November 7, 2026, 1:40 am
----------- Advertisement -----------
HomeNewsLatest Newsਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Published on

----------- Advertisement -----------

ਚੰਡੀਗੜ੍ਹ : ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਖਰੜ ਦਾ ਵਿਕਾਸ ਜੰਗੀ ਪੱਧਰ ਉੱਤੇ ਕਰਦਿਆਂ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਖਰੜ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਤੇ ਸੋਹਣਾ ਬਣਾਇਆ ਜਾਵੇਗਾ ਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਾਏ ਜਾਣ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਉੱਤੇ ਅਤੇ ਸੂਬੇ ਦੇ ਵਿਕਾਸ ਲਈ ਖ਼ਰਚ ਕੀਤਾ ਜਾਵੇ। ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਡੇ ਪੱਧਰ ਉੱਤੇ ਇਹ ਯੋਜਨਾ ਤਿਆਰ ਕੀਤੀ ਜਾਵੇ ਕਿ ਖਰੜ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇ, ਇਥੋਂ ਤੱਕ ਕੇ ਪੁਰਾਣੀਆਂ ਤੇ ਭੀੜੀਆਂ ਗਲੀਆਂ ਨੂੰ ਵੀ ਚੰਗੀ ਤੋਂ ਚੰਗੀ ਦਿੱਖ ਦਿੱਤੀ ਜਾਵੇ। ਕੈਬਨਿਟ ਮੰਤਰੀ ਵੱਲੋਂ ਖਰੜ, ਕੁਰਾਲੀ ਅਤੇ ਨਯਾ ਗਾਓਂ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਹੈਲਥ ਕੇਅਰ ਸੈਂਟਰ ਖਰੜ ਅਤੇ ਸੰਤੇ ਮਾਜਰਾ ਵਿਖੇ ਵੀ ਸਿਹਤ ਸਹੂਲਤਾਂ ਬਾਬਤ ਵੀ ਜਾਣਕਾਰੀ ਲਈ ਗਈ। ਉਹਨਾਂ ਨੇ ਜਨਤਕ ਪਖਾਨੇ, ਸੜਕਾਂ ਦੇ ਕੰਮ,
ਸਟਰੋਮ ਵਾਟਰ ਪਾਈਪਾਂ, ਸੀਵਰੇਜ ਸਬੰਧੀ ਮੁਰੰਮਤ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ। ਉਹਨਾਂ ਨੇ 15ਵੇਂ ਵਿੱਤ ਕਮਿਸ਼ਨ ਤਹਿਤ ਕੀਤੇ ਗਏ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਅਵਾਸ ਯੋਜਨਾ ਤਹਿਤ ਚਲ ਰਹੇ ਕਾਰਜ ਜਲਦ ਨੇਪਰੇ ਚਾੜ੍ਹਨ ਲਈ ਕਿਹਾ।

ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਖਰੜ ਦੇ ਸਾਰੇ ਵਾਰਡਾਂ ਵਿਚ ਡੋਰ ਟੂ ਡੋਰ ਕੂੜਾ ਇੱਕਤਰ ਕੀਤਾ ਜਾਂਦਾ ਹੈ। ਕੂੜੇ ਦੇ ਸਮੁੱਚੇ ਪ੍ਰਬੰਧਨ ਬਾਬਤ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਕਿਸੇ ਵੀ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿਣ ਨਾ ਦਿੱਤਾ ਜਾਵੇ। ਖਰੜ ਸ਼ਹਿਰ ਦੇ ਮੁੱਖ ਪੁਆਇੰਟਾਂ ਉੱਤੇ ਵੱਡੇ ਕੂੜੇਦਾਨ ਲਾ ਦਿੱਤੇ ਜਾਣ, ਖ਼ਾਸ ਕਰ ਕੇ ਜਿੱਥੇ ਖਾਣ ਪੀਣ ਦੀਆਂ ਦੁਕਾਨਾਂ ਤੇ ਰੇਹੜੀਆਂ ਫੜੀਆਂ ਲਗਦੀਆਂ ਹਨ। ਨਗਰ ਕੌਂਸਲ ਵਲੋਂ ਜਿਥੇ ਵੈਂਡਿੰਗ ਜ਼ੋਨ ਬਣਾਇਆ ਗਿਆ ਹੈ, ਉੱਥੇ ਵੱਡੇ ਕੂੜੇਦਾਨ ਲਾਉਣੇ ਯਕੀਨੀ ਬਣਾਏ ਜਾਣ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੱਖੋ-ਵੱਖ ਸੀਵੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀਜ਼.) ਤੇ ਵਾਟਰ ਵਰਕਸ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਹੁਕਮ ਜਾਰੀ ਕੀਤੇ। ਉਹਨਾਂ ਨੇ ਵਾਟਰ ਸਪਲਾਈ ਸਬੰਧੀ ਦਿੱਕਤਾਂ ਦੇ ਹੱਲ ਲਈ ਵੀ ਵਿਚਾਰ ਵਟਾਂਦਰਾ ਕੀਤਾ। ਰਹਿੰਦੇ ਸੀਵਰੇਜ ਪ੍ਰੋਜੈਕਟ ਜਲਦ ਤੋਂ ਜਲਦ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰਨ ਸਮਰਪਣ ਭਾਵਨਾ ਅਤੇ ਇਕ ਮਿਸ਼ਨ ਵਾਂਗ ਕੰਮ ਕਰਨ ਤਾਂ ਜੋ ਲੋਕਾਂ ਦੀ ਜ਼ਿੰਦਗੀ ਵਿਚ ਸਿਫਤੀ ਤਬਦੀਲੀ ਆ ਸਕੇ।

ਉਹਨਾਂ ਨੇ ਪਿੰਡਾਂ ਵਿਚ ਮੀਂਹ ਦਾ ਪਾਣੀ ਸਾਂਭਣ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰੋਜੈਕਟ ਵੀ ਜਲਦ ਤੋਂ ਜਲਦ ਪੂਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਨਾਲ ਹੀ ਪਿੰਡਾਂ ਵਿਚ ਕੂੜੇ ਦੇ ਪ੍ਰਬੰਧਨ ਲਈ ਯੋਗ ਕਦਮ ਚੁੱਕਣ ਦੀ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ। ਉਹਨਾਂ ਨੇ ਪਿੰਡਾਂ ਦੀਆਂ ਟੋਭਿਆਂ ਸਬੰਧੀ ਸਫਾਈ ਕਾਰਜ ਕਰਨ ਅਤੇ ਪੇਂਡੂ ਖੇਤਰਾਂ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਲਈ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਖਰੜ ਖੇਤਰ ਵਿੱਚ ਸਿਹਤ ਸਹੂਲਤਾਂ ਬਾਬਤ ਬਾਰੀਕੀ ਨਾਲ ਅਧਿਐਨ ਕੀਤਾ। ਉਹਨਾਂ ਕਿਹਾ ਕਿ ਕੁਰਾਲੀ ਸੀ.ਐੱਚ.ਸੀ. ਦੀ ਨਵੀਂ ਇਮਾਰਤ ਸਬੰਧੀ ਕਵਰਾਈ ਲਗਾਤਾਰ ਕੀਤੀ ਜਾ ਰਹੀ ਹੈ ਤੇ ਇਸ ਸਿਹਤ ਸੰਸਥਾ ਨੂੰ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਖਰੜ ਖੇਤਰ ਵਿਚ ਪਸ਼ੂ ਹਸਪਤਾਲਾਂ ਦੇ ਵਿਕਾਸ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਹਨਾਂ ਨੇ ਹਲਕੇ ਵਿਚ ਬਣਨ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਜਾਰੀ ਨਿਰਦੇਸ਼ਾਂ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ ਤੇ ਜ਼ਿਲ੍ਹੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਸਮੇਤ ਵੱਖੋ ਵੱਖੋ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...