August 17, 2026, 4:41 pm
----------- Advertisement -----------
HomeNewsLatest Newsਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਹੋਈ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਹੋਈ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 26 ਅਗਸਤ (ਬਲਜੀਤ ਮਰਵਾਹਾ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ‘ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।

ਇਸ ਬਾਰੇ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਡਿਸਟ੍ਰੀਬਿਊਸ਼ਨ ਵਿੰਗ ਨੇ ਦੋ ਦਿਨਾਂ ਦੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿੱਚ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ ‘ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ।

ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਇਸ ਦੋ ਦਿਨਾਂ ਚੈਕਿੰਗ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਬਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...