ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕ ਵੱਲੋਂ ਆਪਣੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੇ ਗ੍ਰਹਿ ਵਿਖੇ ਇੱਕ ਨੁੱਕੜ ਮੀਟਿੰਗ ਕੀਤੀ ਗਈ
ਜਿਲਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਉਮੀਦਵਾਰ ਗੇਜਾ ਰਾਮ ਵਾਲਮੀਕ ਨੇ ਕਿਹਾ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੀ ਟਿਕਟ ਮਿਲਣ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਕੋ ਹੋਏ ਹਨ ਤਾਂ ਜੋ ਆਪਣੀ ਚੋਣ ਪ੍ਰਕਿਰਿਆ ਸ਼ੁਰੂ ਕਰ ਸਕਣ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਬਿਨਾਂ ਕੋਈ ਵੀ ਕੰਮ ਸਫਲ ਨਹੀਂ ਹੁੰਦਾ ਇਸ ਲਈ ਉਹ ਪਹਿਲਾਂ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਹਨ।












