September 21, 2026, 2:56 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਡਾ. ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ...

ਕੈਬਨਿਟ ਮੰਤਰੀ ਡਾ. ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ 17 ਅਪ੍ਰੈਲ 2023 : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਕੀਤਾ। ਡਾ. ਨਿੱਜਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕਰਨਾ ਚਾਹੀਦਾ ਹੈ। ਉਨਾਂ ਬੀਬੀ ਕੌਲਾਂ ਦੀ ਭਲਾਈ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।

ਡਾ. ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਦੁਆਰਾ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ. ਅਤੇ ਸੀ.ਟੀ.ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤੀ ਅਤੇ ਮੌਕੇ ਤੇ ਹੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈਕ ਭਾਈ ਗੁਰਇਕਬਾਲ ਸਿੰਘ ਜੀ ਨੂੰ ਸੌਂਪਦਿਆਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਇਸ ਹਸਪਤਾਲ ਦੀ ਉਸਾਰੀ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜਲਦ ਦੀ 5 ਲੱਖ ਰੁਪਏ ਦੀ ਦੂਜੀ ਕਿਸ਼ਤ ਵੀ ਦੇ ਦਿੱਤੀ ਜਾਵੇਗੀ। ਡਾ. ਨਿੱਜਰ ਨੇ ਕਿਹਾ ਕਿ ਜੇਕਰ ਕੋਈ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ। ਇਸ ਮੌਕੇ ਓ.ਐਸ.ਡੀ. ਮਨਪ੍ਰੀਤ ਸਿੰਘ, ਸ: ਹਰਿੰਦਰ ਸਿੰਘ, ਸ: ਗੁਰਮੁਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...