November 23, 2026, 12:37 am
----------- Advertisement -----------
HomeNewsLatest Newsਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 553 ਕਿਲੋਗ੍ਰਾਮ ਦਾ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 553 ਕਿਲੋਗ੍ਰਾਮ ਦਾ ਕੇਕ ਕੀਤਾ ਗਿਆ ਤਿਆਰ

Published on

----------- Advertisement -----------

ਅੱਜ ਦੇਸ਼ ਭਰ ਦੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸਭ ਲਈ ਖੁਸ਼ੀਆਂ ਭਰਿਆ ਹੁੰਦਾ ਹੈ। ਇਸ ਪਾਵਨ ਮੌਕੇ ‘ਤੇ ਚੰਡੀਗੜ੍ਹ ਦੀ ਇੱਕ ਬੇਕਰੀ ਦੀ ਦੁਕਾਨ ਨੇ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਉਤਸਵ ਲਈ 553 ਕਿਲੋਗ੍ਰਾਮ ਦਾ ਕੇਕ ਤਿਆਰ ਕੀਤਾ। ਅੱਜ ਸੈਕਟਰ 19 ਦੇ ਗੁਰਦੁਆਰਾ ਸਾਹਿਬ ਵਿਖੇ ਕੇਕ ਕੱਟ ਕੇ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਹ ਕੇਕ ਸੰਗਤਾਂ ਨੂੰ ਲੰਗਰ ਦੇ ਰੂਪ ਵਿੱਚ ਵੰਡਿਆ ਗਿਆ। ਇਹ ਕੇਕ ਨੈਸ਼ਨਲ ਬੇਕਰਜ਼ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਤਿਆਰ ਕੀਤਾ ਗਿਆ। ਜਾਣਕਾਰੀ ਮੁਤਾਬਿਕ ਇਸ ਵਿਸ਼ਾਲ ਕੇਕ ਨੂੰ ਕਰੀਬ 10 ਕਾਰੀਗਰਾਂ ਨੇ ਕਰੀਬ 36 ਘੰਟਿਆਂ ਵਿੱਚ ਤਿਆਰ ਕੀਤਾ ਹੈ।

ਨੈਸ਼ਨਲ ਬੇਕਰਜ਼ ਵੱਲੋ ਦੱਸਿਆ ਗਿਆ ਕਿ ਇਸ ਕੇਕ ਨੂੰ ਬਣਾਉਣ ਵਿੱਚ ਕਰੀਬ 36 ਘੰਟਿਆਂ ਦਾ ਸਮਾਂ ਲੱਗਿਆ। ਕੇਕ ਨੂੰ 10 ਕਾਰੀਗਰਾਂ ਨੇ ਮਿਲ ਕੇ ਬਣਾਇਆ। ਇਹ 100 ਫੀਸਦੀ ਸ਼ਾਕਾਹਾਰੀ ਹੈ। ਇਸ ਕੇਕ ਦਾ ਭਾਰ 553 ਕਿਲੋ, ਲੰਬਾਈ 20 ਫੁੱਟ, ਚੌੜਾਈ 4.5 ਫੁੱਟ ਅਤੇ ਉਚਾਈ 6 ਇੰਚ ਸੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 400 ਕਿਲੋ ਸਪੰਜ, 130 ਕਿਲੋ ਕਰੀਮ ਲੇਅਰ ਅਤੇ 25 ਕਿਲੋ ਕਰਸ਼ ਦੀ ਵਰਤੋਂ ਕੀਤੀ ਗਈ। ਇਸ ਤੋਂ ਪਹਿਲਾਂ ਵੀ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਦੀ ਤਰਫੋਂ ਸੇਵਾ ਕੀਤੀ ਜਾਂਦੀ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...