November 7, 2026, 12:09 am
----------- Advertisement -----------
HomeNewsLatest Newsਕੀੜੀ ਵਿਖੇ ਰਾਵੀ ਦਰਿਆ ਤੇ ਬਣਾਏ ਜਾਣ ਵਾਲੇ ਪੁੱਲ ਦੇ ਨਿਰਮਾਣ ਕਾਰਜ...

ਕੀੜੀ ਵਿਖੇ ਰਾਵੀ ਦਰਿਆ ਤੇ ਬਣਾਏ ਜਾਣ ਵਾਲੇ ਪੁੱਲ ਦੇ ਨਿਰਮਾਣ ਕਾਰਜ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਕੀਤਾ ਵਿਸ਼ੇਸ਼ ਦੌਰਾ

Published on

----------- Advertisement -----------

— ਕੀੜੀ ਅਤੇ ਮਕੋੜਾ ਪੱਤਨ ਦੇ ਪੁਲਾਂ ਦਾ ਨਿਰਮਾਣ ਸਰਹੱਦੀ ਖੇਤਰ ਦੇ ਲੋਕਾਂ ਨੂੰ ਦੇਵੇਗਾ ਰਾਹਤ- ਲਾਲ ਚੰਦ ਕਟਾਰੂਚੱਕ
—-ਜਲਦੀ ਇਨ੍ਹਾਂ ਦੋਨੋਂ ਪੁਲਾਂ ਦਾ ਕਰਵਾਇਆ ਜਾਵੇਗਾ ਨਿਰਮਾਣ ਕਾਰਜ ਸੁਰੂ

ਪਠਾਨਕੋਟ: 23 ਅਪ੍ਰੈਲ 2022 ( ):–ਜਿਲ੍ਹਾ ਪਠਾਨਕੋਟ ਦੇ ਨਾਲ ਲੱਗਦੇ ਹਿੰਦ-ਪਾਕ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦੋ ਤੋਹਫੇ ਦਿੱਤੇ ਹਨ ਜਿਸ ਵਿੱਚ ਸਰਹੱਦੀ ਖੇਤਰ ਲਈ ਰਾਵੀ ਦਰਿਆ ਤੇ ਦੋ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ ਪਹਿਲਾ ਪੁਲ ਕੀੜੀ ਤੋਂ ਨਰੋਟ ਜੈਮਲ ਸਿੰਘ ਲਈ ਬਣਾਇਆ ਜਾਵੇਗਾ ਅਤੇ ਦੂਸਰਾ ਪੁਲ ਮਕੋੜਾ ਪੱਤਨ ਤੇ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰਾਂ ਅੰਦਰ ਕਰਵਾਏ ਜਾਣ ਵਾਲੇ ਦੋ ਪੁਲਾਂ ਦੇ ਨਿਰਮਾਣ ਲਈ ਮੌਕੇ ਤੇ ਪਹੁੰਚ ਕੇ ਨਿਰੀਖਣ ਕਰਦਿਆਂ ਕੀਤਾ। ਉਨ੍ਹਾਂ ਨਾਲ ਇਸ ਮੌਕੇ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਰਾਵੀ ਦਰਿਆ ਤੇ ਪਹੁੰਚ ਕੇ ਉਨ੍ਹਾਂ ਵੱਲੋਂ ਖੇਤਰ ਦਾ ਨਿਰੀਖਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਪੁਲਾਂ ਦੇ ਨਿਰਮਾਣ ਨਾਲ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਲਈ ਰਾਹਤ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹੁਤ ਲੰਮੇ ਸਮੇਂ ਤੋਂ ਇਹ ਇੱਛਾ ਸੀ ਕਿ ਇਨ੍ਹਾਂ ਖੇਤਰਾਂ ਅੰਦਰ ਪੁਲਾਂ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋ ਸਕੇ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਬਹੁਤ ਗੰਭੀਰਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਅੰਦਰ ਇਨ੍ਹਾਂ ਪੁਲਾਂ ਦੇ ਨਿਰਮਾਣ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਲਈ ਭਰੋਸਾ ਹੋਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 90 ਕਰੋੜ ਰੁਪਏ ਦੀ ਲਾਗਤ ਨਾਲ ਕੀੜੀ ਪੁਲ ਦਾ ਨਿਰਮਾਣ ਕਰਵਾਇਆ ਜਾਣਾ ਹੈ ਜੋ ਕਰੀਬ 800 ਮੀਟਰ ਦੇ ਕਰੀਬ ਪੁੱਲ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਖੇਤਰ ਦਾ ਮਾਣ ਰੱਖਦਿਆਂ ਇਸ ਖੇਤਰ ਨੂੰ ਦੋ ਪੁਲਾਂ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਪੁਲਾਂ ਦੇ ਨਿਰਮਾਣ ਨਾਲ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋਵੇਗਾ ਅਤੇ ਜਲਦੀ ਹੀ ਇਹ ਪੁੱਲ ਤਿਆਰ ਕਰਕੇ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...