September 19, 2026, 3:41 am
----------- Advertisement -----------
HomeNewsLatest Newsਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ

Published on

----------- Advertisement -----------

ਫਰੀਦਕੋਟ 26 ਜੁਲਾਈ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਅੱਜ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ ਮਾਡਲ’ ਲਾਂਚ ਕੀਤਾ। ਅਮਨ ਅਰੋੜਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਪੰਜਾਬ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਅਰੋੜਾ ਨੇ ਦੱਸਿਆ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਸਕਿੱਲ ਡਿਵੈਲਪਮੈਂਟ ਵਾਲੇ ਹੁਨਰ ਵਿਕਾਸ ਦੇ ਹੱਬ ਤੇ ਸਪੋਕ ਮਾਡਲ ਨੂੰ ਲਾਂਚ ਕਰਨ ਮੌਕੇ ਆਏ ਹਨ। ਉਨ੍ਹਾਂ ਕਿਹਾ ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਕੋਲ ਸਕਿੱਲ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਡਲ ਦੇ ਲਾਂਚ ਹੋਣ ਨਾਲ ਨੋਜਵਾਨਾਂ ਨੂੰ ਕਾਫੀ ਲਾਭ ਪੁੱਜੇਗਾ।

ਇਸ ਮੌਕੇ ਵਿਧਾਇਕ ਫਰੀਦਕੋਟ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਫਰੀਦਕੋਟ ਆਉਣ ਤੇ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਦੇ ਹੱਬ ਅਤੇ ਸਪੋਕ ਮਾਡਲ ਨਾਲ ਬਾਬਾ ਫਰੀਦ ਯੂਨੀਵਰਸਿਟੀ ਨੇ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ, ਜੋ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬੀ.ਐਫ.ਯੂ.ਐੱਚ.ਐਸ ਨੇ ਅੰਤਰਰਾਸ਼ਟਰੀ ਹੁਨਰ ਕੇਂਦਰ ਅਤੇ ਰਾਜ ਹੱਬ ਵਜੋਂ ਬੀ.ਐਫ.ਯੂ.ਐੱਚ.ਐਸ ਦੀ ਤਾਲਮੇਲ ਅਤੇ ਮੇਜ਼ਬਾਨੀ ਦੀ ਭੂਮਿਕਾ ‘ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੱਬ ਅਤੇ ਸਪੋਕ ਮਾਡਲ ਵਿੱਚ ਕਈ ਸੰਸਥਾਵਾਂ ਸ਼ਾਮਲ ਹੋਣਗੀਆਂ, ਜਿਵੇਂ ਕਿ ਏਮਜ਼ ਬਠਿੰਡਾ ਜੋ ਕਿ ਸਪੋਕ ਵਜੋਂ ਸੇਵਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਾਪਾਨ, ਆਸਟ੍ਰੇਲੀਆ, ਯੂਕੇ, ਆਇਰਲੈਂਡ ਅਤੇ ਕੈਨੇਡਾ ਸਮੇਤ 15 ਦੇਸ਼ ਪਹਿਲਾਂ ਹੀ ਐਨ.ਐਸ.ਡੀ.ਸੀ ਰਾਹੀਂ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਮਾਡਲ ਹੁਨਰ ਵਿਕਾਸ ਲਈ ਇੱਕ ਅਤਿ-ਆਧੁਨਿਕ ਨੈਟਵਰਕ ਵਜੋਂ ਕੰਮ ਕਰੇਗਾ ਅਤੇ ਇੱਕ ਤਾਲਮੇਲ ਪ੍ਰਣਾਲੀ ਦੇ ਅਧੀਨ ਕਈ ਸੰਸਥਾਵਾਂ ਨੂੰ ਇਕੱਠਾ ਕਰੇਗਾ। ਉਨ੍ਹਾਂ ਦੱਸਿਆ ਕਿ ਐਨ.ਐਸ.ਡੀ.ਸੀ. ਇੰਟਰਨੈਸ਼ਨਲ ਸਕਿੱਲ ਸੈਂਟਰ ਕੇਂਦਰ ਅੰਤਰਰਾਸ਼ਟਰੀ ਹੁਨਰ ਵਿਕਾਸ ਵਿੱਚ ਉੱਤਮਤਾ ਦਾ ਇੱਕ ਚਾਨਣ ਮੁਨਾਰਾ ਹੋਵੇਗਾ, ਜੋ ਸਾਨੂੰ ਦੁਨੀਆ ਭਰ ਦੇ ਪ੍ਰਮੁੱਖ ਦੇਸ਼ਾਂ ਨਾਲ ਜੋੜੇਗਾ ਅਤੇ ਗਲੋਬਲ ਸਹਿਯੋਗ ਲਈ ਨਵੇਂ ਰਾਹ ਖੋਲ੍ਹੇਗਾ।

