July 28, 2026, 12:45 am
----------- Advertisement -----------
HomeNewsLatest Newsਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਯਤਨਾਂ ਨੂੰ ਬੂਰ ਪੈਣ ਲੱਗਾ,...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਯਤਨਾਂ ਨੂੰ ਬੂਰ ਪੈਣ ਲੱਗਾ, ਉਹਨਾਂ ਵੱਲੋਂ ਸਥਾਪਿਤ ਦੋ ਸੰਸਥਾਵਾਂ ਦੇ 6 ਕੈਡਟ ਭਾਰਤੀ ਹਵਾਈ ਫੌਜ ਵਿਚ ਕਮਿਸ਼ਨਡ ਅਫ਼ਸਰ ਬਣੇ: ਸੁਖਬੀਰ ਸਿੰਘ ਬਾਦਲ

Published on

----------- Advertisement -----------

ਚੰਡੀਗੜ੍ਹ, 17 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਯਤਨਾਂ ਨੂੰ ਪੂਰ ਪੈਣ ਲੱਗਾ ਹੈ ਤੇ ਉਹਨਾਂ ਵੱਲੋਂ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗ ਆਰਮਡ ਫੋਰਸ ਪ੍ਰੀਪਰੇਟਰੀ ਇੰਸਟੀਚਿਊਟ ਦੇ 6 ਕੈਡਟਾਂ ਨੂੰ ਭਾਰਤੀ ਹਵਾਈ ਫੌਜ ਵਿਚ ਕਮਿਸ਼ਨਡ ਅਫਸਰ ਵਜੋਂ ਸੇਵਾਵਾਂ ਦੇਣ ਵਾਸਤੇ ਚੁਣ ਲਿਆ ਗਿਆ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਚਾਰ ਕੈਡਟਾਂ ਇਸ਼ਾਨ ਬਖਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਤੇ ਅਰਮਾਨਦੀਪ ਸਿੰਘ ਸੋਢੀ ਅਤੇ ਮਹਿਲਾ ਕੈਂਡੀਡੇਟ ਇਰਾਜ ਕੌਰ ਤੇ ਪ੍ਰਭਸਿਮਰਨ ਕੌਰ ਨੂੰ ਵਧਾਈ ਦਿੱਤੀ ਜਿਹਨਾਂ ਦੀ ਚੋਣ ਭਾਰਤੀ ਹਵਾਈ ਫੌਜ ਵਿਚ ਬਤੌਰ ਕਮਿਸ਼ਨਡ ਅਫਸਰ ਵਜੋਂ ਹੋਈ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਪ੍ਰਮੁੱਖ ਸੰਸਥਾਵਾਂ ਜੋ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਥਾਪਿਤ ਕੀਤੀਆਂ ਗਈਆਂ, ਦੇ ਮੁਖੀਆਂ ਨੂੰ ਛੇ ਕੈਂਡੀਡੇਟਾਂ ਦੇ ਭਾਰਤੀ ਹਵਾਈ ਫੌਜ ਲਈ ਚੋਣ ਹੋਣ ’ਤੇ ਵਧਾਈ ਦਿੱਤੀ।

ਹਾਲ ਹੀ ਵਿਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪਰੇਟਰੀ ਇੰਸਟੀਚਿਊਟ ਮੁਹਾਲੀ ਦੇ 10 ਅਲੂਮਨੀ ਦੀ ਚੋਣ ਭਾਰਤੀ ਫੌਜ ਵਾਸਤੇ ਹੋਈ ਸੀ। ਹੁਣ ਤੱਕ 140 ਉਮੀਦਵਾਰਾਂ ਦੀ ਚੋਣ ਭਾਰਤੀ ਫੌਜ ਦੇ ਵੱਖ-ਵੱਖ ਵਿੰਗਾਂ ਵਾਸਤੇ ਹੋ ਚੁੱਕੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਦੋਵੇਂ ਸੰਸਥਾਵਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹਨ ਤੇ ਇਹ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿਚ ਪੰਜਾਬ ਦਾ ਹਿੱਸਾ ਵਧਾਉਣ ਵਿਚ ਯੋਗਦਾਨ ਪਾ ਰਹੀਆਂ ਹਨ ਜਦੋਂ ਕਿ 2011 ਤੱਕ ਪੰਜਾਬੀਆਂ ਦਾ ਭਾਰਤੀ ਫੌਜ ਵਿਚ ਹਿੱਸਾ ਕਾਫੀ ਘੱਟ ਗਿਆ ਸੀ। ਉਹਨਾਂ ਨੇ ਦੋਵਾਂ ਸੰਸਥਾਵਾਂ ਦੇ ਸਾਰੇ ਕੈਡਟਾਂ ਨੂੰ ਭਵਿੱਖ ਵਾਸਤੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...