June 28, 2026, 12:53 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਨਿੱਜਰ ਨੇ ਦੱਖਣੀ ਹਲਕੇ ਦੇ ਘਰਾਂ 'ਚ ਸੋਲਰ ਸਿਸਟਮ ਲਗਾਉਣ...

ਕੈਬਨਿਟ ਮੰਤਰੀ ਨਿੱਜਰ ਨੇ ਦੱਖਣੀ ਹਲਕੇ ਦੇ ਘਰਾਂ ‘ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

Published on

----------- Advertisement -----------

ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸ.ਸੀ. ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।

ਡਾ. ਨਿੱਜਰ ਨੇ ਕਿਹਾ ਕਿ ਇਨਾਂ ਵਾਰਡਾਂ ਦੇ 75 ਘਰਾਂ ਵਿੱਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ। ਜਿਸ ਤੇ ਕਰੀਬ 35 ਲੱਖ ਰੁਪਏ ਖਰਚਾ ਆਵੇਗਾ। ਉਨਾਂ ਦੱਸਿਆ ਕਿ ਸੋਲਰ ਸਿਸਟਮ ਮੁਫਤ ਲਗਾਏ ਜਾ ਰਹੇ ਹਨ ਅਤੇ ਕਿਸੇ ਕੋਲੋਂ ਵੀ ਇੰਸਟਾਲੇਸ਼ਨ ਚਾਰਜਿਸ ਤੱਕ ਵੀ ਨਹੀਂ ਲਏ ਜਾਣਗੇ। ਸਥਾਨਕ ਸਰਕਾਰ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਅਸੀਂ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਸੂਬੇ ਦੇ ਲੋਕਾਂ ਨੂੰ ਦੇਣਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਆਉਣ ਜਾਣ ਵਾਲੀਆਂ ਮੁੱਖ ਸੜ੍ਹਕਾਂ ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ ਇੰਟਰਲਾਕਿੰਗ ਟਾਇਲਾਂ, ਪੁੱਲਾਂ ਤੇ ਪੇਂਟ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ।
ਡਾ.ਨਿੱਜਰ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਸੜ੍ਹਕਾਂ ਤੋਂ ਨਾਜਾਇਜ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਮੌਕੇ ਡੀ.ਐਸ.ਪੀ. ਅਸ਼ੋਕ ਕੁਮਾਰ, ਸ: ਬਲਵੰਤ ਸਿੰਘ, ਸ: ਸੋਨਲ ਸਿੰਘ ਗੋਲਡਨ, ਮੈਡਮ ਜੋਤੀ, ਸ: ਦਿਲਬਾਗ ਸੰਧੂ, ਸ: ਖਜਾਨ ਸਿੰਘ, ਸ: ਬਲਜੀਤ ਚੌੜਾ, ਸ੍ਰੀ ਅਸ਼ੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...