August 25, 2026, 6:35 am
----------- Advertisement -----------
HomeNewsLatest Newsਕੈਬਨਿਟ ਮੰਤਰੀ ਨੇ "ਉਡਾਰੀਆਂ ਬਾਲ ਵਿਕਾਸ ਮੇਲੇ"’ਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਨੇ “ਉਡਾਰੀਆਂ ਬਾਲ ਵਿਕਾਸ ਮੇਲੇ”’ਚ ਕੀਤੀ ਸ਼ਿਰਕਤ

Published on

----------- Advertisement -----------

ਚੰਡੀਗੜ੍ਹ / ਹੁਸ਼ਿਆਰਪੁਰ, 17 ਨਵੰਬਰ: ਹੁਸ਼ਿਆਰਪੁਰ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਿਥੇ ਪਿੰਡ ਢੋਲਣਵਾਲ ਦੇ ਆਂਗਣਵਾੜੀ ਸੈਂਟਰ ਵਿਚ ‘ਉਡਾਰੀਆਂ ਬਾਲ ਵਿਕਾਸ ਮੇਲੇ’ ਦਾ ਉਦਘਾਟਨ ਕਰਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਥੇ ਸਿਵਲ ਹਸਪਤਾਲ ਹੁਸ਼ਿਆਰਪੁਰ ਅੰਦਰ ਬਣੇ ਸਖੀ ਵਨ ਸਟਾਪ ਸੈਂਟਰ ਦੀ ਨਵੀਂ ਬਣੀ ਇਮਾਰਤ ਦਾ ਵੀ ਉਦਘਾਟਨ ਕੀਤਾ। ਇਸ ਉਪਰੰਤ ਉਨ੍ਹਾਂ ਨੇ ਰਾਮ ਕਲੋਨੀ ਕੈਂਪ ਸਥਿਤ ਓਲਡ ਏਜ ਹੋਮ, ਚਿਲਡਰਨ ਹੋਮ, ਸਪੈਸ਼ਲ ਹੋਮ ਦਾ ਵੀ ਦੌਰਾ ਕਰਕੇ ਉਥੇ ਬਜ਼ੁਰਗਾਂ ਅਤੇ ਬੱਚਿਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿਵਾਇਆ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਬੱਚਿਆਂ ਤੇ ਇਸਤਰੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਅਤੇ ਇਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਜਿਥੇ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ, ਉਥੇ ਵਨ ਸਟਾਪ ਸੈਂਟਰ ਰਾਹੀਂ ਔਰਤਾਂ ਨੂੰ ਵੀ ਸਸ਼ਕਤ ਬਣਾਇਆ ਜਾ ਰਿਹਾ ਹੈ। ਉਹ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮਾਧਵੀ ਕਟਾਰੀਆ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਪੀ. (ਹੈਡਕੁਆਟਰ) ਮਨਜੀਤ ਕੌਰ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਧਰਮ ਪਤਨੀ ਵਿਭਾ ਸ਼ਰਮਾ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

‘ਉਡਾਰੀਆਂ ਬਾਲ ਵਿਕਾਸ ਮੇਲੇ’ ਮੇਲੇ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਆਮ ਲੋਕਾਂ ਨੂੰ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਂਗਣਵਾੜੀ ਸੈਂਟਰਾਂ ਰਾਹੀਂ ਲੈਣ ਲਈ ਕਿਹਾ। ਉਨ੍ਹਾਂ ਨੇ ਮਹਿਲਾਵਾਂ ਨੂੰ ਇਸ ਅਭਿਆਨ ਵਿਚ ਯੋਗਦਾਨ ਪਾਉਣ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੇਲਿਆਂ ਦਾ ਉਦੇਸ਼ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਹਰ ਫਰੰਟ ’ਤੇ ਅੱਗੇ ਲਿਆ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੌਸ਼ਟਿਕ ਖਾਣੇ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਏ ਗਏ ਸਟਾਲ ਵੀ ਦੇਖੇ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ 48.43 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਖੀ ਵਨ ਸਟਾਪ ਸੈਂਟਰ ਦਾ ਉਦਘਾਟਨ ਕਰਨ ਦੌਰਾਨ ਕਿਹਾ ਕਿ ਵਿਭਾਗ ਮਹਿਲਾਵਾਂ ਦੇ ਖਿਲਾਫ਼ ਸਰੀਰਕ ਅਤੇ ਮਾਨਸਿਕ ਹਿੰਸਾ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਸਖੀ ਵਨ ਸਟਾਪ ਸੈਂਟਰ ਰਾਹੀਂ ਜਿਹੜੀਆਂ ਮਹਿਲਾਵਾਂ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਮਾਨਸਿਕ ਹਿੰਸਾ ਨਾਲ ਪੀੜਤ ਹਨ, ਉਹ ਇਥੇ ਆ ਕੇ ਮੁਫ਼ਤ ਕਾਨੂੰਨੀ ਸੇੇਵਾਵਾਂ , ਪੁਲਿਸ ਸਬੰਧੀ ਸਹਾਇਤਾ, ਰਿਹਾਇਸ਼ ਸਬੰਧੀ ਸਹਾਇਤਾ ਅਤੇ ਸਿਹਤ ਸਬੰਧੀ ਸਹਾਇਤਾ ਲੈ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...