August 26, 2026, 4:36 am
----------- Advertisement -----------
HomeNewsBreaking Newsਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ...

ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

Published on

----------- Advertisement -----------

ਤਰਨ ਤਾਰਨ, 13 ਅਗਸਤ : ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ।ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

ਰਿਹਰਸਲ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ ਨੇ ਪਰੇਡ ਕਮਾਂਡਰ ਡੀ. ਐੱਸ. ਪੀ. ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁੱਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਸ਼ਾਮਲ ਸੀ।

ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ ਅਤੇ ਜ਼ਿਲ੍ਹੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।

ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ  ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...