April 21, 2026, 12:15 am
----------- Advertisement -----------
HomeNewsBreaking Newsਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

Published on

----------- Advertisement -----------

ਚੰਡੀਗੜ੍ਹ, 05 ਦਸੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।

ਇਥੇ ਪੰਜਾਬ ਭਵਨ ਵਿਖੇ ਲਗਾਤਾਰ 6 ਘੰਟੇ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸੇ ਦੌਰਾਨ ਕਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਦੇ ਮੁਆਵਜੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ।

ਗੰਨੇ ਦੇ ਭਾਅ ਸਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ਵਿੱਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ। ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟੇ ਜਾ ਸਕਣ।

ਕਿਸਾਨਾਂ ਵੱਲੋਂ ਗੰਨੇ ਦਾ ਮੁੱਲ ਫਰਵਰੀ ਵਿੱਚ ਹੀ ਐਲਾਨੇ ਜਾਣ ਦੀ ਮੰਗ ਦੇ ਜਵਾਬ ਵਿੱਚ ਕੈਬਨਿਟ ਸਬ-ਕਮੇਟੀ ਨੇ ਕਿਹਾ ਕਿ ਇਸ ਬਾਰੇ ਵੀ ਫੈਸਲਾ ਵੀ ਮਾਹਿਰਾਂ ਤੇ ਕਿਸਾਨਾਂ ਤੇ ਆਧਾਰਤ ਇਸ ਕਮੇਟੀ ਵੱਲੋਂ ਵਿਚਾਰ-ਚਰਚਾ ਰਾਹੀਂ ਕੀਤਾ ਜਾਵੇ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ.ਡੀ.ਜੀ.ਪੀ (ਐਚ.ਆਰ) ਦੀ ਅਗਵਾਈ ਹੇਠ ਆਈ.ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ।

ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ‘ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...