July 22, 2026, 4:02 am
----------- Advertisement -----------
HomeNewsBreaking Newsਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਮੁੱਖ ਦਫਤਰ ਅਜਨਾਲਾ ਵਿਖੇ ਲਗਾਇਆ...

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਮੁੱਖ ਦਫਤਰ ਅਜਨਾਲਾ ਵਿਖੇ ਲਗਾਇਆ ਗਿਆ ਲੋਕ ਦਰਬਾਰ

Published on

----------- Advertisement -----------

ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਸਥਿਤ ਦਫਤਰ ਵਿਖੇ ਖੁੱਲਾ ਲੋਕ ਦਰਬਾਰ ਲਗਾਇਆ ਗਿਆ। ਜਿਸ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਗਈ। ਜਿਸ ਦੌਰਾਨ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਦਫਤਰਾਂ ਅੰਦਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਹੈ।

ਸੁਸ਼ੀਲ ਰਿੰਕੂ ਨੂੰ ਲੈ ਕੇ ਬੋਲੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹਿਲਾਂ ਉਹਨਾਂ ਨੂੰ ਮਾਨਸਿਕ ਤੌਰ ਤੇ ਤੈਅ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਹਿੱਤਾਂ ਲਈ ਕਿਹੜੀ ਚੀਜ਼ ਸਹੀ ਹੈ।

ਬੀਜੇਪੀ ਨੂੰ ਲੈ ਕੇ ਬੋਲਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੀਜੇਪੀ ਜਿਹੜੀ ਮਰਜ਼ੀ ਤਿਆਰੀ ਕਰ ਲਵੇ ਪੰਜਾਬ ਵਿੱਚ ਉਸ ਦੀ ਸਰਕਾਰ ਨਹੀਂ ਆਵੇਗੀ। ਇਸ ਵਾਰ ਤੁਸੀਂ ਦੇਖ ਰਹੇ ਹੋ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਘਰ ਵਾਲੀ ਨੂੰ ਹਰਾ ਦਿੱਤਾ, ਬੀਜੇਪੀ ਦੇ ਵੱਡੇ ਵੱਡੇ ਲੋਕਾਂ ਨੂੰ ਹਰਾ ਦਿੱਤਾ ਹੈ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ ਹਨ।

ਬੰਦੀ ਸਿੰਘਾਂ ਨੂੰ ਲੈ ਕੇ ਰਵਨੀਤ ਬਿੱਟੂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਵਨੀਤ ਬਿੱਟੂ ਦੇ ਬਿਆਨ ਦਾ ਉਹ ਸਵਾਗਤ ਕਰਦੇ ਹਨ ਅਤੇ ਜਿਹੜੇ ਵੀ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਰਿਹਾ ਕੀਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...