ਯੂਕੇ ਹੈਲਥਕੇਅਰ ਕੋਰਸਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਕੋਰਸ ਸਾਡੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੋਗਤਾਵਾਂ ਅਤੇ ਮੁਹਾਰਤ ਹਾਸਲ ਕਰਨ ਦਾ ਵਿਲੱਖਣ ਮੌਕਾ ਪ੍ਰਦਾਨ ਕਰਨਗੇ। ਪੰਜਾਬ ਹੁਨਰ ਵਿਕਾਸ ਕੇਂਦਰ ਦੀ ਪੁਨਰ ਸੁਰਜੀਤੀ ਵਿੱਚ ਨਵੇਂ ਹੋਸਟਲ ਅਤੇ ਸਹੂਲਤਾਂ ਸ਼ਾਮਲ ਹਨ ਜੋ ਸਾਡੇ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਯੂਰੋਲੋਜੀ ਵਿਭਾਗ ਅਤੇ ਡਾਇਲਸਿਸ ਯੂਨਿਟਾਂ ਅਤੇ ਰੋਬੋਟਿਕਸ ਅਤੇ ਰੀਨਲ ਟ੍ਰਾਂਸਪਲਾਂਟ ਡਾਇਲਸਿਸ ਮਸ਼ੀਨਾਂ ਦੇ 10 ਯੂਨਿਟ ਲਗਾਏ ਗਏ ਹਨ। ਇਹ ਕੇਂਦਰ ਉੱਨਤ ਖੋਜ ਅਤੇ ਕਲੀਨਿਕਲ ਉੱਤਮਤਾ ਦੇ ਕੇਂਦਰ ਵਜੋਂ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਬੀ.ਐਫ.ਯੂ.ਐੱਚ.ਐਸ ਇਸ ਮਹੱਤਵਪੂਰਨ ਪਹਿਲਕਦਮੀ ਰਾਹੀਂ ਹੁਨਰ ਵਿਕਾਸ ਅਤੇ ਸਿਹਤ ਸੰਭਾਲ ਸੇਵਾਵਾਂ ਨੂੰ ਵਧਾਉਣ ਲਈ ਵਚਨਬੱਧ ਹੈ, ਜੋ ਕਿ ਸਿਹਤ ਵਿਗਿਆਨ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਦਾ ਹੈ।

ਇਸ ਉਪਰੰਤ ਕੋਟਕ ਮਹਿੰਦਰਾ ਬੈਂਕ ਦੁਆਰਾ ਉਨ੍ਹਾਂ ਦੀ ਸੀ.ਐਸ.ਆਰ ਸਕੀਮ ਤਹਿਤ ਦਾਨ ਕੀਤੀ ਗਈ ਲਗਭਗ 35 ਲੱਖ ਰੁਪਏ ਦੀ ਇੱਕ ਅਤਿ-ਆਧੁਨਿਕ ਪੂਰੀ ਤਰਾਂ ਲੈਸ ਐਂਬੂਲੈਂਸ ਦਾ ਉਦਘਾਟਨ ਕੀਤਾ ਗਿਆ ਅਤੇ ਹਰਿਆ ਭਰਿਆ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...