿਲ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜ਼ਰੂਰੀ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉੱਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਲਗਾਉਣ ਜਾਂ ਇਸ ਸਬੰਧੀ ਜਾਣਕਾਰੀ ਲੈਣ ਲਈ 76694-00500  ਜਾਂ ਕੋਆਰਡੀਨੇਟਰ ਹਰਮਨਦੀਪ ਸਿੰਘ ਦੇ ਮੋਬਾਈਲ ਨੰਬਰ 99155-01377 ’ਤੇ ਕਾਲ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...