September 27, 2026, 11:57 am
----------- Advertisement -----------
HomeNewsLatest Newsਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਰਸ ਦੇ ਆਧਾਰ 'ਤੇ 5 ਕਰਮਚਾਰੀਆਂ...

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਰਸ ਦੇ ਆਧਾਰ ‘ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

Published on

----------- Advertisement -----------

ਅੰਮ੍ਰਿਤਸਰ 20 ਅਗਸਤ 2024- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਜੰਡਿਆਲਾ ਗੁਰੂ ਵਿਖੇ ਤਰਸ ਦੇ ਆਧਾਰ ਤੇ ਪੀ ਐਸ ਪੀ ਸੀ ਐਲ ਵਿਚ 5 ਬੱਚਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇ ਕੀਤਾ।

ਕੈਬਿਨਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਸਰਕਾਰ ਨੇ ਜਿਸਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋ ਹੀ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾੳਣ ਦੇ ਯਤਨ ਸ਼ੁਰੂ ਕਰ ਦਿੱਤੇ ਸਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਵਿਚ ਇਹ ਕੰਮ ਕਰਦੀਆਂ ਸਨ ਪਰ ਸਾਡੀ ਸਰਕਾਰ ਨੇ ਆਪਣੇ ਪਹਿਲੇ ਸਾਲ ਤੋ ਹੀ ਲੋਕਾਂ ਨਾਲ ਜਾ ਗਾਰੰਟੀਆਂ ਕੀਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ,ਸਿਹਤ ਅਤੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।

ਕੈਬਿਨਟ ਮੰਤਰੀ ਈ.ਟੀ.ਓ ਨੇ ਇਸ ਦੋਰਾਨ ਰੁੱਖ ਲਗਾਉ ਮਨੁੱਖਤਾ ਬਚਾਉ ਦੀ ਮੁਹਿੰਮ ਤਹਿਤ ਮੰਡਲ ਜੰਡਿਆਲਾ ਗੁਰੂ ਦੇ ਕੰਪਲੈਕਸ ਵਿਚ ਬੂਟੇ ਲਗਾਏ ਅਤੇ ਹਾਜ਼ਰ ਜਨਤਾ ਨੂੰ ਵੀ ਵੱਧ ਤੋ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ । ਪੀ ਐਸ ਪੀ ਸੀ ਐਲ ਦੇ ਸਟਾਫ ਵੱਲੋ ਲਗਭਗ 100 ਦੇ ਕਰੀਬ ਬੂਟੇ ਲਗਾਏ ਗਏ।

ਕੈਬਿਨਟ ਮੰਤਰੀ ਈ.ਟੀ.ਓ ਨੇ ਵੱਖ-ਵੱਖ ਪਿੰਡ ਦੇ ਖਪਤਕਾਰਾ ਨੂੰ 26.08 ਲੱਖ ਦੇ ਇਲਾਕੇ ਦੇ ਨਵਾ ਟਰਾਸਫਾਰਮਰਾ ਨੂੰ ਲਗਾਉਣਾ ਲਈ ਪ੍ਰਵਾਨਗੀਆ ਸਬੰਧਤ ਲਾਭਪਾਤਰੀਆ ਨੂੰ ਸੌਪੀਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...