September 10, 2026, 4:06 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ...

ਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

Published on

----------- Advertisement -----------

ਚੰਡੀਗੜ੍ਹ 18 ਨਵੰਬਰ (ਬਲਜੀਤ ਮਰਵਾਹਾ): – ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹਿਣ ਦੀ ਸ਼ਾਨਦਾਰ ਪਰੰਪਰਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਕਿ ਦੇਸ਼ ਆਪਣੇ ਨਾਇਕਾਂ ਦਾ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਅਤੇ ਮਾਤ ਭੂਮੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਭਾਰਤੀ ਫੌਜ ਦੀ ਪੇਸ਼ੇਵਰ ਪਹੁੰਚ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਰਾਸ਼ਟਰ ਨਿਰਮਾਣ ਵਿੱਚ ਰੱਖਿਆ ਬਲਾਂ ਦੇ ਅਮੁੱਲ ਯੋਗਦਾਨ ਨੂੰ ਸਰਾਹਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਾਲਾ ਹਰ ਸੈਨਿਕ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਦਾ ਹੈ। ਇਸ ਲਈ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਸਾਡਾ ਵੀ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ 36 ਸਾਲ ਪਹਿਲਾਂ ਚੱਲੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਇਸ ਆਪ੍ਰੇਸ਼ਨ ਵਿੱਚ ਸੂਬੇ ਦੇ 115 ਜਵਾਨਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।

ਕੇਂਦਰ ਸਰਕਾਰ ਨੂੰ ਅਗਨੀਵੀਰ ਵਰਗੀਆਂ ਮਾਰੂ ਸਕੀਮਾਂ ਬਣਾਉਣ ਤੋਂ ਰੋਕਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਨੌਜਵਾਨਾਂ ਨੂੰ ਨਿਰਾਸ਼ਾ ਵਿੱਚ ਪਾ ਦਿੱਤਾ ਹੈ, ਜੋ ਚਾਰ ਸਾਲ ਫੌਜ ਵਿੱਚ ਅਗਨੀਵੀਰ ਵਜੋਂ ਬਿਤਾਉਣ ਤੋਂ ਬਾਅਦ ਧੁੰਦਲੇ ਭਵਿੱਖ ਦੇ ਮੱਦੇਨਜ਼ਰ ਬੇਵੱਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਨੌਜਵਾਨਾਂ ਦਾ ਮਨੋਬਲ ਤੋੜਦੀਆਂ ਹਨ ਅਤੇ ਉਹ ਫੌਜ ਵਿੱਚ ਭਰਤੀ ਹੋਣ ਤੋਂ ਗੁਰੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹੀ ਸ਼ਹੀਦ ਅਗਨੀਵੀਰ ਦੇ ਦੁਖੀ ਪਰਿਵਾਰ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਲੋੜੀਂਦੀ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਦਿਲੀ ਹਮਦਰਦੀ ਪ੍ਰਗਟ ਕਰਨ ਲਈ ਅੱਗੇ ਆਏ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜੰਗੀ ਅਜਾਇਬ ਘਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗੀ ਹਾਲਾਤ ਦੌਰਾਨ ਸਾਡੇ ਸੈਨਿਕਾਂ ਦੀ ਬਹਾਦਰੀ ਅਤੇ ਜੰਗਜੂ ਕਲਾ ਦੀ ਪੇਸ਼ਕਾਰੀ ਦੇਖੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...