November 13, 2026, 10:17 am
----------- Advertisement -----------
HomeNewsLatest Newsਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 44 ਬੱਚਿਆਂ ਨੂੰ ਵੰਡੇ ਪੜ੍ਹਾਈ ਲਈ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 44 ਬੱਚਿਆਂ ਨੂੰ ਵੰਡੇ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ

Published on

----------- Advertisement -----------

ਅੰਮ੍ਰਿਤਸਰ , 30 ਅਗਸਤ 2024 -ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000/- ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਵਿਧਵਾ ਔਰਤ, ਤਲਾਕਸ਼ੁਦਾ ਪਰਿਵਾਰਾਂ ਦੇ ਬੱਚੇ, ਯਤੀਮ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਪਾਸ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਕਿਸੇ ਜਾਨਲੇਵਾ ਬਿਮਾਰੀ ਦੇ ਸ਼ਿਕਾਰ ਹਨ, ਜੋ ਪਰਿਵਾਰ ਆਰਥਿਕ ਅਤੇ ਸ਼ਰੀਰਕ ਪੱਖੋ ਆਪਣੇ ਬੱਚਿਆਂ ਦੀ ਦੇਖ ਰੇਖ ਕਰਨ ਤੋ ਅਸਮਰੱਥ ਹਨ , ਨੂੰ ਇਸ ਸਕੀਮ ਅਧੀਨ ਆਰਥਿਕ ਸਹਾਇਤਾ ਦੇਣ ਲਈ ਚੁਣਿਆ ਜਾਂਦਾ ਹੈ । ਉਨਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਹਨਾਂ ਨੂੰ ਆਰਥਿਕ ਲਾਭ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

ਈ ਟੀ ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਦੇ ਪੱਧਰ ਨੂੰ ਉੱਚਾ ਚੁਕਣਾ ਹੈ। ਉਨਾਂ ਦੱਸਿਆ ਕਿ ਸਾਡੀ ਸਰਕਾਰ ਵਲੋਂ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ। ਜਿਥੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਿੱਖਿਆ ਦੇ ਖੇਤਰ ਵਿੱਚ ਇਕ ਨੰਬਰ ਤੇ ਹੋਵੇਗਾ। ਈਟੀਓ ਵਲੋਂ ਅੱਜ ਲੋੜਵੰਦ ਬੱਚਿਆਂ ਨੂੰ 19.32 ਲੱਖ ਰੁਪਏ ਦੇ ਰਾਸ਼ੀ ਦੇ ਚੈਕ ਵੰਡੇ ਗਏ। ਦੱਸਣਯੋਗ ਹੈ ਕਿ ਇਸ ਰਾਸ਼ੀ ਵਿੱਚ ਕੁੱਝ ਰਾਸ਼ੀ ਪੈਂਡਿੰਗ ਕੇਸਾਂ ਦੀ ਵੀ ਬਕਾਇਆ ਸੀ ਜਿਸਨੂੰ ਕਿ ਅੱਜ ਵੰਡ ਦਿੱਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜੋ ਬੱਚੇ ਪੀਐਮ ਕੇਅਰ ਸਕੀਮ ਅਧੀਨ ਰਜਿਸਟਰਡ ਹਨ, ਜੋ ਬੱਚੇ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਸੁਰੱਖਿਆ ਅਤੇ ਸੰਭਾਲ ਅਧੀਨ ਆਉਦੇ ਹਨ, ਜਿਵੇ ਕਿ, ਬਾਲ ਮਜਦੂਰੀ ਕਰਦੇ ਬੱਚੇ, ਬਾਲ ਵਿਆਹ ਤੋ ਸ਼ਿਕਾਰ ਬੱਚੇ, ਐਚ ਆਈ ਵੀ ਨਾਲ ਪੀੜਤ ਬੱਚੇ,ਕੁਦਰਤੀ ਆਫਤ ਦੀ ਸ਼ਿਕਾਰ ਬੱਚੇ, ਦੁਰਵਿਵਹਾਰ ਜਾ ਸ਼ੋਸ਼ਣ ਦਾ ਸ਼ਿਕਾਰ ਬੱਚੇ, ਬਾਲ ਭਿੱਖਿਆ ਕਰਦੇ ਬੱਚੇ ਸ਼ਾਮਿਲ ਹਨ, ਪਰ ਸਕੂਲ ਜਾ ਰਹੇ ਹਨ ਉਹ ਜ਼ਰੂਰੀ ਦਸਤਾਵੇਜ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਬਸ਼ਰਤੇ ਕਿ ਇਨਾ ਪਰਿਵਾਰਾਂ ਦੀ ਸਲਾਨਾ ਆਮਦਨ 72,000 (ਪੇਡੂ ਖੇਤਰ ਅਤੇ 96,000 ਸ਼ਹਿਰੀ ਖੇਤਰ) ਤੋ ਵੱਧ ਨਾ ਹੋਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਰਿਵਾਰ ਆਪਣਾ ਲੋੜਵੰਦ ਦਸਤਾਵੇਜ ਜਿਵੇ ਕਿ ਬੱਚੇ ਦਾ ਅਧਾਰ ਕਾਰਡ, ਸਕੂਲ ਤੋ ਤਸਦੀਕਸ਼ੁਦਾ ਰਿਪੋਰਟ, ਜਨਮ ਸਰਟੀਫਿਕੇਟ, ਸਰਪੰਚ ਅਤੇ ਕੌਂਸਲਰ ਤੋ ਤਸਦੀਕਸ਼ੁਦਾ ਰਿਪੋਰਟ ਸਮੇਤ ਸਕੀਮ ਦਾ ਲਾਭ ਲੈਣ ਲਈ ਫਾਰਮ ਭਰ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਜਿਲ੍ਹਾ ਬਾਲ ਸਰੁੱਖਿਆ ਯੂਨਿਟ ਦੇ ਦਫਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜਿਲ ਕਮਰਾ ਨੰ 238 ਵਿਖੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਸਕੀਮ ਦਾ ਲਾਭ ਹਰੇਕ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਲੋਕਾਂ ਨੂੰ ਇਸ ਸਕੀਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...