ਅੰਮ੍ਰਿਤਸਰ, 24 ਅਗਸਤ ( )-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਆਪਣੇ ਜੱਦੀ ਹਲਕਾ ਜੰਡਿਆਲਾ ਗੁਰੂ ਅੰਦਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕੀਤੇ ਗਏ ਉਦਘਾਟਨਾਂ ਵਿੱਚ ਉਦੋਨੰਗਲ ਸ਼ਮਸ਼ਾਨਘਾਟ ਤੋਂ ਆਦੋਵਾਲੀ ਵੱਡੇ ਸੂਏ ਨੂੰ ਆਪਸ ਵਿਚ ਜੋੜਦੀ ਲਿੰਕ ਸ਼ੜਕ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ। ਮੰਤਰੀ ਈ.ਟੀ.ਓ ਨੇ ਦੱਸਿਆ ਕਿ ਇਹ ਸ਼ੜਕ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਬਣਨ ਕੇ ਤਿਆਰ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅੱਜ ਭੱਟੀਕੇ, ਨੰਗਲੀ ਕਲਾ, ਬੁੱਟਰ ਕਲਾ ਅਤੇ ਦਿਆਲਗੜ ਆਦਿ ਪਿੰਡਾਂ ਦੀਆਂ ਲਿੰਕ ਸ਼ੜਕਾਂ ਦਾ ਉਦਘਾਟਨ ਵੀ ਕੀਤਾ ਗਿਆ ਹੈ।
ਇਨਾਂ ਉੱਤੇ 92.56 ਲੱ ਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ ਦੀ ਉਸਾਰੀ ਪੰਜਾਬ ਮੰਡੀ ਬੋਰਡ ਦੇ ਫੰਡ ਨਾਲ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸੜਕਾਂ ਦੀ ਉਸਾਰੀ ਦਾ ਕੰਮ 31.03.2025 ਤੱਕ ਮੁਕੰਮਲ ਕਰ ਲਿਆ ਜਾਵੇਗਾ।
ਮੰਤਰੀ ਈ. ਟੀ. ਓ. ਨੇ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦੀ ਹਰ ਸੜਕ ਨੂੰ ਪੱਕਾ ਕੀਤਾ ਜਾਵੇਗਾ। ਬਲਾਕ ਪ੍ਰਧਾਨ ਜਰਮਨ ਉਦੋਨੰਗਲ ਦੇ ਗ੍ਰਹਿ ਵਿਖ਼ੇ ਇਕੱਤਰ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦਾ ਵਿਕਾਸ ਜੰਗੀ ਪੱਧਰ ਤੇ ਜਾਰੀ ਹੈ ਅਤੇ ਸਰਕਾਰ ਸੂਬੇ ਦੀ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਵਚਨਬੱਧ ਹੈ।












